No Result
View All Result
Thursday, September 17, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ

admin by admin
July 6, 2023
in BREAKING
0
ਡਾਇਰੈਕਟਰ ਸਿਹਤ ਡਾ.ਆਦਰਸ਼ਪਾਲ ਕੌਰ ਨੇ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਦੀ ਕੀਤੀ ਸਮੀਖਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਦੰਦਾਂ ਦੇ ਡਾਕਟਰਾਂ ਵੱਲੋਂ ਮੂੰਹ ਦੇ ਕੈਂਸਰ ਦੀ ਜਾਂਚ ਨੂੰ ਪਹਿਲ ਦਿੱਤੀ ਜਾਵੇ: ਡਾ. ਆਦਰਸ਼ਪਾਲ ਕੌਰ

ਚੰਡੀਗੜ੍ਹ, 6 ਜੁਲਾਈ(ਪ੍ਰੈਸ ਕੀ ਤਾਕਤ ਬਿਊਰੋ )

ਪੰਜਾਬ ਰਾਜ ਵਿੱਚ ਦੰਦਾਂ ਸੰਬੰਧੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ, ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਚੰਡੀਗੜ੍ਹ ਸਥਿਤ ਮੁੱਖ ਦਫ਼ਤਰ ਵਿਖੇ ਨੈਸ਼ਨਲ ਓਰਲ ਹੈਲਥ ਪ੍ਰੋਗਰਾਮ (ਐਨ.ਓ.ਐਚ.ਪੀ.) ਪੰਜਾਬ ਅਧੀਨ ਨਵੇਂ ਬਣਾਏ ਗਏ ਜ਼ਿਲ੍ਹਾ ਨੋਡਲ ਅਫ਼ਸਰਾਂ (ਡੀ.ਐਨ.ਓਜ਼) ਲਈ ਇੱਕ ਤਿਮਾਹੀ ਦੰਦਾਂ ਦੀ ਸਮੀਖਿਆ ਮੀਟਿੰਗ ਕਮ ਇੰਡਕਸ਼ਨ ਸਿਖਲਾਈ ਦਾ ਆਯੋਜਨ ਕੀਤਾ ਗਿਆ।  ਇਸ ਰਿਵਿਊ ਮੀਟਿੰਗ ਦੀ ਪ੍ਰਧਾਨਗੀ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ: ਆਦਰਸ਼ਪਾਲ ਕੌਰ ਅਤੇ ਡਾਇਰੈਕਟਰ ਸਿਹਤ ਸੇਵਾਵਾਂ (ਪ. ਭ.) ਡਾ: ਰਵਿੰਦਰ ਪਾਲ ਕੌਰ ਨੇ ਸਾਂਝੇ ਤੌਰ ‘ਤੇ ਕੀਤੀ।

ਮੀਟਿੰਗ ਦਾ ਉਦੇਸ਼ ਓਰਲ ਹੈਲਥ ਜਾਗਰੂਕਤਾ ਗਤੀਵਿਧੀਆਂ ਦੇ ਨਾਲ-ਨਾਲ ਦੰਦਾਂ ਦੀਆਂ ਸਾਰੀਆਂ ਓਪੀਡੀਜ਼ ਵਿੱਚ ਕੀਤੀਆਂ ਜਾਣ ਵਾਲੀਆਂ ਦੰਦਾਂ ਦੀਆਂ ਪ੍ਰਕਿਰਿਆਵਾਂ ਦੇ ਸਬੰਧ ਵਿੱਚ ਸਾਰੇ ਜ਼ਿਲ੍ਹਿਆਂ ਦੀ ਤਿਮਾਹੀ ਪ੍ਰਗਤੀ ਦੀ ਸਮੀਖਿਆ ਕਰਨਾ ਸੀ।

ਆਪਣੇ ਸੰਬੋਧਨ ਵਿੱਚ ਡਾ: ਆਦਰਸ਼ਪਾਲ ਕੌਰ ਨੇ ਸਾਰੇ 23 ਜ਼ਿਲ੍ਹਿਆਂ ਦੇ  ਜ਼ਿਲ੍ਹਾ ਡੈਂਟਲ ਹੈਲਥ ਅਫ਼ਸਰਾਂ (ਡੀ.ਡੀ.ਐਚ.ਓਜ਼) ਅਤੇ ਡੀ.ਐਨ.ਓਜ਼ ਨੂੰ  ਦੰਦਾਂ ਦੀਆਂ ਸਾਰੀਆਂ ਓ.ਪੀ.ਡੀਜ਼ ਵਿੱਚ ਪਹਿਲ ਦੇ ਆਧਾਰ ‘ਤੇ ਮੂੰਹ ਦੇ ਕੈਂਸਰ ਦੀ ਸਕਰੀਨਿੰਗ ਕਰਵਾਉਣ ਲਈ ਪ੍ਰੇਰਿਤ ਕੀਤਾ ਅਤੇ ਉਹ ਸਮੇਂ ਸਿਰ ਰਿਪੋਰਟ ਕਰਨਾ ਯਕੀਨੀ ਬਣਾਉਣ। ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ਜੋ ਸੀਨੀਅਰ ਐਮ.ਓ. ਡੈਂਟਲ, ਡੀਡੀਐਚਓਜ਼ ਵਜੋਂ ਤਰੱਕੀ ਕਰਨ ਜਾ ਰਹੇ ਹਨ ਓਹਨਾਂ ਵਲੋਂ ਵੀ ਇੰਡਕਸ਼ਨ ਟਰੇਨਿੰਗ ਪੂਰੀ ਕੀਤੀ ਜਾਣੀ ਚਾਹੀਦੀ ਹੈ ।

