No Result
View All Result
Friday, June 5, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਵਿਭਾਗਾਂ ਨੂੰ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੰਬਿਤ ਪਏ ਕਾਰਜ ਮੁਕੰਮਲ ਕਰਨ ਦੇ ਹੁਕਮ

Vijesh by Vijesh
November 2, 2020
in PUNJAB
0
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 2 ਨਵੰਬਰ – ਅਸ਼ੋਕ ਵਰਮਾ – 
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲੇ ਸਮਾਗਮਾਂ ਦੀ ਸਮਾਪਤੀ ਦੇ ਨੇੜੇ ਪਹੁੰਚਣ ‘ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸਾਰੇ ਵਿਭਾਗਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ਦੀ ਯਾਦ ਵਿੱਚ ਆਰੰਭੇ ਜਾ ਚੁੱਕੇ ਕਾਰਜਾਂ ਦੇ ਲੰਬਿਤ ਕੰਮ ਮੁਕੰਮਲ ਕਰਨ ਦੇ ਹੁਕਮ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਮੇਂ ਦੌਰਾਨ 65 ਪਿੰਡਾਂ ਵਿੱਚ ਪੂਰੇ ਹੋਏ 550 ਪ੍ਰਾਜੈਕਟਾਂ ਨੂੰ ਵਿਸ਼ੇਸ਼ ਤੌਰ ‘ਤੇ ਉਜਾਗਰ ਕਰਨ ਦੇ ਵੀ ਨਿਰਦੇਸ਼ ਦਿੱਤੇ।
ਇਸ ਮਹੀਨੇ ਦੇ ਅੰਤ ਵਿਚ ਤਿੰਨ ਦਿਨਾ ਸਮਾਪਤੀ ਸਮਾਰੋਹ ਕਰਵਾਏ ਜਾਣਗੇ ਜੋ 30 ਨਵੰਬਰ ਨੂੰ ਸਮਾਪਤ ਹੋਣਗੇ ਅਤੇ ਮੁੱਖ ਮੰਤਰੀ ਪਹਿਲੇ ਸਿੱਖ ਗੁਰੂ ਸਾਹਿਬ ਜੀ ਨਾਲ ਸਬੰਧਤ ਇਤਿਹਾਸਕ ਕਸਬਿਆਂ ‘ਤੇ ਨਤਮਸਤਕ ਹੋਣ ਲਈ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਜਾਣਗੇ।
ਪ੍ਰੋਗਰਾਮ ਬਾਰੇ ਵਿਚਾਰ-ਵਟਾਂਦਰੇ ਲਈ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵੱਖ-ਵੱਖ ਵਿਭਾਗਾਂ ਨੂੰ ਕਿਹਾ ਕਿ ਉਹ ਸੂਬੇ ਵਿਚ ਕੋਵਿਡ-19 ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ, ਜ਼ਿਆਦਾ ਭੀੜ ਵਾਲੇ ਸਮਾਗਮਾਂ ਤੋਂ ਬਚਣ ਅਤੇ ਇਸ ਦੀ ਬਜਾਏ ਵਰਚੁਅਲ/ਡਿਜੀਟਲ ਸਮਾਗਮਾਂ ਦਾ ਆਯੋਜਨ ਕਰਨ। ਉਨ੍ਹਾਂ ਨੇ ਵਿਭਾਗਾਂ ਨੂੰ ਸਾਲ ਭਰ ਚੱਲੇ ਸਮਾਗਮਾਂ ਦੌਰਾਨ 65 ਪਿੰਡਾਂ ਵਿੱਚ ਮੁਕੰਮਲ ਹੋਏ 550 ਪ੍ਰਾਜੈਕਟਾਂ ਨੂੰ ਦਰਸਾਉਣ ਦੇ ਨਿਰਦੇਸ਼ ਵੀ ਦਿੱਤੇ।
ਇਸ ਵਰਚੁਅਲ ਮੀਟਿੰਗ ਵਿਚ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਤ੍ਰਿਪਤ ਬਾਜਵਾ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਿਰਕਤ ਕੀਤੀ ਅਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ‘ਤੇ ਅਧਾਰਤ ਇਕ ‘ਕੌਫੀ ਟੇਬਲ’ ਬੁੱਕ ਵੀ ਜਾਰੀ ਕੀਤੀ ਗਈ।
