No Result
View All Result
Wednesday, July 2, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਦਾ ਰੁਝਾਨ ਪੈਦਾ ਕੀਤਾ: ਵਿਧਾਇਕ ਨੀਨਾ ਮਿੱਤਲ

admin by admin
May 15, 2025
in BREAKING, COVER STORY, INDIA, National, POLITICS, PUNJAB
0
ਸਿੱਖਿਆ ਕ੍ਰਾਂਤੀ ਲਹਿਰ ਨੇ ਮਾਪਿਆਂ ’ਚ ਸਰਕਾਰੀ ਸਕੂਲਾਂ ਦਾ ਰੁਝਾਨ ਪੈਦਾ ਕੀਤਾ: ਵਿਧਾਇਕ ਨੀਨਾ ਮਿੱਤਲ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਰਾਜਪੁਰਾ/ਪਟਿਆਲਾ, 15 ਮਈ:
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਹਲਕਾ ਰਾਜਪੁਰਾ ਵਿਧਾਇਕਾ ਮੈਡਮ ਨੀਨਾ ਮਿੱਤਲ ਵੱਲੋਂ ਬਲਾਕ ਰਾਜਪੁਰਾ-2 ਦੇ ਪੰਜ ਪਿੰਡਾਂ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਲੱਖਾਂ ਰੁਪਏ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਕੇ ਲੋਕ ਅਰਪਣ ਕੀਤਾ। ਇਹ ਕਾਰਜ ਸਿੱਖਿਆ ਕ੍ਰਾਂਤੀ ਤਹਿਤ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਵਿਸ਼ੇਸ਼ ਉਪਰਾਲਿਆਂ ਦਾ ਹਿੱਸਾ ਹਨ, ਜਿਨ੍ਹਾਂ ਰਾਹੀਂ ਸਕੂਲਾਂ ਵਿੱਚ ਸਿੱਖਿਆ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਇਆ ਜਾ ਰਿਹਾ ਹੈ।
ਇਸ ਮੌਕੇ ਵਿਧਾਇਕਾ ਨੀਨਾ ਮਿੱਤਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਫਰੀਦਪੁਰ, ਹਦਾਇਤਪੁਰਾ, ਉੱਚਾ ਖੇੜਾ, ਲੇਹਲਾਂ ਅਤੇ ਖੇੜਾ ਗੱਜੂ ਵਿੱਚ ਕੁੱਲ 38 ਲੱਖ 39 ਹਜ਼ਾਰ ਰੁਪਏ ਦੀ ਲਾਗਤ ਨਾਲ ਚਾਰਦੀਵਾਰੀਆਂ ਦੀ ਮੁਰੰਮਤ, ਨਵੀਂ ਚਾਰਦੀਵਾਰੀ, ਨਵੇਂ ਸਮਾਰਟ ਕਲਾਸਰੂਮਾਂ, ਸਮਾਰਟ ਐੱਲਈਡੀ ਪੈਨਲ ਦੀ ਉਪਲਬਧ ਕਰਨ ਵਰਗੇ ਅਹਿਮ ਵਿਕਾਸ ਕਾਰਜ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਸਰਕਾਰੀ ਪ੍ਰਾਇਮਰੀ ਸਕੂਲ ਫਰੀਦਪੁਰ ਵਿੱਚ 10 ਲੱਖ 75 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਸਮਾਰਟ ਕਲਾਸਰੂਮ ਬਣਾਇਆ ਗਿਆ ਹੈ। ਹਦਾਇਤਪੁਰਾ ਸਕੂਲ ਵਿੱਚ ਵੀ 10 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਸਮਾਰਟ ਕਲਾਸਰੂਮ ਬਣਾਇਆ ਗਿਆ ਅਤੇ ਚਾਰਦੀਵਾਰੀ ਦੀ ਰਿਪੇਅਰ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਉੱਚਾ ਖੇੜਾ ਸਕੂਲ ਵਿੱਚ 2 ਲੱਖ 22 ਹਜ਼ਾਰ ਰੁਪਏ ਨਾਲ ਚਾਰਦੀਵਾਰੀ ਦੀ ਮੁਰੰਮਤ ਕੀਤੀ ਗਈ। ਸਰਕਾਰੀ ਪ੍ਰਾਇਮਰੀ ਸਕੂਲ ਲੇਹਲਾਂ ਸਕੂਲ ਵਿੱਚ ਚਾਰਦੀਵਾਰੀ ਦੀ ਨਵੀਂ ਉਸਾਰੀ ਲਈ 7 ਲੱਖ 40 ਹਜ਼ਾਰ ਰੁਪਏ ਦੀ ਰਕਮ ਵਰਤੀ ਗਈ, ਜਦਕਿ ਖੇੜਾ ਗੱਜੂ ਸਕੂਲ ਵਿੱਚ ਵੀ 7 ਲੱਖ 51 ਹਜ਼ਾਰ ਰੁਪਏ ਦੀ ਲਾਗਤ ਨਾਲ ਨਵਾਂ ਸਮਾਰਟ ਕਲਾਸਰੂਮ ਬਣਾਇਆ ਗਿਆ।
