ਸੰਗਰੂਰ ਵਿਧਾਨ ਸਭਾ ਹਲਕਾ ਦੀ ਵਿਧਾਇਕ ਸ੍ਰੀਮਤੀ ਨਰਿੰਦਰ ਕੌਰ ਭਰਾਜ ਨੇ ਪੁੱਤਰ ਦੀ ਪਹਿਲੀ ਲੋਹੜੀ ਮਨਾਈ। ਇਸ ਦੌਰਾਨ CM ਮਾਨ ਅਤੇ ਉਨ੍ਹਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਅਤੇ ਵੱਡੀ ਗਿਣਤੀ ‘ਚ ਵੱਖ-ਵੱਖ ਕੈਬਨਿਟ ਮੰਤਰੀ ਸਾਹਿਬਾਨ, ਵਿਧਾਇਕ ਤੇ ਪਾਰਟੀ ਦੇ ਆਗੂ ਸ਼ਾਮਲ ਹੋਏ।
CM ਮਾਨ ਆਪਣੀ ਪਤਨੀ ਡਾ. ਗੁਰਪ੍ਰੀਤ ਕੌਰ ਨਾਲ MLA ਨਰਿੰਦਰ ਕੌਰ ਭਰਾਜ ਦੇ ਪੁੱਤਰ ਦੀ ਪਹਿਲੀ ਲੋਹੜੀ ‘ਤੇ ਪਹੁੰਚੇ।
ਜ਼ਿਕਰਯੋਗ ਹੈ ਕਿ ਵੱਡੀ ਗਿਣਤੀ ‘ਚ ਵੱਖ-ਵੱਖ ਕੈਬਨਿਟ ਮੰਤਰੀ ਸਾਹਿਬਾਨਾਂ, ਵਿਧਾਇਕਾਂ ਤੇ ਪਾਰਟੀ ਦੇ ਆਗੂਆਂ, ਵਰਕਰਾਂ ਤੇ ਆਮ ਲੋਕਾਂ ਨੇ ਪਰਿਵਾਰਕ ਮੈਂਬਰਾਂ ਨੂੰ ਨਿੱਘੀ ਮੁਬਾਰਕਬਾਦ ਦਿੱਤੀ।