No Result
View All Result
Wednesday, April 15, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਾ. ਗੁਰਨਾਮ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲਿਆ

admin by admin
May 4, 2023
in BREAKING, PUNJAB
0
ਡਾ. ਗੁਰਨਾਮ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਦਾ ਅਹੁਦਾ ਸੰਭਾਲਿਆ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ,04-05-2023(ਪ੍ਰੈਸ ਕੀ ਤਾਕਤ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਡਾ. ਗੁਰਨਾਮ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਮੁੱਖ ਖੇਤੀਬਾੜੀ ਅਫ਼ਸਰ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਗੁਰਨਾਮ ਸਿੰਘ ਬਤੌਰ ਡਿਪਟੀ ਡਾਇਰੈਕਟਰ ਬੀਜ, ਡਿਪਟੀ ਡਾਇਰੈਕਟਰ ਹੈੱਡਕੁਆਰਟਰ, ਸਹਾਇਕ ਮੱਕੀ ਵਿਕਾਸ ਅਫ਼ਸਰ, ਆਰ.ਐਸ.ਸੀ.ਓ (ਬੀਜ ਪ੍ਰਮਾਣਿਕ ਸੰਸਥਾ) ਅਤੇ ਖੇਤੀਬਾੜੀ ਅਫ਼ਸਰ ਦੇ ਅਹੁਦੇ ‘ਤੇ ਰਹਿੰਦਿਆਂ ਲਗਭਗ 31 ਸਾਲ ਤੋਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ।
ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਜ਼ਿਲ੍ਹਾ ਸਿਖਲਾਈ ਅਫ਼ਸਰ, ਸਮੂਹ ਬਲਾਕ ਖੇਤੀਬਾੜੀ ਅਫ਼ਸਰ, ਸਹਾਇਕ ਗੰਨਾ ਵਿਕਾਸ ਅਫ਼ਸਰ, ਸਮੂਹ ਖੇਤੀਬਾੜੀ ਵਿਕਾਸ ਅਫ਼ਸਰ, ਸਮੂਹ ਖੇਤੀਬਾੜੀ ਵਿਸਥਾਰ ਅਫ਼ਸਰ, ਸਹਾਇਕ ਖੇਤੀਬਾੜੀ ਇੰਜੀਨੀਅਰ ਅਤੇ ਸੁਪਰਡੈਂਟ ਸ਼ਾਖਾ ਦੇ ਸਟਾਫ਼ ਨੇ ਉਹਨਾਂ ਨੂੰ ਜੀ ਆਇਆ ਆਖਿਆ।
ਇਸ ਮੌਕੇ ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਸਾਉਣੀ ਦੇ ਸੀਜ਼ਨ ਦੌਰਾਨ ਵੱਧ ਤੋਂ ਵੱਧ ਰਕਬਾ ਝੋਨੇ ਦੀ ਸਿੱਧੀ ਬਿਜਾਈ, ਘੱਟ ਸਮਾਂ ਲੈਣ ਵਾਲੀਆਂ ਪੀ.ਆਰ. ਕਿਸਮਾਂ, ਬਾਸਮਤੀ, ਮੱਕੀ, ਮੂੰਗੀ ਹੇਠ ਲੈ ਕੇ ਆਉਣ ਤਾਂ ਜੋ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਬਚਾਇਆ ਜਾ ਸਕੇ। ਉਹਨਾਂ ਦੱਸਿਆ ਕਿ ਕਿਸਾਨ ਪੂਸਾ-44 ਕਿਸਮ ਨਾ ਲਗਾਉਣ ਕਿਉਂਕਿ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਇਸ ਕਿਸਮ ਦੀ ਪੰਜਾਬ ਵਿਚ ਬੀਜਣ ਲਈ ਸਿਫ਼ਾਰਸ਼ ਨਹੀਂ ਕੀਤੀ ਜਾਂਦੀ ਅਤੇ ਬੀਜ ਪ੍ਰਮਾਣਿਨ ਸੰਸਥਾ ਵੱਲੋਂ ਇਸ ਕਿਸਮ ਦਾ ਬੀਜ ਸਰਟੀਫਾਇਡ ਨਹੀਂ ਕੀਤਾ ਜਾਂਦਾ ਹੈ। ਫ਼ਸਲੀ ਵਿਭਿੰਨਤਾ ਪ੍ਰੋਗਰਾਮ ਤਹਿਤ ਪਕਾਵੀਂ ਮੱਕੀ ਦੀਆਂ 13 ਕਿਸਮਾਂ ਉੱਪਰ ਸਰਕਾਰ ਵੱਲੋਂ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਕਲੱਸਟਰ ਪ੍ਰਦਰਸ਼ਨੀਆਂ ਤਹਿਤ 6000 ਰੁਪਏ ਪ੍ਰਤੀ ਹੈਕਟੇਅਰ ਵੱਖ-ਵੱਖ ਇਨਪੁੱਟਸ ਉੱਪਰ ਵਿੱਤੀ ਰਾਸ਼ੀ ਵੀ ਕਿਸਾਨਾਂ ਨੂੰ ਦਿੱਤੀ ਜਾਵੇਗੀ। ਡਾ. ਗੁਰਨਾਮ ਸਿੰਘ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਕਿਸਾਨ ਵੱਧ ਤੋਂ ਵੱਧ ਮਿੱਟੀ ਅਤੇ ਪਾਣੀ ਦੇ ਸੈਂਪਲ ਖੇਤੀਬਾੜੀ ਵਿਭਾਗ ਤੋਂ ਟੈਸਟ ਕਰਵਾਉਣ ਤਾਂ ਜੋ ਰਿਪੋਰਟ ਅਨੁਸਾਰ ਜ਼ਮੀਨ ਦੇ ਜੈਵਿਕ ਮਾਦੇ ਵਿਚ ਵਾਧਾ ਕੀਤਾ ਜਾ ਸਕੇ ਅਤੇ ਬੇਲੋੜੀਆਂ ਖਾਦਾਂ ਦੀ ਵਰਤੋਂ ਘਟਾਈ ਜਾ ਸਕੇ।

Post Views: 80
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: amrinder singhbar patialabest songs of 2017captain amarinder singhgk of punjabgurnam charunihoney singh new song 2017jhund official trailerlaavan phere full movie roshan princeppsc agriculture development officer resultpunjab excise and taxation officerpunjab history and culture for competitive examspunjab history and culture for patwari exampunjab patwari agriculture questionsrakesh guptaRakesh Tikait
Previous Post

ਹਰਿਆਣਾ ਦੇ CM ਨੇ ਭਾਜਪਾ ਦਫ਼ਤਰ ਦਾ ਉਦਘਾਟਨ ਕੀਤਾ

Next Post

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 7.27 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

Next Post
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 7.27 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 7.27 ਕਰੋੜ ਰੁਪਏ ਖਰਚ ਕਰਨ ਦਾ ਫੈਸਲਾ ਕੀਤਾ ਹੈ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800