No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਮੁੱਖ ਮੰਤਰੀ ਦੀ ਸਥਾਨਕ ਸਨਅਤਕਾਰਾਂ ਨੂੰ ਅਪੀਲ ਦੁਨੀਆ ਭਰ ਵਿੱਚ ਸਨਅਤੀ ਹੱਬ ਵਜੋਂ ਉੱਭਰ ਰਹੇ ਪੰਜਾਬ ਦੇ ਬਰਾਂਡ ਅੰਬੈਸਡਰ ਬਣੋ

admin by admin
February 2, 2023
in BREAKING, CHANDIGARH, COVER STORY, National, POLITICS, PUNJAB
0
ਮੁੱਖ ਮੰਤਰੀ ਦੀ ਸਥਾਨਕ ਸਨਅਤਕਾਰਾਂ ਨੂੰ ਅਪੀਲ ਦੁਨੀਆ ਭਰ ਵਿੱਚ ਸਨਅਤੀ ਹੱਬ ਵਜੋਂ ਉੱਭਰ ਰਹੇ ਪੰਜਾਬ ਦੇ ਬਰਾਂਡ ਅੰਬੈਸਡਰ ਬਣੋ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਐਸ.ਏ.ਐਸ. ਨਗਰ (ਮੋਹਾਲੀ), 1 ਫਰਵਰੀ(ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਨਅਤ ਨੂੰ ਦੁਨੀਆ ਭਰ ਵਿੱਚੋਂ ਸਨਅਤੀ ਹੱਬ ਵਜੋਂ ਉੱਭਰਦੇ ਸੂਬੇ ਦੇ ਬਰਾਂਡ ਅੰਬੈਸਡਰ ਬਣਨ ਦਾ ਸੱਦਾ ਦਿੱਤਾ।

ਇੱਥੇ ਬੁੱਧਵਾਰ ਨੂੰ ਇਨਵੈਸਟ ਪੰਜਾਬ ਸੈਸ਼ਨ ਦੌਰਾਨ ਸਥਾਨਕ ਸਨਅਤਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਪੰਜਾਬ ਵਿੱਚ ਸਨਅਤ ਦੇ ਪੱਖ ਵਿੱਚ ਸਭ ਤੋਂ ਅਨੁਕੂਲ ਮਾਹੌਲ ਮੁਹੱਈਆ ਕੀਤਾ ਹੈ। ਉਨ੍ਹਾਂ ਕਿਹਾ ਕਿ ਸਥਾਨਕ ਸਨਅਤਕਾਰਾਂ ਨੂੰ ਇਸ ਦਾ ਵੱਡੇ ਪੱਧਰ ਉਤੇ ਫਾਇਦਾ ਹੋ ਰਿਹਾ ਹੈ ਅਤੇ ਇਨ੍ਹਾਂ ਸਨਅਤਕਾਰਾਂ ਨੂੰ ਹੁਣ ਅੱਗੇ ਵਧਦਿਆਂ ਪੰਜਾਬ ਦੇ ਬਰਾਂਡ ਅੰਬੈਸਡਰ ਬਣਦਿਆਂ ਸੂਬੇ ਲਈ ਨਿਵੇਸ਼ ਨੂੰ ਆਕਰਸ਼ਿਤ ਕਰਨਾ ਚਾਹੀਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਜਨਮ ਤੋਂ ਹੀ ਉੱਦਮੀ ਸੁਭਾਅ ਦੇ ਮਾਲਕ ਹਨ ਅਤੇ ਹਰੇਕ ਪੰਜਾਬੀ ਆਪਣੇ ਸੂਬੇ ਨੂੰ ਸਨਅਤੀ ਤਰੱਕੀ ਦੇ ਪੰਧ ਉਤੇ ਪਾਉਣ ਲਈ ਜ਼ਰੂਰ ਕੋਸ਼ਿਸ਼ ਕਰੇ।

