No Result
View All Result
Monday, June 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ

admin by admin
December 20, 2025
in BREAKING, CHANDIGARH, COVER STORY, INDIA, National, POLITICS, PUNJAB
0
ਨੇਤਰਹੀਣ ਯੂਨੀਅਨਾਂ ਦੀ ਹਰ ਜਾਇਜ਼ ਮੰਗ ਪੂਰੀ ਕੀਤੀ ਜਾਵੇਗੀ: ਮੰਤਰੀ ਡਾ. ਬਲਜੀਤ ਕੌਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 20 ਦਸੰਬਰ:

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਸਮਾਵੇਸ਼ੀ ਵਿਕਾਸ ਲਈ ਵਚਨਬੱਧ ਹੈ। ਇਸੇ ਕੜੀ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਪੰਜਾਬ ਦੀਆਂ ਨੇਤਰਹੀਣ ਯੂਨੀਅਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ।

ਪੰਜਾਬ ਭਵਨ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੁਰੱਖਿਆ,ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਨੇਤਰਹੀਣ ਯੂਨੀਅਨਾਂ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੀ ਹਰ ਜਾਇਜ਼ ਮੰਗ ਨੂੰ ਤਰਜੀਹ ਦੇ ਅਧਾਰ ‘ਤੇ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਦਿਵਿਆਂਗ ਕੋਟੇ ਅਧੀਨ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਤੋਂ ਜਲਦੀ ਭਰਨ ਲਈ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ।

ਡਾ. ਬਲਜੀਤ ਕੌਰ ਨੇ ਸਪੱਸ਼ਟ ਕੀਤਾ ਕਿ ਜੋ ਮੰਗਾਂ ਵਿਭਾਗੀ ਪੱਧਰ ‘ਤੇ ਮੰਨਣ ਯੋਗ ਹਨ, ਉਹਨਾਂ ਨੂੰ ਤੁਰੰਤ ਲਾਗੂ ਕੀਤਾ ਜਾਵੇਗਾ, ਜਦਕਿ ਜਿਹੜੀਆਂ ਮੰਗਾਂ ਲਈ ਸਰਕਾਰੀ ਪੱਧਰ ‘ਤੇ ਫੈਸਲੇ ਦੀ ਲੋੜ ਹੈ, ਉਹਨਾਂ ਨੂੰ ਸਰਕਾਰ ਕੋਲ ਪੂਰੀ ਤਰ੍ਹਾਂ ਉਠਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਨੂੰ ਸਵੈ-ਨਿਰਭਰ ਬਣਾਉਣ ਅਤੇ ਉਨ੍ਹਾਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਲਗਾਤਾਰ ਯਤਨ ਕਰ ਰਹੀ ਹੈ। ਮੀਟਿੰਗ ਸੁਖਾਵੇਂ ਅਤੇ ਸਕਾਰਾਤਮਕ ਮਾਹੌਲ ਵਿੱਚ ਸੰਪਨ ਹੋਈ।

ਇਸ ਮੌਕੇ ਮੀਟਿੰਗ ਵਿੱਚ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਕਾਸ ਪ੍ਰਤਾਪ, ਡਾਇਰੈਕਟਰ ਡਾ. ਸੇਨਾ ਅਗਰਵਾਲ,  ਜਾਇੰਟ ਸਕੱਤਰ ਆਨੰਦ ਸਾਗਰ ਸ਼ਰਮਾ, ਡਿਪਟੀ ਡਾਇਰੈਕਟਰ ਅਮਰਜੀਤ ਸਿੰਘ ਭੂੱਲਰ, ਰਵਿੰਦਰ ਸਿੰਘ ਰਾਹੀ ਅਤੇ ਵਿਭਾਗ ਦੇ ਹੋਰ ਅਧਿਕਾਰੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

Post Views: 15
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Chief Minister S. Bhagwant Singh MannChief Secretaryminister dr baljit kaurPunjab Governmentpunjab latest newsSocial SecurityVikas Pratap; Director Dr. Sheena Aggarwal; Joint Secretary Anand Sagar Sharma; Deputy Director Amarjit Singh Bhullar; Ravinder Singh RahiWomen and Child Development Department
Previous Post

ਅਮਰਜੀਤ ਕੌਰ ਪੂਜਾ ਚੇਅਰਪਰਸਨ ਅਨਮੋਲ ਮੁਸਕਾਨ ਚੈਰੀਟੇਬਲ ਟਰੱਸਟ ਦੀ ਅਗਵਾਈ ਹੇਠ ਸਮਾਜਿਕ ਭਲਾਈ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ*

Next Post

ਉਰਦੂ ਭਾਸ਼ਾ ਦੀ ਸਿਖਲਾਈ ਲਈ ‘ਉਰਦੂ ਆਮੋਜ਼’ ਦੀਆਂ ਜਮਾਤਾਂ ਜਨਵਰੀ 2026 ਤੋਂ

Next Post

ਉਰਦੂ ਭਾਸ਼ਾ ਦੀ ਸਿਖਲਾਈ ਲਈ ‘ਉਰਦੂ ਆਮੋਜ਼’ ਦੀਆਂ ਜਮਾਤਾਂ ਜਨਵਰੀ 2026 ਤੋਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800