ਦਿੱਲੀ ਯੂਨੀਵਰਸਿਟੀ ਨੇ ਆਪਣੇ ਕਰਮਚਾਰੀਆਂ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਦੀ ਵਰਤੋਂ ਸਬੰਧੀ ਨੀਤੀ ਬਣਾਉਣ ਲਈ ਕਮੇਟੀ ਕਾਇਮ ਕੀਤੀ ਗਈ ਹੈ। 8 ਦਸੰਬਰ ਨੂੰ ਜਾਰੀ ਕੀਤੇ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ,‘ਯੂਨੀਵਰਸਿਟੀ ਦੇ ਸਮਰਥ ਅਧਿਕਾਰੀ ਵੱਲੋਂ ਕਰਮਚਾਰੀਆਂ ਦੇ ਸਬੰਧ ਵਿੱਚ ਸੋਸ਼ਲ ਮੀਡੀਆ ਪਲੇਟਫਾਰਮਾਂ ਦੀ ਵਰਤੋਂ ਬਾਰੇ ਨੀਤੀ ਬਣਾਉਣ ਲਈ ਕਮੇਟੀ ਬਣਾਈ ਗਈ ਹੈ।’ ਯੂਨੀਵਰਸਿਟੀ ਦੇ ਫੈਕਲਟੀ ਮੈਂਬਰਾਂ ਨੇ ਦੋਸ਼ ਲਾਇਆ ਕਿ ਇਹ ਕਦਮ ਸੋਸ਼ਲ ਮੀਡੀਆ ‘ਤੇ ਯੂਨੀਵਰਸਿਟੀ ਦੀ ਆਲੋਚਨਾ ਕਰਨ ਵਾਲੇ ਸਿੱਖਿਆ ਸ਼ਾਸਤਰੀਆਂ ‘ਤੇ ਨਜ਼ਰ ਰੱਖਣ ਲਈ ਚੁੱਕਿਆ ਗਿਆ ਹੈ।