ਮੁੱਖ ਮੰਤਰੀ ਨੇ ਉੱਦਮੀਆਂ ਨਾਲ ਭਾਵਨਾਤਮਕ ਸਾਂਝ ਪਾਉਂਦਿਆਂ ਆਖਿਆ ਕਿ ਉਹ ਕਿਤੇ ਵੀ ਜਾਣ ਦੀ ਬਜਾਏ ਆਪਣੀ ਮਾਤ ਭੂਮੀ ਦੀ ਸੇਵਾ ਕਰਦਿਆਂ ਆਪਣੇ ਕਾਰੋਬਾਰ ਨੂੰ ਵਧਾਉਣ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪਹਿਲਾਂ ਹੀ ਸੂਬੇ ਵਿੱਚ ਸਨਅਤ ਦੇ ਪੱਖ ਵਿੱਚ ਅਨੁਕੂਲ ਮੁਹੱਈਆ ਕਰਵਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਉੱਦਮੀਆਂ ਨੇ ਦੁਨੀਆ ਭਰ ਵਿੱਚ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ ਅਤੇ ਹੁਣ ਉਨ੍ਹਾਂ ਨੂੰ ਸੂਬੇ ਦੀ ਤਰੱਕੀ ਉਤੇ ਧਿਆਨ ਕੇਂਦਰਤ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਨਅਤ ਨੂੰ ਵੱਡਾ ਹੁਲਾਰਾ ਦੇਣ ਦੇ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਮੌਕੇ ਸਿਰਜੇ ਜਾਣਗੇ। ਉਨ੍ਹਾਂ ਇਹ ਵੀ ਐਲਾਨ ਕੀਤਾ ਕਿ ਸੂਬਾ ਸਰਕਾਰ ਸਨਅਤਕਾਰਾਂ ਦੇ ਪ੍ਰਾਜੈਕਟਾਂ ਨੂੰ ਛੇਤੀ ਮਨਜ਼ੂਰੀਆਂ ਦੇਣ ਲਈ ਉਨ੍ਹਾਂ ਦੀ ਸਹੂਲਤ ਵਾਸਤੇ ਜਲਦ ਹੀ ਰੰਗਦਾਰ ਅਸ਼ਟਾਮ ਪੇਪਰ ਦੀ ਸਹੂਲਤ ਦੇਣ ਜਾ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਸਨਅਤਕਾਰਾਂ ਦੀ ਸਹੂਲਤ ਲਈ ਆਦਮਪੁਰ, ਹਲਵਾਰਾ ਤੇ ਭੀਸੀਆਣਾ ਹਵਾਈ ਅੱਡਿਆਂ ਤੋਂ ਘਰੇਲੂ ਉਡਾਣਾਂ ਸ਼ੁਰੂ ਕਰਨ ਲਈ ਕੋਸ਼ਿਸ਼ਾਂ ਜੰਗੀ ਪੱਧਰ ਉਤੇ ਚੱਲ ਰਹੀਆਂ ਹਨ।

