ਗਣਤੰਤਰ ਦਿਵਸ ਦੇ ਜਸ਼ਨਾਂ ਦੇ ਮੱਦੇਨਜ਼ਰ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਵਿਚ ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਦੇ ਸੰਵੇਦਨਸ਼ੀਲ ਇਲਾਕਿਆਂ ਵਿੱਚ ਰੈਪਿਡ ਐਕਸ਼ਨ ਫੋਰਸ ਦੇ ਨਾਲ ਫਲੈਗ ਮਾਰਚ ਕੱਢਿਆ ਜਾਵੇਗਾ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿੱਚ 24 ਘੰਟੇ ਚੌਕਸੀ ਰੱਖੀ ਜਾ ਰਹੀ ਹੈ ਜਿਸ ਲਈ ਪੁਲਿਸ ਅਧਿਕਾਰੀਆਂ ਦੀਆਂ ਵੱਖ-ਵੱਖ ਗਸ਼ਤ ਪਾਰਟੀਆਂ ਲਗਾਈਆਂ ਗਈਆਂ ਹਨ। ਇਸੇ ਤਰ੍ਹਾਂ ਉਨ੍ਹਾਂ ਕਿਹਾ ਕਿ ਕਾਨੂੰਨ ਵਿਵਸਥਾ ਦੀ ਸਥਿਤੀ ‘ਤੇ ਸਖ਼ਤ ਨਜ਼ਰ ਰੱਖਣ ਲਈ ਸੀਨੀਅਰ ਅਧਿਕਾਰੀਆਂ ਨੂੰ ਸ਼ਹਿਰ ‘ਚ ਰਾਤ ਸਮੇਂ ਨਾਕੇਬੰਦੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ |
ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਅਜਿਹੀਆਂ ਹੋਰ ਮੀਟਿੰਗਾਂ ਕੀਤੀਆਂ ਜਾਣਗੀਆਂ ਤਾਂ ਜੋ ਸੰਵੇਦਨਸ਼ੀਲ ਥਾਵਾਂ ਦੀ ਸ਼ਨਾਖਤ ਕੀਤੀ ਜਾ ਸਕੇ ਅਤੇ ਇਨ੍ਹਾਂ ਖੇਤਰਾਂ ਵਿੱਚ ਚੌਕਸੀ ਵਧਾਈ ਜਾ ਸਕੇ। ਸ੍ਰੀ ਸਵਪਨ ਸ਼ਰਮਾ ਨੇ ਕਿਹਾ ਕਿ ਅਮਨ-ਕਾਨੂੰਨ ਨੂੰ ਕਾਇਮ ਰੱਖਣ ਦੇ ਨਾਲ-ਨਾਲ ਸੁਰੱਖਿਆ ਨੂੰ ਯਕੀਨੀ ਬਣਾਉਣਾ ਕਮਿਸ਼ਨਰੇਟ ਪੁਲਿਸ ਦੀ ਪ੍ਰਮੁੱਖ ਤਰਜੀਹ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

