ਜੈਪੁਰ, 3 ਨਵੰਬਰ (ਪ੍ਰੈਸ ਕੀ ਤਾਕਤ ਬਿਊਰੋ)
ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਥਤਿ ਜਲ ਜੀਵਨ ਮਿਸ਼ਨ ਘਪਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੀ ਆਪਣੀ ਜਾਂਚ ਦੇ ਹਿੱਸੇ ਵਜੋਂ ਅੱਜ ਰਾਜਸਥਾਨ ਵਿਚ ਕਈ ਥਾਵਾਂ ’ਤੇ ਛਾਪੇ ਮਾਰੇ, ਜਿਸ ਵਿਚ ਸੀਨੀਅਰ ਭਾਰਤੀ ਪ੍ਰਸ਼ਾਸਨਿਕ ਸੇਵਾ (ਆਈਏਐੱਸ) ਅਧਿਕਾਰੀ ਦੇ ਅਹਾਤੇ ਵੀ ਸ਼ਾਮਲ ਹਨ। ਸੂਤਰਾਂ ਨੇ ਦੱਸਿਆ ਕਿ ਪੀਐੱਚਈ (ਜਨਤਕ ਸਿਹਤ ਇੰਜਨੀਅਰਿੰਗ) ਵਿਭਾਗ ਦੇ ਵਧੀਕ ਮੁੱਖ ਸਕੱਤਰ (ਏਸੀਐੱਸ) ਸੁਬੋਧ ਅਗਰਵਾਲ ਦੇ ਅਹਾਤੇ ਸਮੇਤ ਦੌਸਾ ਅਤੇ ਰਾਜ ਦੀ ਰਾਜਧਾਨੀ ਜੈਪੁਰ ਵਿੱਚ ਕੁੱਲ 25 ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ।