ਪਟਿਆਲਾ 1 ਜੂਨ (ਓਜ਼ੀ ਨਿਊਜ਼ ਡੈਸਕ): ਲੋਕਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਡਾਕਟਰ ਧਰਮਵੀਰ ਗਾਂਧੀ ਵੱਲੋਂ ਪਰਿਵਾਰ ਸਮੇਤ ਵੋਟ ਪਾ ਕੇ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਕੀਤੀ ਗਈ। ਡਾ: ਗਾਂਧੀ ਨੇ ਹਰ ਨਾਗਰਿਕ ਨੂੰ ਅਪੀਲ ਕੀਤੀ ਕਿ ਉਹ ਘਰਾਂ ਤੋਂ ਨਿਕਲ ਕੇ ਵੋਟ ਜ਼ਰੂਰ ਪਾਉਣ। ਇਸ ਮੌਕੇ ਡਾ: ਗਾਂਧੀ ਨੂੰ ਜਨਮ ਦਿਨ ਦੀਆਂ ਮੁਬਾਰਕਾਂ ਦੇਣ ਵਾਲਿਆਂ ਦਾ ਵੀ ਤਾਂਤਾ ਲੱਗਿਆ ਰਿਹਾ।