No Result
View All Result
Wednesday, April 15, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ

admin by admin
October 30, 2024
in BREAKING, COVER STORY, INDIA, National, POLITICS, PUNJAB
0
ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਮਾਹ ਦੇ ਸਮਾਗਮਾਂ ਦਾ ਐਲਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ 30 ਅਕਤੂਬਰ:
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਸਰਪ੍ਰਸਤੀ ’ਚ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ’ਚ ਪੰਜਾਬ ਸਰਕਾਰ ਦੇ ਭਾਸ਼ਾ ਵਿਭਾਗ ਵੱਲੋਂ ਅਗਲੇ ਮਹੀਨੇ ਮਨਾਏ ਜਾਣ ਵਾਲੇ ਪੰਜਾਬੀ ਮਾਹ ਨਾਲ ਸਬੰਧਤ ਸਮਾਗਮਾਂ ਦਾ ਐਲਾਨ ਕਰ ਦਿੱਤਾ ਗਿਆ। ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਇੰਨ੍ਹਾਂ ਸਮਾਗਮਾਂ ਦੀ ਰੂਪ-ਰੇਖਾ ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ 5 ਨਵੰਬਰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਪੰਜਾਬੀ ਮਾਹ ਦਾ ਉਦਘਾਟਨੀ ਸਮਾਰੋਹ ਹੋਵੇਗਾ। ਜਿਸ ਦੌਰਾਨ ਉਚੇਰੀ ਸਿੱਖਿਆ ਤੇ ਭਾਸ਼ਾਵਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਮੁੱਖ ਮਹਿਮਾਨ ਹੋਣਗੇ। ਇਸ ਮੌਕੇ ਪਿਛਲੇ ਪੰਜਾਬੀ ਭਾਸ਼ਾ ਦੇ 2022,23 ਤੇ 24 ਨਾਲ ਸਬੰਧਤ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਵੀ ਪ੍ਰਦਾਨ ਕੀਤੇ ਜਾਣਗੇ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਹੋਣਗੀਆਂ। ਸ. ਜ਼ਫ਼ਰ ਨੇ ਦੱਸਿਆ ਕਿ ਸੂਬੇ ਦੇ ਵੱਖ-ਵੱਖ ਜ਼ਿਲਿ੍ਹਆਂ ’ਚ ਪੰਜਾਬੀ ਮਾਹ ਤਹਿਤ ਹੋਣ ਵਾਲੇ ਸਮਾਗਮਾਂ ਦੌਰਾਨ ਪੰਜਾਬੀ ਭਾਸ਼ਾ ਬਾਰੇ ਗੋਸ਼ਟੀਆਂ, ਰੂਬੁਰੂ, ਸੈਮੀਨਾਰ, ਕਵੀ ਦਰਬਾਰ, ਨਾਟਕ, ਲੋਕ ਨਾਚ ਤੇ ਸੰਗੀਤਕ ਪੇਸ਼ਕਾਰੀਆਂ ਕਰਵਾਈਆਂ ਜਾਣਗੀਆਂ।
ਸੂਬੇ ਦੇ ਵੱਖ-ਵੱਖ ਸਥਾਨਾਂ ’ਤੇ ਹੋਣ ਵਾਲੇ ਸਮਾਗਮਾਂ ਸਬੰਧੀ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ 5 ਨਵੰਬਰ ਫਾਜ਼ਿਲਕਾ ਵਿਖੇ ਨਾਟਕ ਮੰਚਨ ਅਤੇ ਸ੍ਰੀ ਮੁਕਤਸਰ ਸਾਹਿਬ ਵਿਖੇ ਰੂਬਰੂ ਤੇ ਸਾਹਿਤਕ ਗੋਸ਼ਟੀ, 6 ਨਵੰਬਰ ਨੂੰ ਰੋਪੜ ਵਿਖੇ ਪੰਜਾਬੀ ਭਾਸ਼ਾ ਤੇ ਪ੍ਰਿੰਟ ਮੀਡੀਆ ਬਾਰੇ ਸੈਮੀਨਾਰ, 7 ਨਵੰਬਰ ਨੂੰ ਹੀ ਬਰਨਾਲਾ ਵਿਖੇ ਪੰਜਾਬੀ ਮਿੰਨੀ ਕਹਾਣੀ ਦੇ ਨਿਕਾਸ, ਵਿਕਾਸ ਤੇ ਭਵਿੱਖ ਬਾਰੇ ਗੋਸ਼ਟੀ ਅਤੇ ਕਹਾਣੀ ਦਰਬਾਰ, 8 ਨਵੰਬਰ ਨੂੰ ਮਾਨਸਾ ਵਿਖੇ ਨਾਟਕ ਮੰਚਨ, 11 ਨਵੰਬਰ ਨੂੰ ਫ਼ਿਰੋਜ਼ਪੁਰ ਵਿਖੇ ਪ੍ਰੰਪਰਾਗਤ ਲੋਕ ਗਾਇਕੀ ਬਾਰੇ ਚਰਚਾ ਤੇ ਪੇਸ਼ਕਾਰੀ, 12 ਨਵੰਬਰ ਨੂੰ ਲੁਧਿਆਣਾ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ, 13 ਨਵੰਬਰ ਨੂੰ ਗੁਰਦਾਸਪੁਰ ਵਿਖੇ ਪੰਜਾਬੀ ਭਾਸ਼ਾ ਤੇ ਪੰਜਾਬੀ ਗਾਇਕੀ ਬਾਰੇ ਚਰਚਾ ਤੇ ਪੇਸ਼ਕਾਰੀ, 14 ਨਵੰਬਰ ਨੂੰ ਨਵਾਂ ਸ਼ਹਿਰ ਵਿਖੇ ਪੰਜਾਬੀ ਭਾਸ਼ਾ ਦੀ ਸਥਿਤੀ ਬਾਰੇ ਗੋਸ਼ਟੀ, 17 ਨਵੰਬਰ ਨੂੰ ੁਲੁਧਿਆਣਾ ਵਿਖੇ ਪੰਜਾਬੀ ਭਾਸ਼ਾ ਬਾਰੇ ਵਿਸ਼ੇਸ਼ ਭਾਸ਼ਣ ਤੇ ਕਵੀ ਦਰਬਾਰ, 18 ਤੇ 19 ਨਵੰਬਰ ਨੂੰ ਵਿਭਾਗ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਪੰਜਾਬੀ ਭਾਸ਼ਾ ਬਾਰੇ ਗੋਸ਼ਟੀ, 18 ਨਵੰਬਰ ਨੂੰ ਪਠਾਨਕੋਟ ਵਿਖੇ ਕਵੀ ਦਰਬਾਰ, 19 ਨਵੰਬਰ ਨੂੰ ਹੁਸ਼ਿਆਰਪੁਰ ਵਿਖੇ ਪੰਜਾਬੀ ਨਾਟਕ ਵਿੱਚ ਔਰਤ ਅਦਾਕਾਰਾਂ/ਨਿਰਦੇਸ਼ਕਾਂ ਦੀ ਸ਼ਮੂਲੀਅਤ, ਸੰਭਾਵਨਾਵਾਂ ਤੇ ਚੁਣੌਤੀਆਂ ਬਾਰੇ ਸੈਮੀਨਾਰ, 20 ਨਵੰਬਰ ਨੂੰ ਹੀ ਸੰਗਰੂਰ ਵਿਖੇ ਪੰਜਾਬੀ ਸਾਹਿਤ ਲਈ ਸਹਿਤ ਸਭਾਵਾਂ ਦੇ ਯੋਗਦਾਨ ਬਾਰੇ ਗੋਸ਼ਟੀ, 21 ਨਵੰਬਰ ਨੂੰ ਵਿਭਾਗ ਦੇ ਮੁੱਖ ਦਫਤਰ (ਪਟਿਆਲਾ) ਵਿਖੇ ਰਾਜ ਪੱਧਰੀ ਕਵੀ ਦਰਬਾਰ, 22 ਨਵੰਬਰ ਨੂੰ ਕਪੂਰਥਲਾ ਵਿਖੇ ਬਾਲ ਸਾਹਿਤ ਕੁਇਜ਼ ਮੁਕਾਬਲੇ (ਰਾਜ ਪੱਧਰੀ), 22 ਨਵੰਬਰ ਨੂੰ ਫ਼ਰੀਦਕੋਟ ਵਿਖੇ ਪੰਜਾਬੀ ਸਾਹਿਤਕ ਗਾਇਕੀ ਦੀਆਂ ਸੰਭਾਵਨਾਵਾਂ ਤੇ ਚੁਣੌਤੀਆਂ ਬਾਰੇ ਗੋਸ਼ਟੀ, 23 ਤੋਂ 27 ਨਵੰਬਰ ਤੱਕ ਬਠਿੰਡਾ ਵਿਖੇ ਰਾਜ ਪੱਧਰੀ ਨਾਟਕ ਮੇਲਾ, 26 ਨਵੰਬਰ ਨੂੰ ਜਲੰਧਰ ਵਿਖੇ ਪੰਜਾਬੀ ਭਾਸ਼ਾ ਅਤੇ ਵਰਤਮਾਨ ਇਲੈਕਟ੍ਰਾਨਿਕ ਮੀਡੀਆ ਬਾਰੇ ਸੈਮੀਨਾਰ, 27 ਨਵੰਬਰ ਨੂੰ ਅੰਮ੍ਰਿਤਸਰ ਵਿਖੇ ਪੰਜਾਬੀ ਨਾਟਕ ਬਾਰੇ ਗੋਸ਼ਟੀ ਤੇ ਵਰਕਸ਼ਾਪ, 28 ਨਵੰਬਰ ਨੂੰ ਮੋਹਾਲੀ ਵਿਖੇ ਪੰਜਾਬੀ ਸਿਨੇਮੇ ਦੀਆਂ ਭਾਸ਼ਾਈ ਤੇ ਸੱਭਿਆਚਾਰਕ ਚੁਣੌਤੀਆਂ, 29 ਨਵੰਬਰ ਨੂੰ ਮੋਗਾ ਵਿਖੇ ਗਜ਼ਲ ਵਰਕਸ਼ਾਪ, 30 ਨਵੰਬਰ ਨੂੰ ਪੰਜਾਬੀ ਮਾਹ ਦਾ ਵਿਦਾਇਗੀ ਸਮਾਗਮ ਮੁੱਖ ਦਫ਼ਤਰ ਪਟਿਆਲਾ ਵਿਖੇ ਹੋਵੇਗਾ। ਵਿਦਾਇਗੀ ਸਮਾਗਮ ਦੌਰਾਨ ਸਰਵੋਤਮ ਹਿੰਦੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾ ਦੇ ਸਰਵੋਤਮ ਸਾਹਿਤਕ ਪੁਸਤਕ ਪੁਰਸਕਾਰ ਪ੍ਰਦਾਨ ਕੀਤੇ ਜਾਣਗੇ ਅਤੇ ਸਾਹਿਤਕ ਤੇ ਸਭਿਆਚਾਰਕ ਵਿਸ਼ੇਸ਼ ਆਕਰਸ਼ਨ ਹੋਣਗੇ। ਸਮੁੱਚੇ ਸਮਾਗਮਾਂ ਦੌਰਾਨ ਵਿਭਾਗੀ ਪੁਸਤਕਾਂ ਦੀਆਂ ਪ੍ਰਦਰਸ਼ਨੀਆਂ ਵੀ ਲਗਾਈਆਂ ਜਾਣਗੀਆਂ।

