Sunday, February 23, 2025

ਡਿਜੀਟਲ ਨਿੱਜੀ ਡੇਟਾ ਸੁੁਰੱਖਿਆ ਬਿੱਲ ਕਾਨੂੰਨ ਬਣਿਆ, ਰਾਸ਼ਟਰਪਤੀ ਤੋਂ ਮਨਜ਼ੂਰੀ ਮਿਲੀ

ਸੰਸਦ ਦੇ ਦੋਵਾਂ ਸਦਨਾਂ ਵੱਲੋਂ ਇਸ ਹਫ਼ਤੇ ਪਾਸ ਕੀਤੇ ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ ਬਿੱਲ ਨੂੰ ਰਾਸ਼ਟਰਪਤੀ ਦੀ ਮਨਜ਼ੂਰੀ ਮਿਲ ਗਈ ਹੈ। ਕੇਂਦਰੀ ਸੂਚਨਾ ਤਕਨਾਲੋਜੀ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਅੱਜ ਇਹ ਜਾਣਕਾਰੀ ਦਿੱਤੀ। ਡਿਜੀਟਲ ਪਰਸਨਲ ਡੇਟਾ ਪ੍ਰੋਟੈਕਸ਼ਨ (ਡੀਪੀਡੀਪੀ) ਕਾਨੂੰਨ ਦੇ ਤਹਿਤ ਭਾਰਤੀ ਨਾਗਰਿਕਾਂ ਦੇ ਨਿੱਜੀ ਡਿਜੀਟਲ ਡੇਟਾ ਦੀ ਦੁਰਵਰਤੋਂ ਜਾਂ ਸੁਰੱਖਿਆ ਵਿੱਚ ਅਸਫਲ ਰਹਿਣ ਲਈ ਜ਼ਿੰਮੇਵਾਰ ਇਕਾਈ ‘ਤੇ 250 ਕਰੋੜ ਰੁਪਏ ਤੱਕ ਦਾ ਜੁਰਮਾਨਾ ਪ੍ਰਸਤਾਵਿਤ ਹੈ। ਉਪਭੋਗਤਾਵਾਂ ਦੇ ਡੇਟਾ ਦੀ ਵਰਤੋਂ ਕਰਨ ਵਾਲੀਆਂ ਕੰਪਨੀਆਂ ਨੂੰ ਵਿਅਕਤੀ ਦੇ ਨਿੱਜੀ ਡੇਟਾ ਦੀ ਸੁਰੱਖਿਆ ਕਰਨੀ ਹੋਵੇਗੀ ਅਤੇ ਡੇਟਾ ਪ੍ਰੋਟੈਕਸ਼ਨ ਬੋਰਡ (ਡੀਪੀਬੀ) ਅਤੇ ਉਪਭੋਗਤਾ ਨੂੰ ਨਿੱਜੀ ਡੇਟਾ ਉਲੰਘਣਾਵਾਂ ਦੀ ਰਿਪੋਰਟ ਕਰਨੀ ਚਾਹੀਦੀ ਹੈ।

Next Post

Welcome Back!

Login to your account below

Retrieve your password

Please enter your username or email address to reset your password.