ਆਮ ਆਦਮੀ ਪਾਰਟੀ (ਆਪ) ਨੇ ਅੱਜ ਦੋਸ਼ ਲਗਾਇਆ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਛਾਪੇਮਾਰੀ ਭਾਜਪਾ ਵਲੋਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਨੇਤਾਵਾਂ ਨੂੰ ਚੁੱਪ ਕਰਾਉਣ ਦੀ ਕੋਸ਼ਿਸ਼ ਹੈ। ਸੂਤਰਾਂ ਨੇ ਦੱਸਿਆ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਹਿੱਸੇ ਵਜੋਂ ਅੱਜ ਦਿੱਲੀ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਨੇਤਾ ਰਾਜ ਕੁਮਾਰ ਆਨੰਦ ਦੇ ਘਰ ਅਤੇ ਕੁਝ ਹੋਰ ਥਾਵਾਂ ‘ਤੇ ਛਾਪੇਮਾਰੀ ਕੀਤੀ।