No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ

admin by admin
June 11, 2025
in BREAKING, COVER STORY, INDIA, National, PUNJAB
0
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦਾ ਫ਼ੌਜ ਦੀ ਮਹਿਲਾ ਸੀਨੀਅਰ ਅਫ਼ਸਰ ਵੱਲੋਂ ਸਨਮਾਨ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 11 ਜੂਨ:

              ਭਾਰਤੀ ਫ਼ੌਜ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਪਟਿਆਲਾ ‌ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਸਹਿਯੋਗ ਅਤੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਲਈ ਪਾਏ ਯੋਗਦਾਨ ਲਈ ਜ਼ਿਲ੍ਹੇ ਦੇ ਸਿਵਲ ਪ੍ਰਸ਼ਾਸਨ ਦਾ ਸਨਮਾਨ ਕੀਤਾ ਗਿਆ।

               ਫ਼ੌਜ ਦੇ ਸੀਨੀਅਰ ਅਧਿਕਾਰੀ ਵੱਲੋਂ ਕਮਿਸ਼ਨਰ ਪਟਿਆਲਾ ਮੰਡਲ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨਾਲ ਮੁਲਾਕਾਤ ਕਰਕੇ ਭਾਰਤੀ ਫ਼ੌਜ, ਸਿਵਲ ਪ੍ਰਸ਼ਾਸਨ ਸਮੇਤ ਹੋਰ ਸੁਰੱਖਿਆ ਬਲਾਂ ਵਿਚਕਾਰ ਬਿਹਤਰ ਤਾਲਮੇਲ ’ਤੇ ਸੰਤੁਸ਼ਟੀ ਜ਼ਾਹਰ ਕਰਦਿਆਂ ਕਿਹਾ ਕਿ ਸੁਰੱਖਿਆ ਅਤੇ ਸ਼ਾਂਤੀ ਬਣਾਈ ਰੱਖਣ ਵਿੱਚ ਅਜਿਹੇ ਤਾਲਮੇਲ ਦੀ ਮਹੱਤਵਪੂਰਨ ਭੂਮਿਕਾ ਹੁੰਦੀ ਹੈ। ਇਸ ਮੌਕੇ ਉਨ੍ਹਾਂ ਜ਼ਿਲ੍ਹੇ ਦੇ ਆਮ ਨਾਗਰਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਵੱਲੋਂ ਜ਼ਰੂਰੀ ਸੇਵਾਵਾਂ ਅਤੇ ਸੁਰੱਖਿਆ ਸਹਾਇਤਾ ਪ੍ਰਦਾਨ ਕਰਨ ਵਿੱਚ ਸਾਂਝੇ ਯਤਨਾਂ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ।

              ਫ਼ੌਜ ਦੇ ਅਧਿਕਾਰੀਆਂ ਨੇ ਕਿਹਾ, “ਸਾਡੇ ਆਪ੍ਰੇਸ਼ਨ ਨੂੰ ਸਫਲ ਬਣਾਉਣ ਵਿੱਚ ਸਿਵਲ ਪ੍ਰਸ਼ਾਸਨ ਦੇ ਮਹੱਤਵਪੂਰਨ ਯੋਗਦਾਨ ਨੇ ਮੁੱਖ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਤੁਰੰਤ ਪ੍ਰਤੀਕਿਰਿਆ, ਖੇਤਰੀ ਗਿਆਨ, ਅਤੇ ਸਰੋਤਾਂ ਨੂੰ ਜੁਟਾਉਣ ਅਤੇ ਮੌਕ ਡਰਿਲ ਕਰਨ ਦੀ ਯੋਗਤਾ ਨੇ ਫ਼ੌਜ ਨੂੰ ਵੱਖ-ਵੱਖ ਚੁਣੌਤੀਆਂ ਨੂੰ ਦੂਰ ਕਰਨ ਵਿੱਚ ਮਦਦ ਕੀਤੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਿਲੇ ਨਿਰੰਤਰ ਸਹਿਯੋਗ ਲਈ ਤਹਿ ਦਿਲੋਂ ਧੰਨਵਾਦੀ ਹਾਂ।”

