No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਵੱਲੋਂ ਬਾਜਵਾ, ਜਾਖੜ, ਵੜਿੰਗ ਅਤੇ ਸੁਖਬੀਰ ਨੂੰ ਪੰਜਾਬ ਦੇ ਮਸਲਿਆਂ ’ਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ

ਲੋਕਾਂ ਸਾਹਮਣੇ ਵਿਰੋਧੀ ਨੇਤਾਵਾਂ ਦੇ ਪੰਜਾਬ ਵਿਰੋਧੀ ਚਿਹਰੇ ਦਾ ਪਰਦਫਾਸ਼ ਕਰਾਂਗਾ

admin by admin
October 9, 2023
in BREAKING, COVER STORY, PUNJAB
0
ਅਦਾਲਤ ਨੇ ਨਿਊਜ਼ਕਲਿੱਕ ਦੇ ਸੰਸਥਾਪਕ ਤੇ ਐੱਚਆਰ ਪ੍ਰਮੁੱਖ ਦਾ 7 ਦਿਨਾਂ ਪੁਲੀਸ ਰਿਮਾਂਡ ਦਿੱਤਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 8 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)

 

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪੰਜਾਬ ਦੇ ਮਸਲਿਆਂ ਉਤੇ ਇਕ ਨਵੰਬਰ ਨੂੰ ਖੁੱਲ੍ਹੀ ਬਹਿਸ ਦੀ ਚੁਣੌਤੀ ਦਿੱਤੀ ਹੈ।
ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਦੇ ਹੱਥ ਅਤੇ ਰੂਹਾਂ ਪੰਜਾਬ ਦੇ ਲਹੂ ਨਾਲ ਲਥਪਥ ਹਨ ਕਿਉਂਕਿ ਇਨ੍ਹਾਂ ਨੇ ਪੰਜਾਬ ਅਤੇ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨਾਲ ਕਮਾਏ ਧ੍ਰੋਹ ਲਈ ਇਨ੍ਹਾਂ ਲੀਡਰਾਂ ਨੂੰ ਸੂਬੇ ਦੇ ਲੋਕ ਕਦੇ ਵੀ ਮੁਆਫ ਨਹੀਂ ਕਰਨਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਨੂੰ ਪੰਜਾਬ ਦਿਵਸ ਮੌਕੇ ਪ੍ਰਸਤਾਵਿਤ ਬਹਿਸ ਲਈ ਚੰਗੀ ਤਰ੍ਹਾਂ ਤਿਆਰੀ ਕਰਨ ਲਈ ਆਖਿਆ ਜਿੱਥੇ ਉਹ ਇਨ੍ਹਾਂ ਨੇਤਾਵਾਂ ਦੇ ਪੰਜਾਬ ਵਿਰੁੱਧ ਕੱਚੇ ਚਿੱਠੇ ਖੋਲ੍ਹ ਕੇ ਅਸਲ ਚਿਹਰਾ ਜੱਗ ਜ਼ਾਹਰ ਕਰਨਗੇ।
ਮੁੱਖ ਮੰਤਰੀ ਨੇ ਕਿਹਾ, “ਖੁੱਲ੍ਹੀ ਬਹਿਸ ਪੰਜਾਬ ਨੂੰ ਹੁਣ ਤੱਕ ਕੀਹਨੇ ਤੇ ਕਿਵੇਂ ਲੁੱਟਿਆ ਦੇ ਆਲੇ-ਦੁਆਲੇ ਕੇਂਦਰਿਤ ਹੋਵੇਗੀ। ਇਸ ਬਹਿਸ ਵਿੱਚ ਭਾਈ-ਭਤੀਜੇ, ਸਾਲੇ-ਜੀਜੇ, ਮਿੱਤਰ-ਮੁਲਾਹਜੇ, ਟੋਲ ਪਲਾਜ਼ੇ, ਜਵਾਨੀ-ਕਿਸਾਨੀ, ਵਪਾਰ-ਦੁਕਨਦਾਰ, ਗੁਰੂਆਂ ਦੀ ਬਾਣੀ, ਨਹਿਰਾਂ ਦਾ ਪਾਣੀ ਦੀ ਗੱਲ ਹੋਵੇਗੀ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾਵਾਂ ਨੇ ਇਨ੍ਹਾਂ ਸਾਰੇ ਮਸਲਿਆਂ ਉਤੇ ਪੰਜਾਬ ਨਾਲ ਗੱਦਾਰੀ ਕੀਤੀ ਹੈ ਜਿਸ ਲਈ ਇਨ੍ਹਾਂ ਨੂੰ ਸੂਬੇ ਦੇ ਲੋਕਾਂ ਅੱਗੇ ਜੁਆਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਇਨ੍ਹਾਂ ਨੇਤਾਵਾਂ ਨੂੰ ਪੰਜਾਬ ਵਾਸੀਆਂ ਅਤੇ ਮੀਡੀਆ ਸਾਹਮਣੇ ਖੁੱਲ੍ਹੀ ਬਹਿਸ ਲਈ ਵੰਗਾਰਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਕਿਹਾ ਕਿ ਤੁਹਾਡੇ ਕੋਲ ਇਸ ਬਹਿਸ ਲਈ ਤਿਆਰੀ ਕਰਨ ਦਾ ਖੁੱਲ੍ਹਾ ਸਮਾਂ ਹੈ ਅਤੇ ਆਪਣਾ ਬਚਾਅ ਕਰਨ ਲਈ ਕਾਗਜ਼-ਪੱਤਰ ਵੀ ਲਿਆ ਸਕਦੇ ਹੋ। ਹਾਲਾਂਕਿ, ਭਗਵੰਤ ਸਿੰਘ ਮਾਨ ਨੇ ਕਿਹਾ, “ਮੈਂ ਤਾਂ ਲੋਕਾਂ ਦੀ ਕਚਹਿਰੀ ਵਿੱਚ ਸੱਚ ਦੀ ਗੱਲ ਕਰਨੀ ਹੈ ਜਿਸ ਕਰਕੇ ਮੈਨੂੰ ਕਿਸੇ ਕਾਗਜ਼-ਪੱਤਰ ਦਾ ਸਹਾਰਾ ਲੈਣ ਦੀ ਲੋੜ ਨਹੀਂ ਅਤੇ ਮੈਂ ਬਿਨਾਂ ਕਿਸੇ ਕਾਗਜ਼ ਦੇ ਬਹਿਸ ਵਿੱਚ ਹਿੱਸਾ ਲਵਾਂਗਾ।” ਉਨ੍ਹਾਂ ਕਿਹਾ ਕਿ ਵਿਰੋਧੀ ਨੇਤਾ ਜਿਨ੍ਹਾਂ ਚਾਹੁਣ ਰੱਟਾ ਲਾ ਲੈਣ ਕਿਉਂਕਿ ਆਖਰ ਵਿੱਚ ਉਹ ਇਕ ਨਵੰਬਰ ਨੂੰ ਬਹਿਸ ਦੌਰਾਨ ਇਨ੍ਹਾਂ ਦੇ ਗੁਨਾਹ ਬੇਪਰਦ ਕਰ ਦੇਣਗੇ।
Post Views: 50
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest newslatest news punjabLatest Punjab Newsnews 18 punjabnews punjabnews18news18 punjabnews18 punjab harayananews18 punjab haryananews18 punjab latestnews18 punjab latest newsnews18 punjab livenews18 punjab newsnews18 punjab updatespunjab breaking newspunjab flood newsPunjab Governmentpunjab govtpunjab latest newspunjab newsPunjab news todayPUNJAB POLICEpunjab weather newspunjabi newstoday news punjab
Previous Post

