No Result
View All Result
Saturday, July 18, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼

Vijesh by Vijesh
January 28, 2021
in PUNJAB
0
ਸਾਧੂ ਸਿੰਘ ਧਰਮਸੋਤ ਵੱਲੋਂ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੇ ਆਦੇਸ਼
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ 28 ਜਨਵਰੀ : ਵਰਸ਼ਾ ਵਰਮਾ – 
ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਸੂਬੇ ਦੇ ਸਾਰੇ ਵਿਭਾਗਾਂ ਨੂੰ ਤਰੱਕੀਆਂ ਮੌਕੇ ਰੋਸਟਰ ਰਜਿਸਟਰ ਨਿਯਮਾਂ ਦੀ ਇੰਨ-ਬਿੰਨ ਨਾਲ ਪਾਲਣਾ ਕਰਨ ਦੀ ਆਦੇਸ਼ ਦਿੱਤੇ ਹਨ। ਕੈਬਨਿਟ ਮੰਤਰੀ ਨੇ ਇਹ ਹਦਾਇਤਾਂ ਐਸ.ਸੀ./ਬੀ.ਸੀ. ਅਧਿਆਪਕ ਯੂਨੀਅਨ, ਪੰਜਾਬ ਦੇ ਵਫ਼ਦ ਨਾਲ ਮੀਟਿੰਗ ਦੌਰਾਨ ਜਾਰੀ ਕੀਤੀਆਂ।
ਸ. ਧਰਮਸੋਤ ਨੇ ਕਿਹਾ ਕਿ ਯੂਨੀਅਨ ਦੇ ਮੈਂਬਰਾਂ ਵੱਲੋਂ ਉਨ੍ਹਾਂ ਦੇ ਧਿਆਨ ’ਚ ਲਿਆਂਦਾ ਗਿਆ ਹੈ ਕਿ ਵੱਖ-ਵੱਖ ਵਿਭਾਗਾਂ ’ਚ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਕਰਮਚਾਰੀਆਂ ਦੀ ਤਰੱਕੀ ਸਮੇਂ ਅਣਗਹਿਲੀ ਵਰਤੀ ਜਾ ਰਹੀ ਹੈ। ਉਨ੍ਹਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਅਫ਼ਸਰਾਂ ਨੂੰ ਰੋਸਟਰ ਰਜਿਸਟਰ ਮੇਨਟੇਨ ਕਰਵਾਉਣ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਦੇ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਸ. ਧਰਮਸੋਤ ਨੇ ਕਿਹਾ ਕਿ ਤਰੱਕੀਆਂ ਦੌਰਾਨ ਬੈਕਲਾਗ ਭਰਨ ਨੂੰ ਵੀ ਪਹਿਲ ਦਿੱਤੀ ਜਾਵੇ ਤਾਂ ਜੋ ਸਬੰਧਤਾਂ ਦੇ ਬਣਦੇ ਹੱਕ ਉਨ੍ਹਾਂ ਨੂੰ ਦਿੱਤੇ ਜਾ ਸਕਣ। ਉਨ੍ਹਾਂ ਵਿਭਾਗੀ ਜ਼ਿਲ੍ਹਾ ਅਧਿਕਾਰੀਆਂ ਨੂੰ ਸਬੰਧਤ ਜਿਲ੍ਹਿਆਂ ਦੇ ਵੱਖ-ਵੱਖ ਵਿਭਾਗਾਂ ਦੇ ਰੋਸਟਰ ਰਜਿਸਟਰ ਮੇਨਟੇਨ ਕਰਨ ਦੀ ਮਹੀਨਾਵਾਰ ਪ੍ਰਗਤੀ ਰਿਪੋਰਟ ਪੇਸ਼ ਕੀਤੀ ਜਾਵੇ, ਜਿਸਦੀ ਵਿਭਾਗ ਵੱਲੋਂ ਸਮੀਖਿਆ ਕੀਤੀ ਜਾਵੇਗੀ।