ਸਕੂਲਾਂ ਦੇ ਉਦਘਾਟਨ ਸਮਾਰੋਹ ਨੂੰ ਸੰਬੋਧਨ ਕਰਦੇ ਹੋਏ ਵਿਧਾਇਕਾ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਇਹ ਉਪਰਾਲੇ ਭਵਿੱਖ ਦੀ ਪੀੜ੍ਹੀ ਨੂੰ ਮਜ਼ਬੂਤ ਬੁਨਿਆਦ ਦੇਣ ਵਿੱਚ ਨਿਰਣਾਇਕ ਭੂਮਿਕਾ ਨਿਭਾਉਣਗੇ।ਕਿਉਂਕਿ ਸੂਬੇ ਵਿੱਚ ਚੱਲ ਰਹੀ ਸਿੱਖਿਆ ਕ੍ਰਾਂਤੀ ਦੀ ਲਹਿਰ ਨੇ ਸਰਕਾਰੀ ਸਕੂਲਾਂ ਤੋਂ ਮਾਪਿਆਂ ਤੱਕ ਦਸਤਕ ਦਿੱਤੀ ਹੈ ਜਿਸ ਨਾਲ ਜਿੱਥੇ ਦਿਹਾਤੀ ਖੇਤਰਾਂ ਵਿਚ ਜਾਗਰੂਕਤਾ ਆਈ ਹੈ, ਉੱਥੇ ਆਮ ਨਾਗਰਿਕਾਂ ਨੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾਉਣ ਨੂੰ ਤਰਜੀਹ ਦਿੱਤੀ ਹੈ।
ਵਿਧਾਇਕਾ ਮੈਡਮ ਨੀਨਾ ਮਿੱਤਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ ਵਿਭਾਗ ਵਿੱਚ ਲਿਆਂਦੇ ਜਾ ਰਹੇ ਜ਼ਿਕਰਯੋਗ ਬਦਲਾਅ ਕਰਕੇ ਸਰਕਾਰੀ ਸਕੂਲਾਂ ਦੀ ਨੁਹਾਰ ਪੂਰੀ ਤਰ੍ਹਾਂ ਬਦਲ ਚੁੱਕੀ ਹੈ।ਜਿਸ ਨਾਲ ਸੂਬੇ ਦੇ ਸੁਨਹਿਰੇ ਭਵਿੱਖ ਦੀਆਂ ਆਸਾਂ ਨੂੰ ਹੋਰ ਮਜ਼ਬੂਤੀ ਮਿਲੀ ਹੈ।
ਸਮਾਰੋਹ ਦੌਰਾਨ ਹਲਕਾ ਰਾਜਪੁਰਾ ਸਿੱਖਿਆ ਕੋਆਰਡੀਨੇਟਰ ਅਤੇ ਮਾਸਟਰ ਟਰੇਨਰ ਮਾਲਵਾ ਜ਼ੋਨ ਵਿਜੇ ਮੈਨਰੋ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਆਧੁਨਿਕ ਤੇ ਸੁਚਾਰੂ ਸਿੱਖਿਆ ਪ੍ਰਦਾਨ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਕਾਸ ਕਾਰਜਾਂ ਰਾਹੀਂ ਸਿੱਖਣ ਸਿਖਾਉਣ ਪ੍ਰਕਿਰਿਆ ਦੇ ਮਿਆਰ ਵਿੱਚ ਨਿਖਾਰ ਆਵੇਗਾ। ਇਸ ਮੌਕੇ ਰਾਜਿੰਦਰ ਸਿੰਘ ਚਾਨੀ, ਬੀਪੀਈਓ ਰਾਜਪੁਰਾ ਮਨਜੀਤ ਕੌਰ, ਮੇਜਰ ਸਿੰਘ ਬਲਾਕ ਰਿਸੋਰਸ ਕੋਆਰਡੀਨੇਟਰ, ਪਿਆਰਾ ਸਿੰਘ, ਸਚਿਨ ਮਿੱਤਲ, ਜਗਦੀਪ ਸਿੰਘ ਅਲੂਣਾ, ਸਰਪੰਚ ਜਸਵਿੰਦਰ ਸਿੰਘ ਸਾਮਦੋ, ਸਰਪੰਚ ਭਿੰਦਰ, ਗੁਰਤੇਜ ਸਿੰਘ, ਸਤਵਿੰਦਰ ਸਿੰਘ ਮਿਰਜ਼ਾਪੁਰ,ਅਮਨ ਸੈਣੀ,ਤਰੂਣ‌ਸ਼ਰਮਾ ਸਮੇਤ ਪਾਰਟੀ ਦੇ ਅਹੁਦੇਦਾਰ, ਸੈਂਟਰ ਹੈੱਡ ਟੀਚਰ, ਹੋਰ ਅਧਿਆਪਕ, ਸਕੂਲ ਮੈਨੇਜਮੈਂਟ ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ, ਬੱਚਿਆਂ ਦੇ ਮਾਪੇ, ਪਿੰਡਾਂ ਦੇ ਪਤਵੰਤੇ ਸੱਜਣ ਅਤੇ ਵਿਦਿਆਰਥੀ ਵੱਡੀ ਗਿਣਤੀ ਵਿੱਚ ਮੌਜੂਦ ਸਨ।

Post Views: 13
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant maanEducation Coordinator and Master Trainer Malwa ZoneHarjot Singh Bainsnina mittalpunjab govermentRajpura
Previous Post

ਅਮਰੀਕੀ ਰਾਸ਼ਟਰਪਤੀ ਟਰੰਪ ਨੇ ਐਪਲ ਦੇ ਸੀਈਓ ਟਿਮ ਕੁੱਕ ਨੂੰ ਭਾਰਤ ਵਿੱਚ ਕੰਮਕਾਜ ਸ਼ੁਰੂ ਕਰਨ ਦੀ ਸਲਾਹ ਦਿੱਤੀ।

Next Post

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦਾ ਨਤੀਜਾ ਐਲਾਨ ਕੀਤਾ ਗਿਆ

Next Post
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦਾ ਨਤੀਜਾ ਐਲਾਨ ਕੀਤਾ ਗਿਆ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦਾ ਨਤੀਜਾ ਐਲਾਨ ਕੀਤਾ ਗਿਆ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In