              ਇਸ ਮੌਕੇ ਡਵੀਜ਼ਨਲ ਕਮਿਸ਼ਨਰ ਵਿਨੈ ਬੁਬਲਾਨੀ ਅਤੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਵੀ ਫ਼ੌਜ ਨਾਲ ਕੰਮ ਕਰਨ ਦੇ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਭਵਿੱਖ ਵਿੱਚ ਵੀ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

              ਭਾਰਤੀ ਫ਼ੌਜ ਨੇ ਨਾਗਰਿਕਾਂ ਦੇ ਨਾਲ-ਨਾਲ ਰਾਸ਼ਟਰੀ ਸੇਵਾ ਵਿੱਚ ਸਿਵਲ ਡਿਫੈਂਸ, ਹੋਮ ਗਾਰਡ ਅਤੇ ਪੰਜਾਬ ਪੁਲਿਸ ਦੀ ਭੂਮਿਕਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਦੇ ਮਹੱਤਵਪੂਰਨ ਯੋਗਦਾਨ ਨੂੰ ਮਾਨਤਾ ਦਿੱਤੀ।

              ਇਸ ਮੌਕੇ ਭਾਰਤੀ ਫ਼ੌਜ ਨੇ ਡਵੀਜ਼ਨਲ ਕਮਿਸ਼ਨਰ ਅਤੇ ਡਿਪਟੀ ਕਮਿਸ਼ਨਰ ਨੂੰ ਦਿੱਤੇ ਸਹਿਯੋਗ ਲਈ ਉਨ੍ਹਾਂ ਨੂੰ ਸਨਮਾਨਿਤ ਕੀਤਾ, ਦੋਵਾਂ ਅਧਿਕਾਰੀਆਂ ਨੇ ਸਮਾਰੋਹ ਦਾ ਹਿੱਸਾ ਬਣਨ ‘ਤੇ ਮਾਣ ਪ੍ਰਗਟ ਕੀਤਾ ਅਤੇ ਫ਼ੌਜ ਵੱਲੋਂ ਕੀਤੀ ਗਈ ਸਾਰਥਕ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਪੂਰੇ ਸਮਰਪਣ ਅਤੇ ਏਕਤਾ ਨਾਲ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ।

              ਭਾਰਤੀ ਫ਼ੌਜ ਨੇ ਸਿਵਲ ਪ੍ਰਸ਼ਾਸਨ ਨੂੰ ਆਫ਼ਤ ਪ੍ਰਬੰਧਨ ਲਈ ਕੀਤੇ ਯਤਨਾਂ ਲਈ ਵੀ ਸਨਮਾਨਿਤ ਕੀਤਾ। ਸਥਾਨਕ ਫ਼ੌਜ ਦੇ ਅਧਿਕਾਰੀਆਂ ਨੇ ਕਿਹਾ ਕਿ ਫ਼ੌਜ ਲੌਜਿਸਟਿਕਸ, ਬੁਨਿਆਦੀ ਢਾਂਚਾ ਅਤੇ ਭਾਈਚਾਰਕ ਸ਼ਮੂਲੀਅਤ ਸਮੇਤ ਵੱਖ-ਵੱਖ ਪਹਿਲੂਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਭੂਮਿਕਾ ਦੀ ਸ਼ਲਾਘਾ ਕਰਦੀ ਹੈ।

Post Views: 14
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: dr priti yadavhonored by senior female army officeroperation sindoorpatiala deputy commissinor
Previous Post

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 25 ਜੂਨ ਤੋਂ

Next Post

ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਹੋ ਰਹੇ ਨੇ ਸਿਹਤ ਲਾਭ : ਡਾ. ਪ੍ਰੀਤੀ ਯਾਦਵ

Next Post
ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਹੋ ਰਹੇ ਨੇ ਸਿਹਤ ਲਾਭ : ਡਾ. ਪ੍ਰੀਤੀ ਯਾਦਵ

ਸੀ.ਐੱਮ. ਦੀ ਯੋਗਸ਼ਾਲਾ ਰਾਹੀਂ ਜ਼ਿਲ੍ਹਾ ਵਾਸੀਆਂ ਨੂੰ ਹੋ ਰਹੇ ਨੇ ਸਿਹਤ ਲਾਭ : ਡਾ. ਪ੍ਰੀਤੀ ਯਾਦਵ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800