ਮੁੱਖ ਮੰਤਰੀ ਨੇ ਇਹ ਵੀ ਆਖਿਆ ਕਿ ਸੂਬਾ ਸਰਕਾਰ ਪੰਜਾਬ ਵਿੱਚ ਫੂਡ ਪ੍ਰਾਸੈਸਿੰਗ ਸੈਕਟਰ ਨੂੰ ਵੀ ਵੱਡਾ ਹੁਲਾਰਾ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਇਕ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ, ਉੱਥੇ ਦੂਜੇ ਪਾਸੇ ਕਿਸਾਨਾਂ ਨੂੰ ਵੱਡੇ ਪੱਧਰ ਉਤੇ ਫਾਇਦਾ ਹੋਵੇਗਾ। ਭਗਵੰਤ ਮਾਨ ਨੇ ਕਿਹਾ ਕਿ ਸੂਬੇ ਵਿੱਚ ਸਨਅਤੀ ਖੇਤਰ ਨੂੰ ਹੁਲਾਰਾ ਦੇਣ ਲਈ ਹਰੇਕ ਕੋਸ਼ਿਸ਼ ਕੀਤੀ ਜਾ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਜਲਦੀ ਹੀ ਰਾਜ ਭਰ ਵਿੱਚ 20 ਸਮਰਪਿਤ ਸਨਅਤੀ ਹੱਬ ਸਥਾਪਤ ਕਰੇਗੀ। ਉਨ੍ਹਾਂ ਕਿਹਾ ਕਿ ਇਹ ਹੱਬ ਸਨਅਤਕਾਰਾਂ ਲਈ ਸਨਅਤੀ ਇਕਾਈਆਂ ਸਥਾਪਤ ਕਰਨ ਵਾਸਤੇ ਆਧੁਨਿਕ ਸਹੂਲਤਾਂ ਨਾਲ ਲੈਸ ਹੋਣਗੀਆਂ। ਭਗਵੰਤ ਮਾਨ ਨੇ ਸਨਅਤਕਾਰਾਂ ਨੂੰ ਇਨ੍ਹਾਂ ਸਨਅਤੀ ਹੱਬਾਂ ਵਿੱਚ ਆਪਣੀਆਂ ਇਕਾਈਆਂ ਸ਼ੁਰੂ ਕਰਨ ਲਈ ਲੋੜੀਂਦਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਸਨਅਤੀ ਵਿਕਾਸ ਨੂੰ ਤੇਜ਼ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Post Views: 92
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: 'Be Indian goods' brand ambassadors'Be the brand ambassador of state for emerging it as anCM asks industrialists to not to go anywhere; rather focus onCM Assures MLAs of Funds for Development - HimbuMailCM urges local industrialist to become brand ambassador ofCm urges local industrialists to become brand ambassadors of Punjab emerging as an industrial hub across the worldIndustrialists from Punjab meet UP CM Yogi Adityanath to
Previous Post

ਮੁੱਖ ਮੰਤਰੀ ਵੱਲੋਂ ਅਧਿਕਾਰੀਆਂ ਨੂੰ ਉਦਯੋਗਾਂ ਲਈ ਨਵੀਂ ਉਦਯੋਗਿਕ ਨੀਤੀ ਛੇਤੀ ਤਿਆਰ ਕਰਨਾ ਯਕੀਨੀ ਬਣਾਉਣ ਦੇ ਨਿਰਦੇਸ਼ ਨਵੀਂ ਉਦਯੋਗਿਕ ਨੀਤੀ ਬਣਾਉਣ ਸਬੰਧੀ ਪ੍ਰਗਤੀ ਦੀ ਕੀਤੀ ਸਮੀਖਿਆ

Next Post

ਔਰਤਾਂ ਦੀ ਭਲਾਈ ਲਈ ਕੀਤੇ ਕੰਮਾਂ ਲਈ ਰੁਪਿੰਦਰ ਕੌਰ ਨੂੰ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਕੀਤਾ ਸਨਮਾਨਿਤ,।

Next Post
ਔਰਤਾਂ ਦੀ ਭਲਾਈ ਲਈ ਕੀਤੇ ਕੰਮਾਂ ਲਈ ਰੁਪਿੰਦਰ ਕੌਰ  ਨੂੰ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਕੀਤਾ ਸਨਮਾਨਿਤ,।

ਔਰਤਾਂ ਦੀ ਭਲਾਈ ਲਈ ਕੀਤੇ ਕੰਮਾਂ ਲਈ ਰੁਪਿੰਦਰ ਕੌਰ ਨੂੰ ਕੈਬਨਿਟ ਮੰਤਰੀ ਡਾ ਬਲਜੀਤ ਕੌਰ ਨੇ ਕੀਤਾ ਜ਼ਿਲ੍ਹਾ ਪੱਧਰੀ ਐਵਾਰਡ ਨਾਲ ਕੀਤਾ ਸਨਮਾਨਿਤ,।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800