No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਮੋਹਾਲੀ ਫੋਰੈਂਸਿਕ ਲੈਬ ਵਿਖੇ ਪੋਕਸੋ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ 3 ਨਵੀਆਂ ਯੂਨਿਟਾਂ ਸਥਾਪਤ ਹੋਣਗੀਆਂ

admin by admin
June 23, 2020
in PUNJAB
0
ਮੋਹਾਲੀ ਫੋਰੈਂਸਿਕ ਲੈਬ ਵਿਖੇ ਪੋਕਸੋ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਦੇ ਕੇਸਾਂ ਦੇ ਜਲਦ ਨਿਪਟਾਰੇ ਲਈ 3 ਨਵੀਆਂ ਯੂਨਿਟਾਂ ਸਥਾਪਤ ਹੋਣਗੀਆਂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ•, 22 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪੋਕਸੋ ਐਕਟ ਅਤੇ ਮਹਿਲਾਵਾਂ ਵਿਰੁੱਧ ਅਪਰਾਧ ਨਾਲ ਸਬੰਧਤ ਮਾਮਲਿਆਂ ਦੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਪੰਜਾਬ ਮੰਤਰੀ ਨੇ ਫੋਰੈਂਸਿਕ ਸਾਇੰਸ ਲੈਬਾਰਟਰੀ, ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਡੀ.ਐਨ.ਏ., ਸਾਈਬਰ ਫੋਰੈਂਸਿਕ ਅਤੇ ਆਡੀਓ/ਆਵਾਜ਼ ਵਿਸ਼ਲੇਸ਼ਣ ਦੀਆਂ ਤਿੰਨ ਨਵੀਆਂ ਇਕਾਈਆਂ ਸਥਾਪਤ ਕਰਨ ਲਈ 1.56 ਕਰੋੜ ਰੁਪਏ ਸਾਲਾਨਾ ਦੀ ਲਾਗਤ ਨਾਲ 35 ਅਸਾਮੀਆਂ ਸਿਰਜਣ ਦੀ ਮਨਜ਼ੂਰੀ ਦੇ ਦਿੱਤੀ ਹੈ।
ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਬੁਲਾਰੇ ਨੇ ਦੱਸਿਆ ਕਿ ਸੀ.ਆਰ.ਪੀ.ਸੀ. ਦੀ ਸੋਧੀ ਹੋਈ ਧਾਰਾ 173 ਅਨੁਸਾਰ ਜਿਨਸੀ ਅਪਰਾਧ ਦੇ ਮਾਮਲਿਆਂ ਦੀ ਸੁਣਵਾਈ ਦੋ ਮਹੀਨਿਆਂ ਦੇ ਅੰਦਰ ਮੁਕੰਮਲ ਕੀਤੀ ਜਾਣੀ ਚਾਹੀਦੀ ਹੈ। ਜਿਨਸੀ ਅਪਰਾਧ ਦੇ ਸਾਰੇ ਮਾਮਲਿਆਂ ਲਈ ਡੀਐਨਏ ਦਾ ਨਮੂਨਾ ਲੈਣਾ ਅਤੇ ਟੈਸਟ ਕਰਨਾ ਵੀ ਲਾਜ਼ਮੀ ਕਰ ਦਿੱਤਾ ਗਿਆ ਹੈ।
ਇਨ•ਾਂ ਹੁਕਮਾਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਡੀਐਨਏ ਯੂਨਿਟ ਦੀ ਗਿਣਤੀ ਇਕ ਤੋਂ ਵਧਾ ਕੇ ਦੋ ਕਰਕੇ ਸਟੇਟ ਫੋਰੈਂਸਿਕ ਲੈਬ ਵਿੱਚ ਡੀਐਨਏ ਯੂਨਿਟ ਨੂੰ ਮਜ਼ਬੂਤ ਕਰਨ ਦੇ ਗ੍ਰਹਿ ਵਿਭਾਗ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ।
ਮੌਜੂਦਾ ਸਮੇਂ ਸਾਈਬਰ ਫੋਰੈਂਸਿਕ ਅਤੇ ਆਡੀਓ/ਆਵਾਜ਼ ਵਿਸ਼ਲੇਸ਼ਣ ਦੇ ਮਾਮਲਿਆਂ ਨੂੰ ਹੋਰ ਵਿਗਿਆਨਕ ਪ੍ਰਯੋਗਸ਼ਾਲਾਵਾਂ ਵਿੱਚ ਜਾਂਚ ਲਈ ਭੇਜਿਆ ਜਾਂਦਾ ਹੈ ਕਿਉਂਕਿ ਸਟੇਟ ਫੋਰੈਂਸਿਕ ਲੈਬ ਵਿੱਚ ਉਨ•ਾਂ ਦੀ ਜਾਂਚ ਲਈ ਕੋਈ ਸਹੂਲਤ ਨਹੀਂ ਹੈ। ਮੰਤਰੀ ਮੰਡਲ ਦੀ ਪ੍ਰਵਾਨਗੀ ਦੇ ਨਾਲ ਹੁਣ ਸਾਈਬਰ ਫੋਰੈਂਸਿਕ ਅਤੇ ਆਡੀਓ/ਆਵਾਜ਼ ਵਿਸ਼ਲੇਸ਼ਣ ਦੀ ਇਕ ਇਕਾਈ ਐਸ.ਏ.ਐਸ. ਨਗਰ (ਮੁਹਾਲੀ) ਵਿਖੇ ਹਰੇਕ ਫੋਰੈਂਸਿਕ ਸਾਇੰਸ ਲੈਬ ਵਿਚ ਸਥਾਪਤ ਕੀਤੀ ਜਾਏਗੀ।
