ਨਵੀਂ ਦਿੱਲੀ 3 ਅਕਤੂਬਰ,2025
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਸ੍ਰੀ ਨਨਕਾਣਾ ਸਾਹਿਬ ਵਿਖੇ ਭੇਜੇ ਜਾਣ ਵਾਲੇ ਸਿੱਖ ਜੱਥੇ ਦੀ ਪ੍ਰਵਾਨਗੀ ਦੇਣ ਦੇ ਫੈਸਲੇ ਦਾ ਸਵਾਗਤ ਕੀਤਾ ਹੈ ਅਤੇ ਸਿੱਖ ਸੰਗਤ ਨੂੰ ਵਧਾਈ ਵੀ ਦਿੱਤੀ ਹੈ । ਸਰਦਾਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਕੁਝ ਕਾਰਨਾਂ ਕਾਰਨ ਕੇਂਦਰ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਮੌਕੇ ਹਰ ਸਾਲ ਭੇਜੇ ਜਾਣ ਵਾਲੇ ਜੱਥੇ ਤੇ ਰੋਕ ਵੀ ਲਈ ਇੱਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਸੀ ਜੋ ਕਿ ਹੁਣ ਕੇਂਦਰ ਸਰਕਾਰ ਵੱਲੋਂ ਹੁਣ ਵਾਪਸ ਲਿਆ ਗਿਆ ਹੈ ਉਹਨਾਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣੇ ਪੱਧਰ ਤੇ ਕੇਂਦਰ ਸਰਕਾਰ ਨਾਲ ਗੱਲਬਾਤ ਕੀਤੀ ਅਤੇ ਕੇਂਦਰ ਸਰਕਾਰ ਦੇ ਗ੍ਰਹਿ ਮੰਤਰੀ ਨੂੰ ਇਕ ਪੱਤਰ ਵੀ ਲਿਖਿਆ ਸੀ।
ਉਨ੍ਹਾਂ ਦੱਸਿਆ ਹੈ ਕਿ ਕੇਂਦਰ ਸਰਕਾਰ ਵੱਲੋਂ
ਜਿਹੜਾ ਪਿਛਲੇ ਸਮੇਂ ਦੇ ਵਿੱਚ ਇੱਕ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰਕੇ ਹਰ ਸਾਲ ਪਾਕਿਸਤਾਨ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂਆਂ ਦੇ ਜੱਥੇ ਤੇ ਪਾਬੰਦੀ ਲਗਾ ਦਿੱਤੀ ਸੀ। ਉਨ੍ਹਾਂ ਦਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮਹੱਤਵਪੂਰਨ ਮਸਲੇ ਤੇ ਦਖ਼ਲ ਦਿਤਾ ਅਤੇ ਕੇਂਦਰ ਸਰਕਾਰ ਦੇ ਧਿਆਨ ਵਿੱਚ ਲਿਆਂਦਾ ਕਿ ਸਮੂਹ ਸਿੱਖ ਸੰਗਤਾਂ ਦੀ ਇਸ ਵਿਸ਼ੇ ਤੇ ਭਾਵਨਾਵਾਂ ਜੁੜੀਆਂ ਹੁੰਦੀਆਂ ਹਨ,ਕਿ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਉਨ੍ਹਾਂ ਦੇ ਜਨਮ ਅਸਥਾਨ ਦੇ ਦਰਸ਼ਨ ਕਰ ਸਕਣ ਅਤੇ ਆਪਣੀ ਸ਼ਰਧਾ ਪ੍ਰਗਟ ਕਰ ਸਕਣ।
ਉਨ੍ਹਾਂ ਕਿਹਾ ਕਿ ਜਦੋਂ ਦੋਂਵੇਂ ਦੇਸ਼ਾਂ ਦੇ ਵਿਚਕਾਰ ਕ੍ਰਿਕਟ ਦੇ ਮੈਚ ਹੋ ਸਕਦੇ ਹਨ ਤਾਂ ਨੇ ਇੱਕ ਦੂਜੇ ਦੇ ਨਾਲ ਤੇ ਇਹ ਤੇ ਬਹੁਤ ਵੱਡਾ ਮਸਲਾ ਨਹੀਂ ਹੈ ਜਿੱਥੇ ਸੁਰੱਖਿਆ ਦਾ ਪ੍ਰਬੰਧ ਨਾ ਕੀਤਾ ਜਾ ਸਕੇ । ਉਨ੍ਹਾਂ ਅੱਗੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਬੇਨਤੀ ਨੂੰ ਪ੍ਰਵਾਨ ਕਰਦੇ ਹੋਏ ਹੋਏ ਦੇਸ਼ ਦੇ ਵਿਦੇਸ਼ ਮੰਤਰਾਲੇ ਵੱਲੋਂ ਫੈਸਲਾ ਲਿਆ ਗਿਆ ਹੈ ਹਰ ਸਾਲ ਵਾਂਗ ਜਿਹੜੀ 3000 ਯਾਤਰੀ ਜਿਹੜਾ ਹਰ ਸਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿਸਤਾਨ ਵਿਖੇ ਜੱਥੇ
ਜਾਂਦਾ ਉਹਦੀ ਪ੍ਰਵਾਨਗੀ ਦੇ ਦਿੱਤੀ ਗਈ।
ਉਨ੍ਹਾਂ ਪਾਕਿਸਤਾਨ ਜਾਣ ਵਾਲੇ ਯਾਤਰੀਆਂ ਨੂੰ ਇਸ ਸਬੰਧੀ ਪਾਸਪੋਰਟ ਅਤੇ ਫਾਰਮ ਭਰਨ ਦੀ ਅਪੀਲ ਕੀਤੀ ਹੈ।