ਮੁੱਖ ਮੰਤਰੀ ਭਗਵੰਤ ਮਾਨ ਨੇ ਦਿੜ੍ਹਬਾ ਦੇ ਬਘਰੌਲ ਦੇ ਸ਼ਹੀਦ ਜਸਪਾਲ ਸਿੰਘ ਦੇ ਘਰ ਪਹੁੰਚ ਕੇ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਪੀੜਤ ਪਰਿਵਾਰ ਨੂੰ 1 ਕਰੋੜ ਦੀ ਰਾਸ਼ੀ ਦਾ ਚੈੱਕ ਦਿੱਤਾ।
ਤੁਹਾਨੂੰ ਦੱਸ ਦਈਏ ਕਿ ਪਿਛਲੇ ਦਿਨੀਂ ਰਾਂਚੀ ‘ਚ ਜਸਪਾਲ ਸਿੰਘ ਸ਼ਹੀਦ ਹੋਇਆ ਸੀ। ਸ਼ਹੀਦ ਜਸਪਾਲ ਸਿੰਘ ਦੀ ਉਮਰ 43 ਸਾਲ ਸੀ ਜੋ ਰਾਂਚੀ ‘ਚ ਤਾਇਨਾਤ ਸੀ ਅਤੇ ਡਿਊਟੀ ਦੇ ਦੌਰਾਨ ਉਸ ਨੂੰ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ।