No Result
View All Result
Wednesday, July 30, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

PATIALA NEWS:ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਕਰਾਲਾ ਭਾਈਕਾ ਵਿਖੇ ਕਰਵਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ

PUNJAB LATEST NEWS:ਵਿਭਾਗ ਵੱਲੋਂ 2-2 ਕਿੱਲੋ ਦੇ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ

admin by admin
January 13, 2024
in BREAKING, COVER STORY, INDIA, PUNJAB
0
PATIALA NEWS:ਡੇਅਰੀ ਵਿਕਾਸ ਵਿਭਾਗ ਨੇ ਪਿੰਡ ਕਕਰਾਲਾ ਭਾਈਕਾ ਵਿਖੇ ਕਰਵਾਇਆ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 13 ਜਨਵਰੀ:
ਡੇਅਰੀ ਵਿਕਾਸ ਵਿਭਾਗ ਪਟਿਆਲਾ ਵੱਲੋਂ ਨੈਸ਼ਨਲ ਲਾਈਵ ਸਟਾਕ ਮਿਸ਼ਨ ਅਧੀਨ ਪਿੰਡ ਕਕਰਾਲਾ ਭਾਈਕਾ ਬਲਾਕ ਸਮਾਣਾ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ। ਜਿਸ ਵਿੱਚ 250 ਦੇ ਕਰੀਬ ਦੁੱਧ ਉਤਪਾਦਕਾਂ ਵੱਲੋਂ ਭਾਗ ਲਿਆ ਗਿਆ। ਇਸ ਸੈਮੀਨਾਰ ਦੀ ਪ੍ਰਧਾਨਗੀ ਕਰ ਰਹੇ ਸ਼੍ਰੀ ਚਰਨਜੀਤ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਪਟਿਆਲਾ ਵੱਲੋਂ ਡੇਅਰੀ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ ਵੱਖ 2 ਹਫ਼ਤੇ ਅਤੇ 4 ਹਫ਼ਤੇ ਸਿਖਲਾਈਆਂ ,  ਡੀ.ਡੀ-8 ਸਕੀਮ, ਕੈਟਲਸ਼ੈੱਡ ਦੀ ਮਹੱਤਤਾ, ਕਮਰਸ਼ੀਅਲ ਡੇਅਰੀ ਫਾਰਮਿੰਗ ਦੀ ਵਿਉਂਤਬੰਦੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।
ਡਾ. ਪਰਮਿੰਦਰ ਕੁਮਾਰ ਵੈਟਰਨਰੀ ਅਫ਼ਸਰ ਵੱਲੋਂ ਪਸ਼ੂਆਂ ਦੀਆਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਟੀਕਾਕਰਨ , ਪਸ਼ੂਆਂ ਦੀ ਸਾਂਭ ਸੰਭਾਲ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਯਸ਼ਪਾਲ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਡੇਅਰੀ ਫਾਰਮਿੰਗ ਕਰਨ  ਦੇ ਸਫਲ ਨੁਕਤੇ, ਪਸ਼ੂਆਂ ਦੀ ਖ਼ੁਰਾਕ ਅਤੇ ਮਿਨਰਲ ਮਿਕਸਚਰ ਦੀ ਮਹੱਤਤਾ ਬਾਰੇ ਨੁਕਤੇ ਸਾਂਝੇ ਕੀਤੇ ਗਏ। ਡਾ. ਸੁਮਨ ਵੇਰਕਾ ਡੇਅਰੀ ਅਤੇ ਡਾ. ਤਰਸੇਮ ਸ਼ਰਮਾ ਬਾਨੀ ਮਿਲਕ ਵੱਲੋਂ ਕੋਆਪਰੇਟਿਵ ਢਾਂਚੇ ਦੀ ਬਣਤਰ, ਘੱਟ ਖ਼ਰਚੇ ਤੇ ਵੱਧ ਦੁੱਧ ਦੀ ਪੈਦਾਵਾਰ , ਪਸ਼ੂਆਂ ਦੀ ਨਸਲ ਸੁਧਾਰ ਬਾਰੇ ਜਾਣਕਾਰੀ ਦਿੱਤੀ ਗਈ। ਸ਼੍ਰੀ ਕੁਲਵਿੰਦਰ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਵੱਲੋਂ ਨੈਸ਼ਨਲ ਲਾਈਵ ਸਟਾਕ ਮਿਸ਼ਨ ਅਧੀਨ ਫੀਡ ਅਤੇ ਫੋਡਰ ਗਤੀਵਿਧੀ ਸਾਈਲੇਜ ਬੇਲਰ , ਫੋਡਰ ਹਾਰਵੈਸਟਰ, ਟਰੈਕਟਰ, ਟਰਾਲੀ, ਚਾਫ਼ਕਟਰ, ਸ਼ੈੱਡ , ਟੋਟਲ ਮਿਕਸ ਰਾਸ਼ਨ ਮਸ਼ੀਨਾਂ ਤੇ ਚੱਲ ਰਹੀ ਸਬਸਿਡੀ ਬਾਰੇ ਜਾਗਰੂਕ ਕੀਤਾ ਗਿਆ।
ਸ਼੍ਰੀ ਲਖਮੀਰ ਸਿੰਘ ਡੇਅਰੀ ਇੰਸਪੈਕਟਰ ਵੱਲੋਂ  ਕਿਸਾਨਾਂ ਨੂੰ ਡੇਅਰੀ ਧੰਦੇ ਨੂੰ ਪ੍ਰਫੁੱਲਿਤ ਕਰਨ ਲਈ ਉਤਸ਼ਾਹਿਤ ਕੀਤਾ ਗਿਆ ਅਤੇ ਸਰਕਾਰ ਦੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਸੈਮੀਨਾਰ ਵਿੱਚ ਵੱਖ ਵੱਖ ਕੰਪਨੀਆਂ ਵੈਨਸਨ ਮਿਲਕਿੰਗ ਮਸ਼ੀਨ, ਪੁਆਇਨਰ, ਵੀਰਾ ਫੀਡ ਵੱਲੋਂ ਆਪਣੀਆਂ ਸਟਾਲਾਂ ਵੀ ਲਗਾਈਆਂ ਗਈਆਂ। ਪਿੰਡ ਦੇ ਮੋਹਤਬਰ ਸ਼੍ਰੀ ਦਰਸ਼ਨ ਕੁਮਾਰ ਵੱਲੋਂ ਸੈਮੀਨਾਰ ਦੀ ਸ਼ਲਾਘਾ ਕਰਦੇ ਕਿਹਾ ਕਿ ਇਹ ਸੈਮੀਨਾਰ ਬਹੁਤ ਹੀ ਸਫਲ ਹੋਇਆ ਹੈ। ਕਿਸਾਨਾਂ ਨੂੰ ਇਸਦਾ ਭਰਪੂਰ ਲਾਭ ਮਿਲੇਗਾ। ਇਸ ਸੈਮੀਨਾਰ ਵਿੱਚ ਵਧੀਆ ਡੇਅਰੀ ਫਾਰਮਿੰਗ ਕਰ ਰਹੇ ਦੁੱਧ ਉਤਪਾਦਕਾਂ ਨੂੰ ਵਿਭਾਗੀ ਮੋਮੈਂਟੋ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਸੈਮੀਨਾਰ ਵਿੱਚ ਡੇਅਰੀ ਵਿਭਾਗ ਦੇ ਸਟਾਫ਼ ਰਾਹੁਲ ਕੁਮਾਰ, ਸੁਖਵਿੰਦਰ ਸਿੰਘ, ਸੋਹਣ, ਗੁਰਵਿੰਦਰ ਸਿੰਘ, ਬਲਵੰਤ ਸਿੰਘ ਵੱਲੋਂ ਭਾਗ ਲਿਆ ਗਿਆ। ਅੰਤ ਵਿੱਚ ਦੁੱਧ ਉਤਪਾਦਕਾਂ ਨੂੰ ਵਿਭਾਗ ਵੱਲੋਂ 2-2 ਕਿੱਲੋ ਮਿਨਰਲ ਮਿਕਸਚਰ ਦੇ ਪੈਕਟ ਮੁਫ਼ਤ ਵੰਡੇ ਗਏ।

