ਨਵੀਂ ਦਿੱਲੀ, 14 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)-ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਨੇ ਦਿੱਲੀ ਆਬਕਾਰੀ ਨੀਤੀ ਘੁਟਾਲੇ ਦੇ ਸੰਬੰਧ ਵਿਚ ਆਮ ਆਦਮੀ ਪਾਰਟੀ ਦੇ ਸੰਚਾਰ ਇੰਚਾਰਜ ਵਿਜੇ ਨਾਇਰ ਅਤੇ ਕਾਰੋਬਾਰੀ ਅਭਿਸ਼ੇਕ ਬੋਇਨਪੱਲੀ ਨੂੰ ਪੁੱਛਗਿੱਛ ਲਈ ਹਿਰਾਸਤ ਵਿਚ ਲੈ ਲਿਆ ਹੈ।ਫੈਡਰਲ ਏਜੰਸੀ ਨਾਇਰ ਅਤੇ ਬੋਇਨਪੱਲੀ ਦੋਵਾਂ ਨੂੰ ਰਿਮਾਂਡ ਦੀ ਮੰਗ ਲਈ ਵਿਸ਼ੇਸ਼ ਅਦਾਲਤ ਦੇ ਸਾਹਮਣੇ ਪੇਸ਼ ਕਰੇਗੀ।
