No Result
View All Result
Wednesday, May 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਵੀਜ਼ਨਲ ਕਮਿਸ਼ਨਰ ਡੀ.ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ

admin by admin
October 23, 2024
in BREAKING, COVER STORY, INDIA, National, POLITICS, PUNJAB
0
ਡਵੀਜ਼ਨਲ ਕਮਿਸ਼ਨਰ ਡੀ.ਐਸ ਮਾਂਗਟ ਤੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਨਾਭਾ ਅਨਾਜ ਮੰਡੀ ਦਾ ਕੀਤਾ ਦੌਰਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਨਾਭਾ, 23 ਅਕਤੂਬਰ:
ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਪਟਿਆਲਾ ਰੇਂਜ ਦੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਅੱਜ ਨਾਭਾ ਅਨਾਜ ਮੰਡੀ ਦਾ ਦੌਰਾ ਕਰਕੇ ਝੋਨੇ ਦੀ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ਦਾ ਜਾਇਜ਼ਾ ਲਿਆ। ਇਸ ਮੌਕੇ ਡਵੀਜ਼ਨਲ ਕਮਿਸ਼ਨਰ ਨੇ ਕਿਹਾ ਕਿ ਮੰਡੀਆਂ ਵਿੱਚ ਲਿਫ਼ਟਿੰਗ ਤੇਜ਼ੀ ਨਾਲ ਹੋ ਰਹੀ ਹੈ ਤੇ ਅੱਜ ਨਾਭਾ ਅਨਾਜ ਮੰਡੀ ’ਚੋਂ ਵੀ ਕਾਫ਼ੀ ਲਿਫ਼ਟਿੰਗ ਕੀਤੀ ਗਈ ਹੈ।
ਦਲਜੀਤ ਸਿੰਘ ਮਾਂਗਟ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਖ਼ਰੀਦ ਅਤੇ ਲਿਫ਼ਟਿੰਗ ਦੇ ਪੁਖ਼ਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਸ਼ੈਲਰਾਂ ਨਾਲ ਵੀ ਸਮਝੌਤੇ ਸਹੀ ਬੱਧ ਹੋ ਚੁੱਕੇ ਹਨ ਤੇ ਟਰਾਂਸਪੋਰਟ ਦੀ ਵੀ ਕੋਈ ਸਮੱਸਿਆ ਨਹੀਂ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀਆਂ ਵਿੱਚ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ ਇਸ ਲਈ ਪੂਰਾ ਜ਼ਿਲ੍ਹਾ ਪ੍ਰਸ਼ਾਸਨ ਮੰਡੀਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨਾਭਾ ਅਨਾਜ ਮੰਡੀ ਵਿੱਚ ਚੱਲ ਰਹੀ ਖ਼ਰੀਦ ਅਤੇ ਲਿਫ਼ਟਿੰਗ ’ਤੇ ਸੰਤੁਸ਼ਟੀ ਜਾਹਰ ਕਰਦਿਆਂ ਕਿਹਾ ਕਿ ਜਿਸ ਰਫ਼ਤਾਰ ਨਾਲ ਲਿਫ਼ਟਿੰਗ ਦਾ ਕੰਮ ਚੱਲ ਰਿਹਾ ਹੈ, ਜਲਦੀ ਹੀ ਮੰਡੀਆਂ ਖ਼ਾਲੀ ਹੋ ਜਾਣਗੀਆਂ।
ਇਸ ਮੌਕੇ ਡੀਆਈਜੀ ਪਟਿਆਲਾ ਰੇਂਜ ਮਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਮੰਡੀਆਂ ਵਿੱਚ ਝੋਨੇ ਦੀ ਖ਼ਰੀਦ ਸੁਚਾਰੂ ਢੰਗ ਨਾਲ ਹੋ ਰਹੀ ਹੈ ਤੇ ਹੁਣ ਲਿਫ਼ਟਿੰਗ ਨੇ ਵੀ ਰਫ਼ਤਾਰ ਫੜ ਲਈ ਹੈ ਤੇ ਆਉਂਦੇ ਇਕ ਦੋ ਦਿਨਾਂ ਅੰਦਰ ਮੰਡੀਆਂ ਵਿੱਚੋਂ ਝੋਨੇ ਦੀ ਲਿਫ਼ਟਿੰਗ ਕਰ ਲਈ ਜਾਵੇਗੀ।
ਡਵੀਜ਼ਨਲ ਕਮਿਸ਼ਨਰ ਦਲਜੀਤ ਸਿੰਘ ਮਾਂਗਟ ਤੇ ਡੀਆਈਜੀ ਮਨਦੀਪ ਸਿੰਘ ਸਿੱਧੂ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਜੋ ਲਿਫ਼ਟਿੰਗ ਦੀ ਸਮੱਸਿਆ ਸੀ ਉਸ ਨੂੰ ਹੱਲ ਕਰ ਲਿਆ ਗਿਆ ਹੈ ਅਤੇ ਆਉਂਦੇ ਦਿਨਾਂ ਅੰਦਰ ਮੰਡੀਆਂ ਖ਼ਾਲੀ ਹੋ ਜਾਣਗੀਆਂ।
ਇਸ ਮੌਕੇ ਐਸਡੀਐਮ ਨਾਭਾ ਡਾ. ਇਸਮਤ ਵਿਜੇ ਸਿੰਘ, ਮਾਰਕੀਟ ਕਮੇਟੀ ਸਕੱਤਰ ਅਸ਼ਵਨੀ ਮਹਿਤਾ, ਏਐਫਐਸਓ ਪੰਕਜ ਠਾਕਰ, ਬਰਿੰਦਰ ਸਿੰਘ ਇੰਸਪੈਕਟਰ ਪਨਗ੍ਰੇਨ, ਮੰਡੀ ਸੁਪਰਵਾਈਜ਼ਰ ਗੁਰਮਾਣਕ ਸਿੰਘ, ਦਲਜੀਤ ਸਿੰਘ ਖੱਟੜਾ ਆਦਿ ਸਮੂਹ ਖ਼ਰੀਦ ਏਜੰਸੀਆਂ ਦੇ ਅਧਿਕਾਰੀ ਹਾਜ਼ਰ ਸਨ।

Post Views: 25
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: DIG Patiala Range Mandeep Singh SidhuDivisional Commissioner DS Mangatmandeep singn sindhupatiala news. nabha mandi
Previous Post

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਵਿਖੇ “ਤੰਦਰੁਸਤੀ ਨਿਆਮਤ ਹੈ-ਨਸ਼ੇ ਤਿਆਗੋ- ਵਾਤਾਵਰਣ ਸੰਭਾਲ’’ ਪ੍ਰੋਗਰਾਮ ਕਰਵਾਇਆ

Next Post

ਕਿਸਾਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਦੀ ਬੁਕਿੰਗ ਲਈ ‘ਉੱਨਤ ਕਿਸਾਨ’ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

Next Post
ਕਿਸਾਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਦੀ ਬੁਕਿੰਗ ਲਈ ‘ਉੱਨਤ ਕਿਸਾਨ’ ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

ਕਿਸਾਨ ਪਰਾਲੀ ਪ੍ਰਬੰਧਨ ਦੀ ਮਸ਼ੀਨਰੀ ਦੀ ਬੁਕਿੰਗ ਲਈ 'ਉੱਨਤ ਕਿਸਾਨ' ਐਪ ਦੀ ਵਰਤੋਂ ਕਰਨ : ਡਿਪਟੀ ਕਮਿਸ਼ਨਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800