ਅਮਰੀਕਾ,5ਅਪ੍ਰੈਲ(ਪ੍ਰੈਸ ਕੀ ਤਾਕਤ)-ਪਿਛਲੇ ਹਫ਼ਤੇ ਟ੍ਰੰਪ ਨੂੰ ਦੋਸ਼ੀ ਠਹਿਰਾਇਆ ਗਿਆ ਸੀ।ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟ੍ਰੰਪ, ਜੋ ਸਾਲ 2024 ’ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ’ਚ ਕਿਸਮਤ ਅਜ਼ਮਾਉਣ ਵਾਲੇ ਹਨ, ਨੇ ਅਪਰਾਧਿਕ ਮਾਮਲੇ ‘ਚ ਨਿਊਯਾਰਕ ਦੀ ਮੈਨਹਟਨ ਕੋਰਟ ‘ਚ ਆਤਮ-ਸਮਰਪਣ ਕਰ ਦਿੱਤਾ ਹੈ। ਇਸ ਘਟਨਾਕ੍ਰਮ ਨੂੰ ਅਗਲੇ ਸਾਲ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਅਹਿਮ ਮੰਨਿਆ ਜਾ ਰਿਹਾ ਹੈ। ਕੋਰਟ ’ਚ ਉਨ੍ਹਾਂ ’ਤੇ ਰਸਮੀ ਰੂਪ ’ਚ ਦੋਸ਼ ਤੈਅ ਕੀਤੇ ਜਾਣਗੇ, ਨਾਲ ਹੀ ਉਨ੍ਹਾਂ ਦੇ ਫਿੰਗਰ ਪ੍ਰਿੰਟ ਵੀ ਲਏ ਜਾਣੇ ਹਨ।ਟ੍ਰੰਪ ਨੂੰ ਸਾਲ 2016 ਦੇ ‘ਹਸ਼ ਮਨੀ’ ਮਾਮਲੇ ਦਾ ਦੋਸ਼ੀ ਠਹਿਰਾਇਆ ਗਿਆ ਹੈ। ਉਨ੍ਹਾਂ ’ਤੇ ਦੋਸ਼ ਹੈ ਕਿ ਉਨ੍ਹਾਂ ਨੇ ਪੋਰਨ ਸਟਾਰ ਸਟਾਰਮੀ ਡੈਨੀਅਲਸ ਨੂੰ ਮੂੰਹ ਬੰਦ ਰੱਖਣ ਲਈ ਪੈਸੇ ਦਿੱਤੇ ਸਨ। ਟ੍ਰੰਪ ਨੇ ਖੁਦ ਨੂੰ ਨਿਰਦੋਸ਼ ਦੱਸਿਆ ਹੈ। ਨਿਊਯਾਰਕ ਕੋਰਟ ਦੇ ਬਾਹਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਹਨ। ਇੱਥੇ ਟ੍ਰੰਪ ਦੇ ਸਮਰਥਕ ਵੱਡੀ ਗਿਣਤੀ ’ਚ ਇਕੱਠੇ ਹੋਏ ਹਨ। ਨਿਊਯਾਰਕ ’ਚ ਲਗਭਗ 35000 ਪੁਲਸ ਮੁਲਾਜ਼ਮ ਪ੍ਰਦਰਸ਼ਨ ਨੂੰ ਰੋਕਣ ਲਈ ਤਾਇਨਾਤ ਹਨ।