Post Views: 24
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant maancelebration diwalidepartment of languagePatiala
Previous Post

ਦੀਵਾਲੀ ਅਤੇ ਤਿਉਹਾਰਾਂ ਦਾ ਸੀਜਨ ਲੋਕਾਂ ਲਈ ਖੁਸ਼ੀਆਂ, ਤਰੱਕੀ ਤੇ ਚੰਗੀ ਸਿਹਤ ਦੇ ਸੁਨੇਹੇ ਲੈਕੇ ਆਵੇ-ਡੀ.ਸੀ., ਐਸ.ਐਸ.ਪੀ

Next Post

ਸਰਦਾਰ ਵਲੱਭਭਾਈ ਪਟੇਲ ਦੀ 150ਵੀਂ ਜੈਯੰਤੀ ਦੇ ਮੌਕੇ ‘ਤੇ ਮੁੱਖ ਮੰਤਰੀ ਨੇ ਸਰਦਾਰ ਪਟੇਲ ਨੂੰ ਕੀਤਾ ਨਮਨ

Next Post
ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਸਰਦਾਰ ਵਲੱਭਭਾਈ ਪਟੇਲ ਦੀ 150ਵੀਂ ਜੈਯੰਤੀ ਦੇ ਮੌਕੇ 'ਤੇ ਮੁੱਖ ਮੰਤਰੀ ਨੇ ਸਰਦਾਰ ਪਟੇਲ ਨੂੰ ਕੀਤਾ ਨਮਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800