ਸ. ਧਰਮਸੋਤ ਨੇ ਕਿਹਾ ਕਿ ਨਿਯਮਾਂ ਅਨੁਸਾਰ ਰੋਸਟਰ ਰਜਿਸਟਰ ਲਾਗੂ ਨਾ ਕਰਨ ਅਤੇ ਤਰੱਕੀਆਂ ਦੌਰਾਨ ਰਾਖਵਾਂਕਰਨ ਨਿਯਮਾਂ ਦੀ ਉਲੰਘਣਾ ਦਾ ਮਾਮਲਾ ਸਾਹਮਣੇ ਆਉਣ ’ਤੇ ਸਬੰਧਤ ਅਧਿਕਾਰੀ/ਕਰਮਚਾਰੀ ਵਿਰੁੱਧ ਬਣਦੀ ਵਿਭਾਗੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨ੍ਹਾਂ ਵਫ਼ਦ ਦੇ ਮੈਂਬਰਾਂ ਨੂੰ ਵੱਖ-ਵੱਖ ਜ਼ਿਲ੍ਹਿਆਂ ਦੇ ਰੋਸਟਰ ਰਜਿਸਟਰ ਨਿਯਮਾਂ ਦੀ ੳਲੰਘਣਾ ਦੇ ਮਾਮਲੇ ਉਨ੍ਹਾਂ ਦੇ ਧਿਆਨ ’ਚ ਲਿਆਉਣ ਲਈ ਵੀ ਕਿਹਾ। ਸ. ਧਰਮਸੋਤ ਨੇ ਵਫ਼ਦ ਵੱਲੋਂ ਉਠਾਈਆਂ ਹੋਰ ਵੱਖ-ਵੱਖ ਜਾਇਜ਼ ਮੰਗਾਂ ਜਲਦ ਹੱਲ ਕਰਨ ਦਾ ਭਰੋਸਾ ਵੀ ਦਿੱਤਾ। ਇਸ ਮੀਟਿੰਗ ਵਿੱਚ ਪ੍ਰਧਾਨ ਬਲਜੀਤ ਸਿੰਘ ਸਲਾਣਾ, ਮੀਤ ਪ੍ਰਧਾਨ ਪਰਵਿੰਦਰ ਭਾਰਤੀ, ਜਨਰਲ ਸਕੱਤਰ ਲਛਮਣ ਸਿੰਘ, ਸਕੱਤਰ ਕਿ੍ਰਸ਼ਨ ਸਿੰਘ ਧੁੱਗਾ, ਵਿੱਤ ਸਕੱਤਰ ਗੁਰਪ੍ਰੀਤ ਸਿੰਘ, ਜਤਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਮੋਰਿੰਡਾ ਮੌਜੂਦ ਸਨ।
Post Views: 54
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਨਿਊ ਯੀਅਰ ਲੋਹੜੀ ਬੰਪਰ ਨੇ ਪੱਛਮੀ ਬੰਗਾਲ ਦੇ ਪਰਿਵਾਰ ਦੀ ਬਦਲੀ ਤਕਦੀਰ

Next Post

ਲਾਲ ਕਿਲ੍ਹੇ ਦੀ ਹਿੰਸਾ ‘ਚ ਭਾਜਪਾ ਦੀ ਭੂਮਿਕਾ ਦਾ ਠੀਕਰਾ ਕਾਂਗਰਸ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਨੇ ਜਾਵੇੜਕਰ-ਕੈਪਟਨ ਅਮਰਿੰਦਰ ਸਿੰਘ

Next Post
VIOLENCE BY CERTAIN ELEMENTS IN DELHI UNACCEPTABLE, SAYS PUNJAB CM, URGES FARMERS TO RETURN TO BORDERS

ਲਾਲ ਕਿਲ੍ਹੇ ਦੀ ਹਿੰਸਾ 'ਚ ਭਾਜਪਾ ਦੀ ਭੂਮਿਕਾ ਦਾ ਠੀਕਰਾ ਕਾਂਗਰਸ ਸਿਰ ਭੰਨਣ ਦੀ ਕੋਸ਼ਿਸ਼ ਕਰ ਰਹੇ ਨੇ ਜਾਵੇੜਕਰ-ਕੈਪਟਨ ਅਮਰਿੰਦਰ ਸਿੰਘ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800