Post Views: 66
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: daily punjabi newspaper patiala punjablatest newspatiala breaking news today livepatiala current newspatiala latest news badi nadipatiala latest news floodpatiala latest news in punjab todaypatiala latest news livepatiala latest news nowpatiala latest news rainpatiala latest news todaypatiala news latest updatepatiala river latest newsPatiala University latest newspress ki takat daily newspaperpu patiala latest newspunjab patiala latest newspunjabi university patiala latest news
Previous Post

PUNJABI LATEST NEWS:ਦਫ਼ਤਰ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ, ਪਟਿਆਲਾ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਔਰਤਾਂ ਨੂੰ ਕੁੱਖ ‘ਚ ਧੀਆਂ ਮਾਰਨੋ ਰੋਕਣ ਤੇ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

Next Post

LATEST PUNJABI NEWS:ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

Next Post
LATEST PUNJABI NEWS:ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

LATEST PUNJABI NEWS:ਸਰਪੰਚਾਂ ਤੋਂ ਰਿਸ਼ਵਤ ਲੈਣ ਦੇ ਦੋਸ਼ ਹੇਠ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ ਬੀ.ਡੀ.ਪੀ.ਓ ਤੁਰੰਤ ਪ੍ਰਭਾਵ ਨਾਲ ਮੁਅੱਤਲ ਭ੍ਰਿਸ਼ਟਾਚਾਰ ਬਿਲਕੁਲ ਵੀ ਬਰਦਾਸ਼ਤ ਨਹੀਂ: ਲਾਲਜੀਤ ਸਿੰਘ ਭੁੱਲਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In