ਇਨ•ਾਂ ਤਿੰਨੋਂ ਨਵੀਆਂ ਯੂਨਿਟਾਂ ਵਿੱਚ ਕੰਪਿਊਟਰ ਅਪਰੇਟਰਾਂ ਤੋਂ ਲੈ ਕੇ ਸਹਾਇਕ ਡਾਇਰੈਕਟਰ ਪੱਧਰ ਤੱਕ 35 ਨਵੀਆਂ ਅਸਾਮੀਆਂ ਸ਼ਾਮਲ ਹਨ ਅਤੇ ਉਸੇ ਕੰਮ ਲਈ ਸਾਲਾਨਾ ਵਿੱਤੀ ਦੇਣਦਾਰੀ 1,15,95,932 ਰੁਪਏ ਹੋਵੇਗੀ।
ਅਸਾਮੀਆਂ ਬਾਰੇ ਵਿਸਥਾਰ ਵਿੱਚ ਦੱਸਦਿਆਂ ਬੁਲਾਰੇ ਨੇ ਕਿਹਾ ਕਿ ਮੰਤਰੀ ਮੰਡਲ ਨੇ ਡੀਐਨਏ ਯੂਨਿਟ ਲਈ 17 ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ•ਾਂ ਵਿੱਚ ਇੱਕ ਸਹਾਇਕ ਡਾਇਰੈਕਟਰ, ਵਿਗਿਆਨਕ ਅਧਿਕਾਰੀ ਅਤੇ ਵਿਗਿਆਨਕ ਸਹਾਇਕ ਦੀਆਂ ਚਾਰ-ਚਾਰ, ਤਿੰਨ ਪ੍ਰਯੋਗਸ਼ਾਲਾ ਸਹਾਇਕ, ਚਾਰ ਪ੍ਰਯੋਗਸਾਲਾ ਅਟੈਂਡੈਂਟ ਅਤੇ ਇੱਕ ਕੰਪਿਊਟਰ ਆਪਰੇਟਰ ਸ਼ਾਮਲ ਹੈ। ਮੰਤਰੀ ਮੰਡਲ ਨੇ ਸਾਈਬਰ ਫੋਰੈਂਸਿਕ ਯੂਨਿਟ ਲਈ 12 ਅਸਾਮੀਆਂ ਨੂੰ ਮਨਜ਼ੂਰੀ ਦਿੱਤੀ ਹੈ, ਜਿਨ•ਾਂ ਵਿਚ ਇਕ ਸਹਾਇਕ ਡਾਇਰੈਕਟਰ, ਵਿਗਿਆਨਕ ਅਧਿਕਾਰੀ ਅਤੇ ਵਿਗਿਆਨਕ ਸਹਾਇਕ ਦੀਆਂ ਦੋ-ਦੋ, ਪ੍ਰਯੋਗਸ਼ਾਲਾ ਸਹਾਇਕ ਅਤੇ ਪ੍ਰਯੋਗਸ਼ਾਲਾ ਅਟੈਂਡੈਂਟਾਂ ਦੀਆਂ ਤਿੰਨ-ਤਿੰਨ ਅਤੇ ਇਕ ਕੰਪਿਊਟਰ ਅਪਰੇਟਰ ਸ਼ਾਮਲ ਹੈ। ਮੰਤਰੀ ਮੰਡਲ ਨੇ ਆਡੀਓ/ਆਵਾਜ਼ ਵਿਸ਼ਲੇਸ਼ਣ ਇਕਾਈ ਲਈ ਛੇ ਅਸਾਮੀਆਂ ਨੂੰ ਮਨਜ਼ੂਰੀ ਦੇ ਦਿੱਤੀ ਹੈ, ਜਿਨ•ਾਂ ਵਿਚ ਇਕ ਵਿਗਿਆਨਕ ਅਧਿਕਾਰੀ, ਦੋ ਵਿਗਿਆਨਕ ਸਹਾਇਕ, ਇਕ ਪ੍ਰਯੋਗਸ਼ਾਲਾ ਸਹਾਇਕ, ਇਕ ਪ੍ਰਯੋਗਸ਼ਾਲਾ ਅਟੈਂਡੈਂਟ ਅਤੇ ਇਕ ਕੰਪਿਊਟਰ ਅਪਰੇਟਰ ਸ਼ਾਮਲ ਹੈ।

Post Views: 36
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਵਿੱਚ ਨਵਾਂ ਅਕਾਲੀ ਦਲ ਜਲਦ ਹੌਂਦ ਵਿੱਚ ਆਵੇਗਾ- ਢੀਂਡਸਾ

Next Post

ਮਿਸ਼ਨ ਫਤਿਹ: ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਅਮਲੇ ਦੀ ਹੌਸਲਾ ਅਫਜ਼ਾਈ

Next Post
ਮਿਸ਼ਨ ਫਤਿਹ: ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਅਮਲੇ ਦੀ ਹੌਸਲਾ ਅਫਜ਼ਾਈ

ਮਿਸ਼ਨ ਫਤਿਹ: ਸਿਵਲ ਸਰਜਨ ਵੱਲੋਂ ਸਿਹਤ ਵਿਭਾਗ ਦੇ ਅਮਲੇ ਦੀ ਹੌਸਲਾ ਅਫਜ਼ਾਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800