ਸੂਚਨਾ ਤੇ ਲੋਕ ਸੰਪਰਕ ਮੰਤਰੀ ਵੱਲੋਂ ਸਟੇਟ ਐਡੀਟਰ ਬਲਦੇਵ ਕ੍ਰਿਸ਼ਨ ਸ਼ਰਮਾ ਦੇ ਪਿਤਾ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

Next Post

ਮੁੱਖ ਮੰਤਰੀ ਨੇ ਕੀਤੀ ਏਚਪੀਪੀਸੀ ਅਤੇ ਏਚਪੀਡਬਲਿਯੂਪੀਸੀ ਦੀ ਮੀਟਿੰਗ ਦੀ ਅਗਵਾਈ

Next Post
ਕੌਸ਼ਲ ਰੋਜ਼ਗਾਰ ਨਿਗਮ ‘ਚ ਸ਼ਾਮਲ ਹੋਏ CM ਮਨੋਹਰ ਲਾਲ

ਮੁੱਖ ਮੰਤਰੀ ਨੇ ਕੀਤੀ ਏਚਪੀਪੀਸੀ ਅਤੇ ਏਚਪੀਡਬਲਿਯੂਪੀਸੀ ਦੀ ਮੀਟਿੰਗ ਦੀ ਅਗਵਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800