No Result
View All Result
Wednesday, September 23, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮੁੱਖ ਮੰਤਰੀ ਵੱਲੋਂ ਦਿਵਾਲੀ ਅਤੇ ਗੁਰਪੁਰਬ ‘ਤੇ ਸੂਬੇ ‘ਚ ਦੋ ਘੰਟਿਆਂ ਲਈ ਹਰੇ ਪਟਾਕੇ ਚਲਾਉਣ ਦੀ ਇਜਾਜ਼ਤ

Vijesh by Vijesh
November 10, 2020
in PUNJAB
0
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 10 ਨਵੰਬਰ – ਵਰਸ਼ਾ/ਅਸ਼ੋਕ ਵਰਮਾ – 
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਡੀ ਗੋਬਿੰਦਗੜ੍ਹ ਨੂੰ ਛੱਡ ਕੇ ਸੂਬੇ ਵਿੱਚ ਦਿਵਾਲੀ ਅਤੇ ਗੁਰਪੁਰਬ ‘ਤੇ ਪ੍ਰਦੂਸ਼ਣ ਮੁਕਤ ਹਰੇ ਪਟਾਕੇ ਚਲਾਉਣ ਲਈ ਦੋ ਘੰਟਿਆਂ ਦਾ ਸਮਾਂ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕ੍ਰਿਸਮਿਸ ਦੇ ਤਿਉਹਾਰ ‘ਤੇ ਵੀ ਕੁਝ ਰੋਕਾਂ ਨਾਲ ਪਟਾਕੇ ਚਲਾਉਣ ਦੀ ਇਜਾਜ਼ਤ ਦੇਣ ਦਾ ਵੀ ਐਲਾਨ ਕੀਤਾ ਹੈ। ਮੰਡੀ ਗੋਬਿੰਦਗੜ੍ਹ, ਜਿੱਥੋਂ ਦੀ ਆਬੋ-ਹਵਾ ਦਾ ਪੱਧਰ ਮਾੜਾ ਹੈ, ਵਿੱਚ ਅੱਧੀ ਰਾਤ ਤੋਂ ਭਾਵ 9-10 ਨਵੰਬਰ ਤੋਂ ਲੈ ਕੇ 30 ਨਵੰਬਰ-1 ਦਸੰਬਰ ਤੱਕ ਮੁਕੰਮਲ ਪਾਬੰਦੀ ਲਾਗੂ ਕੀਤੀ ਜਾ ਚੁੱਕੀ ਹੈ।
ਇਨ੍ਹਾਂ ਹੁਕਮਾਂ ਮੁਤਾਬਕ ਸਿਰਫ ਹਰੇ ਪਟਾਕੇ ਚਲਾਉਣ ਦੀ ਹੀ ਇਜਾਜ਼ਤ ਹੋਵੇਗੀ ਅਤੇ ਇਹ ਹੁਕਮ ਕੌਮੀ ਗ੍ਰੀਨ ਟ੍ਰਿਬਿਊਨਲ ਦੇ ਦਿਸ਼ਾ ਨਿਰਦੇਸ਼ਾਂ ਦੇ ਨਾਲ-ਨਾਲ ਕੋਵਿਡ ਦੀ ਸਮੱਸਿਆ ਪਟਾਕਿਆਂ ਨਾਲ ਹੋਰ ਗੰਭੀਰ ਹੋ ਜਾਣ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਵੱਖ-ਵੱਖ ਅਦਾਲਤਾਂ ਦੇ ਆਦੇਸ਼ਾਂ ਦੀ ਪਾਲਣਾ ਵਿੱਚ ਕੀਤੇ ਗਏ ਹਨ।
ਦੀਵਾਲੀ ਵਾਲੇ ਦਿਨ (14 ਨਵੰਬਰ) ਰਾਤ 8 ਵਜੇ ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਏ ਜਾ ਸਕਦੇ ਹਨ, ਗੁਰਪੁਰਬ (30 ਨਵੰਬਰ) ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ  ਰਾਤ 9 ਤੋਂ 10 ਵਜੇ ਤੱਕ ਹਰੇ ਪਟਾਕੇ ਚਲਾਉਣ ਦੀ ਆਗਿਆ ਦਿੱਤੀ ਜਾਏਗੀ। ਇਸੇ ਤਰ੍ਹਾਂ ਕ੍ਰਿਸਮਿਸ ਦੇ ਮੌਕੇ ਲੋਕ ਇਹ ਪਟਾਕੇ ਰਾਤ 11:55 ਤੋਂ ਲੈ ਕੇ ਸਵੇਰੇ 12:30 ਵਜੇ ਤੱਕ ਚਲਾ ਜਾ ਸਕਦੇ ਹਨ।
ਕੋਵਿਡ ਬਾਰੇ ਹੋਈ ਵਰਚੁਅਲ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ ਨੂੰ ਇਸ ਸਬੰਧ ਵਿਚ ਲੋੜੀਂਦਾ ਨੋਟੀਫਿਕੇਸ਼ਨ ਜਾਰੀ ਕਰਨ ਲਈ ਨਿਰਦੇਸ਼ ਦਿੱਤੇ।
ਇਨ੍ਹਾਂ ਰੋਕਾਂ ਦੀ ਕਿਸੇ ਵੀ ਕਿਸਮ ਦੀ ਉਲੰਘਣਾ ਵਿਰੁੱਧ ਚੇਤਾਵਨੀ ਦਿੰਦਿਆਂ ਉਨ੍ਹਾਂ ਨੇ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਯਕੀਨੀ ਬਣਾਉਣ ਲਈ ਸਖਤੀ ਨਾਲ ਪੇਸ਼ ਆਉਣ ਲਈ ਆਖਿਆ।

Post Views: 28
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਬਲਬੀਰ ਸਿੱਧੂ ਨੇ ਮੌਕੇ ‘ਤੇ ਗੁਣਵੱਤਾ ਜਾਂਚ ਕਰਨ ਵਾਲੀਆਂ 3 ਹੋਰ ਫੂਡ ਸੇਫਟੀ ਵਾਹਨਾਂ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

Next Post

ਪੰਜਾਬ ਸਰਕਾਰ ਨੇ ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ

Next Post
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

ਪੰਜਾਬ ਸਰਕਾਰ ਨੇ ਹੋਟਲਾਂ, ਸ਼ਾਪਿੰਗ ਮਾਲਾਂ ਅਤੇ ਮਲਟੀਪਲੈਕਸਾਂ ਵਿਚ ਬਾਰ ਖੋਲ੍ਹਣ ਦੀ ਦਿੱਤੀ ਮਨਜ਼ੂਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800