ਛੱਤੀਸਗੜ੍ਹ ‘ਚ ਐਨਫੋਰਸਮੈਂਟ ਡਾਇਰੈਕਟੋਰੇਟ ਦੀ ਟੀਮ ਨੇ ਮੁੱਖ ਮੰਤਰੀ ਭੁਪੇਸ਼ ਬਘੇਲ ਦੇ ਸਿਆਸੀ ਸਲਾਹਕਾਰ, ਮੁੱਖ ਮੰਤਰੀ ਦੇ ਓਐੱਸਡੀ ਅਤੇ ਕਾਰੋਬਾਰੀ ਵਿਨੋਦ ਵਰਮਾ ‘ਤੇ ਛਾਪਾ ਮਾਰਿਆ ਹੈ। ਇਸ ਨੂੰ ਆਪਣਾ ਜਨਮਦਿਨ ਦਾ ਤੋਹਫ਼ਾ ਦੱਸਦੇ ਹੋਏ ਮੁੱਖ ਮੰਤਰੀ ਬਘੇਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਧੰਨਵਾਦ ਕੀਤਾ ਹੈ।