89 ਪੰਨਿਆਂ ਦੀ ਇਸ ਪੁਸਤਕ ਵਿਚ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ 5 ਨਵੰਬਰ ਤੋਂ 12 ਨਵੰਬਰ, 2019 ਤੱਕ ਹੋਏ ਮੁੱਖ ਸਮਾਗਮਾਂ ਸਮੇਤ ਸਾਲ ਭਰ ਦੇ ਸਮਾਰੋਹ ਦੇ ਸਾਰੇ ਵਿਸ਼ੇਸ਼ ਸਮਾਗਮਾਂ ਨੂੰ ਦਰਸਾਇਆ ਗਿਆ ਹੈ।
ਇਨ੍ਹਾਂ ਸਮਾਗਮਾਂ ਵਿਚ ਪਵਿੱਤਰ ਸ਼ਹਿਰਾਂ ਦਾ ਮੁਹਾਂਦਰਾ ਬਦਲਣਾ ਅਤੇ ਇਸ ਇਤਿਹਾਸਕ ਮੌਕੇ ਨੂੰ ਸਮਰਪਿਤ ਬੁਨਿਆਦੀ ਢਾਂਚਾ ਦੇ ਵਿਕਾਸ ਸਬੰਧੀ ਕਈ ਹੋਰ ਕਾਰਜ ਸ਼ਾਮਲ ਹਨ। ਸੂਬਾ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਵੱਖ-ਵੱਖ ਪ੍ਰਾਜੈਕਟਾਂ ਨੂੰ ਵੀ ਇਸ ਕਿਤਾਬ ਵਿਚ ਉਜਾਗਰ ਕੀਤਾ ਗਿਆ ਹੈ। ਇਨ÷ ੍ਹਾਂ ਵਿਚ ਵਿਸ਼ੇਸ਼ ਵਿਧਾਨ ਸਭਾ ਸੈਸ਼ਨ, ਹੈਰੀਟੇਜ ਵਾਕ, ਡਿਜੀਟਲ ਅਜਾਇਬ ਘਰ, 76 ਲੱਖ ਬੂਟੇ ਲਗਾਉਣਾ ਅਤੇ ਪਾਵਨ ਕਾਲੀ ਬੇਈਂ ਦੀ ਸਫਾਈ ਕਰਨਾ ਸ਼ਾਮਲ ਹੈ।
ਕਿਤਾਬ ਵਿਚ ਸੰਗਤਾਂ ਦੀ ਖਿੱਚ ਦਾ ਕੇਂਦਰ ਬਣੀਆਂ ਹੋਰ ਗਤੀਵਿਧੀਆਂ/ਪ੍ਰੋਗਰਾਮਾਂ ਸਬੰਧੀ ਵੀ ਜਾਣਕਾਰੀ ਦਿੱਤੀ ਗਈ ਹੈ ਜਿਵੇਂ ਦੋਵਾਂ ਥਾਵਾਂ ‘ਤੇ ਬਣੀ ਵਿਸ਼ਾਲ ਟੈਂਟ ਸਿਟੀ, ਐਂਬੂਲੈਂਸਾਂ ਲਈ  ਗ੍ਰੀਨ ਰੂਟ, ਕੀਰਤਨ ਦਰਬਾਰ, ਡਿਜੀਟਲ ਪ੍ਰਦਰਸ਼ਨੀ, ਨਾਨਕ ਬਗੀਚੀਆਂ, ਗਲੋਬਲ ਕਬੱਡੀ ਮੈਚ ਅਤੇ ਗਣਤੰਤਰ ਦਿਵਸ ਸਬੰਧੀ  ਝਾਕੀ ਆਦਿ  ਸ਼ਾਮਲ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਕੌਫੀ ਟੇਬਲ ਬੁੱਕ ਇਸ ਪਵਿੱਤਰ ਮੌਕੇ ਦੀਆਂ ਯਾਦਾਂ ਨੂੰ ਬਰਕਰਾਰ ਰੱਖੇਗੀ ਅਤੇ ਸੂਬਾ ਸਰਕਾਰ ਵਲੋਂ 550ਵੇਂ ਪ੍ਰਕਾਸ਼ ਪੁਰਬ ਸਮਾਰੋਹ ਮਨਾਉਣ ਹਿੱਤ ਅਰੰਭੇ ਗਏ ਸਾਰੇ ਵਿਸ਼ੇਸ਼ ਭਾਗਾਂ ਲਈ ਜਾਣਕਾਰੀ ਦਾ ਸੋਮਾ ਸਾਬਤ ਹੋਵੇਗੀ।
ਇਹ ਕਿਤਾਬ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਤਿਆਰ ਕੀਤੀ ਗਈ ਹੈ ਅਤੇ ਇਸ ਦੀ ਪ੍ਰਕਾਸ਼ਨਾ ਕੰਟਰੋਲਰ ਪ੍ਰਿੰਟਿੰਗ ਤੇ ਸਟੇਸ਼ਨਰੀ ਪੰਜਾਬ ਵਲੋਂ ਕੀਤੀ ਗਈ ਹੈ।

Post Views: 56
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਕਿ੍ਰਸ਼ਨ ਕੁਮਾਰ ਵੱਲੋਂ ਰੁਜ਼ਗਾਰ ਦੀ ਸਮੱਸਿਆ ਨਾਲ ਨਜਿੱਠਣ ਲਈ ਹੁਨਰ ਵਿਕਾਸ ’ਤੇ ਜ਼ੋਰ

Next Post

ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪ੍ਰੋ. ਮਰਵਾਹਾ

Next Post
ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪ੍ਰੋ. ਮਰਵਾਹਾ

ਪੰਜਾਬ ਸਰਕਾਰ ਤੇ ਪ੍ਰਦੂਸ਼ਨ ਰੋਕਥਾਮ ਬੋਰਡ ਹਵਾ ਦੇ ਮਿਆਰੀ ਸੂਚਕ ਅੰਕ ਨੂੰ ਬਿਹਤਰ ਬਣਾਉਣ ਲਈ ਲਗਾਤਾਰ ਯਤਨਸ਼ੀਲ-ਪ੍ਰੋ. ਮਰਵਾਹਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800