No Result
View All Result
Saturday, May 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ

admin by admin
May 23, 2024
in BREAKING, CHANDIGARH, COVER STORY, INDIA, National, POLITICS, PUNJAB
0
ਚੋਣ ਕਮਿਸ਼ਨ ਵੱਲੋਂ ਚਰਨਜੀਤ ਸਿੰਘ ਚੰਨੀ ਨੂੰ ਚਿਤਾਵਨੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਚੰਡੀਗੜ੍ਹ, 23 ਮਈ (ਓਜ਼ੀ ਨਿਊਜ਼ ਡੈਸਕ):  ਚੋਣ ਕਮਿਸ਼ਨ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਲੋਕ ਸਭਾ ਚੋਣਾਂ 2024 ਲਈ ਜਲੰਧਰ ਹਲਕੇ ਤੋਂ ਉਮੀਦਵਾਰ ਚਰਨਜੀਤ ਸਿੰਘ ਚੰਨੀ ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਲਈ ਚਿਤਾਵਨੀ ਦਿੱਤੀ ਹੈ। ਜ਼ਿਕਰਯੋਗ ਹੈ ਕਿ 5 ਮਈ, 2024 ਨੂੰ ਪ੍ਰੈੱਸ ਕਾਨਫਰੰਸ ਦੌਰਾਨ ਸ੍ਰੀ ਚੰਨੀ ਨੇ ਟਿੱਪਣੀ ਕੀਤੀ ਸੀ ਕਿ ਪੁੰਛ ਵਿੱਚ 4 ਮਈ ਨੂੰ ਭਾਰਤੀ ਹਥਿਆਰਬੰਦ ਬਲਾਂ ਦੇ ਕਾਫ਼ਲੇ ‘ਤੇ ਹੋਇਆ ਦਹਿਸ਼ਤੀ ਹਮਲਾ ਇੱਕ ਸੋਚਿਆ-ਸਮਝਿਆ ‘ਸਟੰਟ’ ਸੀ। ਦਫ਼ਤਰ, ਮੁੱਖ ਚੋਣ ਅਫ਼ਸਰ ਪੰਜਾਬ ਦੇ ਬੁਲਾਰੇ ਨੇ ਦੱਸਿਆ ਕਿ ਚੰਨੀ ਨੂੰ ਜਲੰਧਰ ਦੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਵੱਲੋਂ ਇਸ ਟਿੱਪਣੀ ਸਬੰਧੀ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਸੀ।
ਚੋਣ ਕਮਿਸ਼ਨ ਨੇ ਚੰਨੀ ਵੱਲੋਂ ਕੀਤੀ ਗਈ ਟਿੱਪਣੀ ‘ਤੇ ਇਤਰਾਜ਼ ਜਤਾਉਂਦਿਆਂ ਇਸ ਨੂੰ ਆਦਰਸ਼ ਚੋਣ ਜ਼ਾਬਤੇ ਦੇ ਮੈਨੂਅਲ ਦੇ ਅਨੁਬੰਧ-1 ਦੀ ਧਾਰਾ 2 (ਜਨਰਲ ਕੰਡਕਟ) ਦੀ ਉਲੰਘਣਾ ਮੰਨਿਆ ਹੈ, ਜਿਸ ਵਿੱਚ ਕਿਹਾ ਗਿਆ ਹੈ ਕਿ ਵਿਰੋਧੀ ਪਾਰਟੀਆਂ ਦੀ ਆਲੋਚਨਾ ਪਾਰਟੀ ਦੀਆਂ ਨੀਤੀਆਂ, ਪ੍ਰੋਗਰਾਮਾਂ, ਇਸਦੇ ਪਿਛਲੇ ਰਿਕਾਰਡ ਅਤੇ ਕੰਮਾਂ ਤੱਕ ਹੀ ਸੀਮਤ ਹੋਣੀ ਚਾਹੀਦੀ ਹੈ। ਪਾਰਟੀਆਂ ਅਤੇ ਉਮੀਦਵਾਰਾਂ ਨੂੰ ਨਿੱਜੀ ਜੀਵਨ ਨਾਲ ਜੁੜੇ ਪਹਿਲੂਆਂ, ਜਿਸਦਾ ਵਿਰੋਧੀ ਪਾਰਟੀਆਂ ਦੇ ਆਗੂਆਂ ਜਾਂ ਵਰਕਰਾਂ ਦੀਆਂ ਜਨਤਕ ਗਤੀਵਿਧੀਆਂ ਨਾਲ ਕੋਈ ਸਬੰਧੀ ਨਹੀਂ ਹੈ, ਦੀ ਆਲੋਚਨਾ ਤੋਂ ਪਰਹੇਜ਼ ਕਰਨਾ ਚਾਹੀਦਾ ਹੈ। ਨਿਰਆਧਾਰ ਤੇ ਬੇਬੁਨਿਦ ਦੋਸ਼ਾਂ ਜਾਂ ਤੋੜ-ਮਰੋੜ ਕੇ ਪੇਸ਼ ਕੀਤੇ ਬਿਆਨਾਂ ਦੇ ਆਧਾਰ ‘ਤੇ ਵਿਰੋਧੀ ਪਾਰਟੀਆਂ ਜਾਂ ਉਨ੍ਹਾਂ ਦੇ ਵਰਕਰਾਂ ਦੀ ਆਲੋਚਨਾ ਤੋਂ ਗੁਰੇਜ਼ ਕੀਤਾ ਜਾਵੇ। ਵੋਟਰਾਂ ਨੂੰ ਗੁੰਮਰਾਹ ਕਰਨ ਲਈ ਰਾਜਨੀਤਿਕ ਪਾਰਟੀਆਂ ਅਤੇ ਇਨ੍ਹਾਂ ਦੇ ਆਗੂਆਂ ਨੂੰ ਬੇਬੁਨਿਆਦ ਅਤੇ ਝੂਠੇ ਬਿਆਨ ਦੇਣ ਤੋਂ ਬਚਣਾ ਚਾਹੀਦਾ ਹੈ।
ਚੋਣ ਕਮਿਸ਼ਨ ਨੇ ਚੰਨੀ ਨੂੰ ਭਵਿੱਖ ਵਿੱਚ ਅਜਿਹੀਆਂ ਉਲੰਘਣਾਵਾਂ ਤੋਂ ਬਚਣ ਦੀ ਸਲਾਹ ਅਤੇ ਚਿਤਾਵਨੀ ਦਿੰਦਿਆਂ ਚੋਣ ਜ਼ਾਬਤੇ ਦੀ ਸਹੀ ਅਰਥਾਂ ਵਿੱਚ ਪਾਲਣਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
Post Views: 19
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #ozinews #latestnews #topnews #Charanjeet Singh Channi #Election Commission #Chief Minister of Punjab #Jalandhar Lok Sabha #Mr. Channi #Model Code of Conduct #political parties #policies and programme
Previous Post

