No Result
View All Result
Sunday, May 10, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ

admin by admin
June 16, 2025
in BREAKING, COVER STORY, INDIA, National, PUNJAB
0
ਡਿਪਟੀ ਕਮਿਸ਼ਨਰ ਨੇ ਬੈਕਾਂ ਦੀ ਸੁਰੱਖਿਆ ਤੇ ਕਾਰਜਪ੍ਰਣਾਲੀ ਦਾ ਲਿਆ ਜਾਇਜ਼ਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ 16 ਜੂਨ

                          ਸਟੇਟ ਬੈਂਕ ਆਫ ਇੰਡੀਆ ਦੀ ਅਗਵਾਈ ਹੇਠ ਲੀਡ ਬੈਂਕ ਵੱਲੋਂ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ , ਜਿਸ ਦੀ ਪ੍ਰਧਾਨਗੀ ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ: ਪ੍ਰੀਤੀ ਯਾਦਵ ਨੇ ਕੀਤੀ। ਇਸ ਮੀਟਿੰਗ ਵਿੱਚ ਜ਼ਿਲ੍ਹੇ ਦੇ ਸਮੂਹ ਬੈਂਕਾਂ ਦੀ ਤਿਮਾਹੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੀ ਗਈ। ਉਹਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ  ਅਮਰਿੰਦਰ ਸਿੰਘ ਟਿਵਾਣਾ ਵੀ ਹਾਜ਼ਰ ਸਨ।

                        ਡਾ: ਪ੍ਰੀਤੀ ਯਾਦਵ ਨੇ ਜ਼ਿਲ੍ਹੇ ਅੰਦਰ ਬੈਂਕਿੰਗ ਸੇਵਾਵਾਂ ਪ੍ਰਦਾਨ ਕਰ ਰਹੇ ਸਮੁੱਚੇ ਬੈਂਕਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਬੈਂਕਾਂ ਵਿੱਚ ਕਰਜ਼ੇ ਨਾਲ ਸਬੰਧਤ ਲੰਬਿਤ ਚੱਲੇ ਆ ਰਹੇ ਮਾਮਲਿਆਂ ਦਾ ਤੁਰੰਤ ਨਿਪਟਾਰਾ ਕਰਨ। ਉਹਨਾਂ ਬੈਕਾਂ ਸਮੇਤ ਕਰੰਸੀ ਚੈਸਟ, ਏ.ਟੀ.ਐਮਜ਼ ਅਤੇ ਨਗਦੀ ਵਾਲੇ ਵਾਹਨਾਂ ਦੀ ਸੁਰੱਖਿਆ ਲਈ ਰਿਜ਼ਰਵ ਬੈਂਕ ਆਫ ਇੰਡੀਆ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦਾ ਪਾਲਣਾ ਸਖ਼ਤੀ ਨਾਲ ਕਰਨ ਦੀ ਹਦਾਇਤ ਵੀ ਕੀਤੀ। ਉਹਨਾਂ ਬੈਂਕਿੰਗ ਮਾਮਲਿਆਂ ਨੂੰ ਲੰਬਿਤ ਰੱਖਣ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜੇਕਰ ਕਿਸੇ ਕੇਸ ਵਿੱਚ ਕੁੱਝ ਨੁਕਸ ਸਾਹਮਣੇ ਆਉਂਦਾ ਹੈ ਤਾਂ ਇਸ ਸਬੰਧੀ ਤੁਰੰਤ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਕਰਜ਼ਿਆਂ ਸਬੰਧੀ ਬੈਂਕਾਂ ਵਿੱਚ ਲੰਬਿਤ ਪਏ ਕੇਸਾਂ ਦਾ ਤੁੰਰਤ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ।

                   ਡਾ: ਪ੍ਰੀਤੀ ਯਾਦਵ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਅਧੀਨ ਦਿੱਤੇ ਜਾਣ ਵਾਲੇ ਕਰਜ਼ਿਆਂ ਦੀ ਪ੍ਰਕ੍ਰਿਆ ਹੋਰ ਤੇਜ ਕੀਤੀ ਜਾਵੇ, ਤਾਂ ਜੋ ਖੇਤੀਬਾੜੀ, ਸਵੈ-ਰੁਜਗਾਰ ਅਤੇ ਛੋਟੇ ਪੱਧਰ ਦੇ ਕਾਰੋਬਾਰਾਂ ਨੂੰ ਮਜ਼ਬੂਤੀ ਮਿਲੇ। ਉਹਨਾਂ ਕਿਹਾ ਕਿ ਬੇਰੁਜ਼ਗਾਰੀ ਦੇ ਮੁੱਦੇ ਨੂੰ ਹੱਲ ਕਰਨ ਵਿੱਚ ਬੈਂਕਾਂ ਦੀ ਅਹਿਮ ਭੂਮਿਕਾ ਹੁੰਦੀ ਹੈ , ਇਸ ਲਈ ਅਧਿਕਾਰੀ ਲੋਕਾਂ ਦੇ ਭਵਿੱਖ ਨੂੰ ਸੰਵਾਰਣ ਲਈ ਅੱਗੇ ਆਉਣ ।

                   ਲੀਡ ਬੈਂਕ ਮੈਨੇਜਰ ਜਗਦੀਪ ਸਿੰਘ ਨੇ ਇਸ ਮੀਟਿੰਗ ਦੀ ਕਾਰਵਾਈ ਚਲਾਉਂਦਿਆਂ ਬੈਂਕਾਂ ਦੀ ਸੁਰੱਖਿਆ ਲਈ ਇੰਸਪੈਕਟਰ ਆਲਮਜੀਤ ਸਿੰਘ ਵੱਲੋਂ ਵੱਖ-ਵੱਖ ਖੇਤਰਾਂ ‘ ਚ ਬੈਕਾਂ ਦੀ ਕਾਰਗੁਜ਼ਾਰੀ ਦੀ ਵਿਸਥਾਰਤ ਸਮੀਖਿਆ ਕੀਤੀ। ਉਹਨਾਂ ਸਮੂਹ ਏ.ਟੀ.ਐਮਜ਼ ਦੀ ਸਾਫ ਸਫ਼ਾਈ ਅਤੇ ਵਧੀਆ ਗੁਣਵੱਤਾ ਵਾਲੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਵਰਤੋਂ ਕਰਨ ਦੀ ਗੱਲ ਕੀਤੀ। ਮੀਟਿੰਗ ਵਿੱਚ ਆਰ.ਬੀ.ਆਈ. ਦੇ ਪ੍ਰਾਚੀ ਸਿੰਘ ਸਮੇਤ ਨਬਾਰਡ ਦੇ ਡੀ.ਡੀ.ਐਮ. ਪਰਮਿੰਦਰ ਨਾਗਰਾ ਨੇ ਵੀ ਭਾਗ ਲਿਆ ਅਤੇ ਆਰ.ਬੀ.ਆਈ. ਵੱਲੋਂ ਵਿੱਤੀ ਸਮਾਵੇਸ਼ਨ ਲਈ ਰਾਸ਼ਟਰੀ ਰਣਨਤੀ ਸਮੇਤ ਨਬਾਰਡ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਵੱਖ-ਵੱਖ ਬੈਕਾਂ ਅਤੇ ਵਿਭਾਗਾਂ ਦੇ ਅਧਿਕਾਰੀ ਸ਼ਾਮਲ ਸਨ ।

Post Views: 14
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: deputy commissinordr priti yadavlead bank manager jagdeep singhsecurity and functioning of banks
Previous Post

ਡਿਪਟੀ ਕਮਿਸ਼ਨਰ ਨੇ ਜਿਮਨੇਜ਼ੀਅਮ ਹਾਲ ਦੀ ਛੱਤ ਦੀ ਮੁਰੰਮਤ ਦੇ ਕੰਮ ‘ਚ ਊਣਤਾਈਆਂ ਦਾ ਲਿਆ ਗੰਭੀਰ ਨੋਟਿਸ

Next Post

ਲੁਧਿਆਣਾ ਪੱਛਮੀ ਉਪ ਚੋਣ ਵਿੱਚ ਸਵੇਰੇ 11 ਵਜੇ ਤੱਕ ਵੋਟਰਾਂ ਦੀ ਗਿਣਤੀ 21.51% ਤੱਕ ਪਹੁੰਚ ਗਈ

Next Post
ਲੁਧਿਆਣਾ ਪੱਛਮੀ ਉਪ ਚੋਣ ਵਿੱਚ ਸਵੇਰੇ 11 ਵਜੇ ਤੱਕ ਵੋਟਰਾਂ ਦੀ ਗਿਣਤੀ 21.51% ਤੱਕ ਪਹੁੰਚ ਗਈ

ਲੁਧਿਆਣਾ ਪੱਛਮੀ ਉਪ ਚੋਣ ਵਿੱਚ ਸਵੇਰੇ 11 ਵਜੇ ਤੱਕ ਵੋਟਰਾਂ ਦੀ ਗਿਣਤੀ 21.51% ਤੱਕ ਪਹੁੰਚ ਗਈ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800