No Result
View All Result
Monday, May 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਵੱਲੋਂ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

ਟੀਮ ਵਿੱਚ 10 ਖਿਡਾਰੀ ਪੰਜਾਬ ਤੋਂ ਹੋਣਾ ਸਾਡੇ ਸਾਰਿਆਂ ਲਈ ਮਾਣ ਵਾਲੀ ਗੱਲ

admin by admin
October 7, 2023
in BREAKING, COVER STORY, PUNJAB, SPORTS
0
ਭਗਵੰਤ ਮਾਨ ਵੱਲੋਂ ਪ੍ਰਧਾਨ ਮੰਤਰੀ ਦੀ ਮਾਤਾ ਹੀਰਾਬੇਨ ਮੋਦੀ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 6 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੁਰਸ਼ਾਂ ਦੀ ਭਾਰਤੀ ਹਾਕੀ ਟੀਮ ਵੱਲੋਂ 9 ਵਰ੍ਹਿਆਂ ਬਾਅਦ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਲਈ ਟੀਮ ਨੂੰ ਵਧਾਈ ਦਿੱਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਸਮੁੱਚੇ ਦੇਸ਼ ਲਈ ਖਾਸ ਕਰਕੇ ਪੰਜਾਬ ਲਈ ਇਤਿਹਾਸਕ ਪਲ ਹਨ ਕਿਉਂਕਿ ਕਪਤਾਨ ਹਰਮਨਪ੍ਰੀਤ ਸਿੰਘ ਸਮੇਤ ਟੀਮ ਵਿੱਚ 10 ਖਿਡਾਰੀ ਪੰਜਾਬ ਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਖਿਡਾਰੀਆਂ ਨੇ ਹਾਂਗਜ਼ੂ ਦੀਆਂ ਏਸ਼ੀਆਈ ਖੇਡਾਂ ਦੇ ਵੱਖ-ਵੱਖ ਮੁਕਾਬਲਿਆਂ ਵਿੱਚ ਹੁਣ ਤੱਕ 7 ਸੋਨ ਤਗਮੇ ਜਿੱਤੇ ਹਨ ਅਤੇ ਇਸ ਤਗਮੇ ਨਾਲ ਸੂਬੇ ਦੇ ਖਿਡਾਰੀਆਂ ਨੇ ਸਾਲ 1951 ਵਿੱਚ ਨਵੀਂ ਦਿੱਲੀ ਅਤੇ ਸਾਲ 1962 ਵਿੱਚ ਜਕਾਰਤਾ ਦੀਆਂ ਏਸ਼ੀਆਈ ਖੇਡਾਂ ਵਿੱਚ ਸੱਤ-ਸੱਤ ਸੋਨ ਤਮਗ਼ੇ ਜਿੱਤਣ ਦੀ ਭਾਰਤ ਦੀ ਕਾਰਗੁਜ਼ਾਰੀ ਦੀ ਬਰਾਬਰੀ ਕਰ ਲਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਜਿੱਤ ਦੇਸ਼ ਲਈ ਗੌਰਵਮਈ ਪਲ ਹਨ ਕਿਉਂਕਿ ਪੁਰਸ਼ਾਂ ਦੀ ਹਾਕੀ ਟੀਮ ਨੇ ਇਤਿਹਾਸ ਸਿਰਜ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਏਸ਼ੀਆਈ ਖੇਡਾਂ ਦੇ 72 ਸਾਲਾਂ ਦੇ ਇਤਿਹਾਸ ਵਿੱਚ ਸੂਬੇ ਦੇ ਖਿਡਾਰੀਆਂ ਦਾ ਸਭ ਤੋਂ ਸ਼ਾਨਦਾਰ ਖੇਡ ਪ੍ਰਦਰਸ਼ਨ ਰਿਹਾ ਹੈ ਕਿਉਂ ਜੋ ਹੁਣ ਤੱਕ ਪੰਜਾਬ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿੱਚ ਸੋਨੇ, ਚਾਂਦੀ ਤੇ ਕਾਂਸੀ ਦੇ ਤਮਗ਼ੇ ਮਿਲਾ ਕੇ ਕੁੱਲ 18 ਤਗਮੇ ਜਿੱਤੇ ਹਨ। ਉਨ੍ਹਾਂ ਨੇ ਉਮੀਦ ਪ੍ਰਗਟਾਈ ਕਿ ਹਾਕੀ ਟੀਮ ਦੀ ਇਹ ਇਤਿਹਾਸਕ ਜਿੱਤ ਦੇਸ਼ ਵਿੱਚ ਕੌਮੀ ਖੇਡ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਰਾਹ ਪੱਧਰਾ ਕਰੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਮੂਹ ਦੇਸ਼ ਵਾਸੀਆਂ ਨੂੰ ਜਪਾਨ ਦੇ ਖਿਲਾਫ਼ ਸ਼ਾਨਦਾਰ ਜਿੱਤ ਹਾਸਲ ਕਰਨ ’ਤੇ ਭਾਰਤੀ ਖਿਡਾਰੀਆਂ ਉਤੇ ਰਸ਼ਕ ਹੈ ਕਿਉਂ ਜੋ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤ ਕੇ ਭਾਰਤੀ ਟੀਮ ਨੇ 9 ਵਰ੍ਹਿਆਂ ਦੇ ਖਲਾਅ ਨੂੰ ਪੂਰ ਦਿੱਤਾ ਹੈ।
ਮੁੱਖ ਮੰਤਰੀ ਨੇ ਇਸ ਸ਼ਾਨਦਾਰ ਜਿੱਤ ਨੂੰ ਖੇਡ ਇਤਿਹਾਸ ਦੇ ਪੰਨਿਆਂ ਉਤੇ ਸੁਨਹਿਰੀ ਅੱਖਰਾਂ ਵਿੱਚ ਉਕਰਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਜਿੱਤ ਨੇ ਸਾਬਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਕੌਮੀ ਖੇਡ ਨੇ ਆਪਣੀ ਪੁਰਾਤਨ ਸ਼ਾਨ ਵੱਲ ਪੁਲਾਂਘਾਂ ਪੁੱਟਣੀਆਂ ਸ਼ੁਰੂ ਕਰ ਦਿੱਤੀਆਂ ਹਨ। ਭਾਰਤੀ ਟੀਮ ਦੇ ਪ੍ਰਦਰਸ਼ਨ ਤੋਂ ਬਾਗੋ-ਬਾਗ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਟੀਮ ਨੇ ਭਾਰਤੀ ਹਾਕੀ ਖੇਡ ਦੇ ਇਤਿਹਾਸ ਦੇ ਸ਼ਾਨਦਾਰ ਵਿਰਸੇ ਨੂੰ ਕਾਇਮ ਰੱਖਿਆ। ਉਨ੍ਹਾਂ ਕਿਹਾ ਕਿ ਸੂਬੇ ਦੇ ਖਿਡਾਰੀਆਂ ਨੂੰ ਸਰਕਾਰ ਦੀ ਨੀਤੀ ਦੇ ਮੁਤਾਬਕ ਨਗਦ ਇਨਾਮ ਦਿੱਤੇ ਜਾਣਗੇ।

Post Views: 47
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: @Bhagwant Mannbhagwant maanbhagwant maan aapbhagwant maan latest newsbhagwant maan livebhagwant maan newsbhagwant maan speechbhagwant mann aapbhagwant mann latest newsbhagwant mann latest speechbhagwant mann livebhagwant mann newsbhagwant mann speechcm bhagwant maancm bhagwant mannlatest punjabi newsPunjabpunjab cm bhagwant mannpunjabi news
Previous Post

e-paper 7 October 2023

Next Post

ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ

Next Post
ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ

ਪਰਾਲੀ ਨੂੰ ਅੱਗ ਨਾ ਲਾਈਏ ਵਾਤਾਵਰਣ ਨੂੰ ਗੰਧਲਾ ਹੋਣੋਂ ਬਚਾਈਏ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800