ਖਰੜ ਦੇ ਸੰਨੀ ਐਨਕਲੇਵ ਦੇ ਵਸਨੀਕਾਂ ਨੇ ਲਗਾਤਾਰ ਅਤੇ ਅਣਐਲਾਨੇ ਬਿਜਲੀ ਕੱਟਾਂ ਦੇ ਚੱਲ ਰਹੇ ਮੁੱਦੇ ਨੂੰ ਲੈ ਕੇ ਅੱਧੀ ਰਾਤ ਨੂੰ ਬਿਜਲੀ ਸਬਸਟੇਸ਼ਨ ਵਿੱਚ ਜਾ ਕੇ ਹੰਗਾਮਾ ਕਰ ਦਿੱਤਾ।

Next Post

ਮੋਦੀ ਨੇ ਪੰਜ ਸਾਲਾਂ ਵਿੱਚ ਪੰਜ ਪ੍ਰਧਾਨ ਮੰਤਰੀ ਬਣਨ ਦੀ ਸੰਭਾਵਨਾ ਬਾਰੇ ਚਰਚਾ ਕਰਨ ਵਾਲੇ ਭਾਰਤ ਬਲਾਕ ਦਾ ਜ਼ਿਕਰ ਕੀਤਾ।

Next Post
ਮੋਦੀ ਨੇ ਪੰਜ ਸਾਲਾਂ ਵਿੱਚ ਪੰਜ ਪ੍ਰਧਾਨ ਮੰਤਰੀ ਬਣਨ ਦੀ ਸੰਭਾਵਨਾ ਬਾਰੇ ਚਰਚਾ ਕਰਨ ਵਾਲੇ ਭਾਰਤ ਬਲਾਕ ਦਾ ਜ਼ਿਕਰ ਕੀਤਾ।

ਮੋਦੀ ਨੇ ਪੰਜ ਸਾਲਾਂ ਵਿੱਚ ਪੰਜ ਪ੍ਰਧਾਨ ਮੰਤਰੀ ਬਣਨ ਦੀ ਸੰਭਾਵਨਾ ਬਾਰੇ ਚਰਚਾ ਕਰਨ ਵਾਲੇ ਭਾਰਤ ਬਲਾਕ ਦਾ ਜ਼ਿਕਰ ਕੀਤਾ।

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800