ਓਰਲ ਹੈਲਥ ਕੇਅਰ ਵਿੱਚ ਜਾਗਰੂਕਤਾ ਗਤੀਵਿਧੀਆਂ ਦੀ ਮਹੱਤਤਾ ਨੂੰ ਦੇਖਦੇ ਹੋਏ  ਡਾ. ਰਵਿੰਦਰ ਪਾਲ ਕੌਰ ਨੇ ਦੰਦਾਂ ਦੇ ਸਿਹਤ ਅਧਿਕਾਰੀਆਂ ਨੂੰ ਆਈਈਸੀ/ਬੀਸੀਸੀ (ਜਾਣਕਾਰੀ ਸਿੱਖਿਆ ਸੰਚਾਰ/ਵਿਵਹਾਰ ਵਿੱਚ ਤਬਦੀਲੀ ਲਈ ਸੰਚਾਰ) ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਕਿਹਾ।

ਮੀਟਿੰਗ ਦੌਰਾਨ ਰਾਸ਼ਟਰੀ ਓਰਲ ਹੈਲਥ ਪ੍ਰੋਗਰਾਮ, ਪੰਜਾਬ ਦੇ ਤਹਿਤ ਜ਼ਿਲ੍ਹਾ ਨੋਡਲ ਅਫ਼ਸਰਾਂ ਲਈ ਇੱਕ ਇੰਡਕਸ਼ਨ ਟਰੇਨਿੰਗ ਵੀ ਕਰਵਾਈ ਗਈ, ਜਿਸ ਵਿੱਚ ਐਨ.ਓ.ਐਚ.ਪੀ., ਜ਼ਿਲ੍ਹਾ ਪੀਆਈਪੀ ਫਾਰਮੂਲੇਸ਼ਨ ਅਤੇ ਈ-ਦੰਤ ਸੇਵਾ ਪੋਰਟਲ ਦੀਆਂ ਬੁਨਿਆਦੀ ਗੱਲਾਂ ਬਾਰੇ ਲੈਕਚਰ ਪੇਸ਼ਕਾਰੀ ਦਿੱਤੀ ਗਈ।

ਤਿਮਾਹੀ ਸਮੀਖਿਆ ਮੀਟਿੰਗ ਵਿੱਚ ਡਾ.ਸੁਰਿੰਦਰ ਮੱਲ ਡਿਪਟੀ ਡਾਇਰੈਕਟਰ (ਡੈਂਟਲ) ਅਤੇ ਡਾ.ਨਵਰੂਪ ਕੌਰ ਸਟੇਟ ਨੋਡਲ ਅਫ਼ਸਰ (ਐਨ.ਓ.ਐਚ.ਪੀ.) ਪੰਜਾਬ ਵੀ ਹਾਜ਼ਰ ਸਨ।

Post Views: 48
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #dentalhealthserviicesDirectorPunjab
Previous Post

ਮੋਦੀ ਸਰਕਾਰ ਦੇ ਮਜ਼ਦੂਰ ਵਿਰੋਧੀ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦਿਆਂਗੇ–ਸਾਥੀ ਕੂੰਮ ਕਲਾਂ 

Next Post

ਅਸੀਂ ਨੌਕਰੀਆਂ ਨਹੀਂ ਵੰਡਦੇ, ਯੋਗ ਲੋਕਾਂ ਨੁੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੰਦੇ ਹਨ – ਮੁੱਖ ਮੰਤਰੀ

Next Post
ਕੌਸ਼ਲ ਰੋਜ਼ਗਾਰ ਨਿਗਮ ‘ਚ ਸ਼ਾਮਲ ਹੋਏ CM ਮਨੋਹਰ ਲਾਲ

ਅਸੀਂ ਨੌਕਰੀਆਂ ਨਹੀਂ ਵੰਡਦੇ, ਯੋਗ ਲੋਕਾਂ ਨੁੰ ਯੋਗਤਾ ਦੇ ਆਧਾਰ 'ਤੇ ਨੌਕਰੀਆਂ ਦਿੰਦੇ ਹਨ - ਮੁੱਖ ਮੰਤਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800