No Result
View All Result
Tuesday, August 26, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ

admin by admin
June 3, 2025
in BREAKING, COVER STORY, Education, INDIA, National, PUNJAB
0
ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ਦੇ ਅੱਠ ਵਿਦਿਆਰਥੀ ਜੇ.ਈ.ਈ. ਐਡਵਾਂਸ ਪ੍ਰੀਖਿਆ ਛਾਏ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 3 ਜੂਨ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਚੱਲ ਰਹੀ ਸਿੱਖਿਆ ਨੀਤੀ ਦੇ ਠੋਸ ਨਤੀਜੇ ਹੁਣ ਨਜ਼ਰ ਆਉਣ ਲੱਗੇ ਹਨ। ਜ਼ਿਲ੍ਹਾ ਪਟਿਆਲਾ ਦੇ ਸਰਕਾਰੀ ਸਕੂਲਾਂ ਦੇ ਅੱਠ ਹੋਣਹਾਰ ਵਿਦਿਆਰਥੀਆਂ ਨੇ ਪ੍ਰਸਿੱਧ ਤੇ ਔਖੀ ਮੰਨੀ ਜਾਣ ਵਾਲੀ ਜੇ.ਈ.ਈ ਐਡਵਾਂਸ ਮੁਕਾਬਲਾ ਪ੍ਰੀਖਿਆ ਵਿੱਚ ਸਫਲ ਹੋ ਕੇ ਜ਼ਿਲ੍ਹੇ ਦਾ ਨਾਂ ਰੌਸ਼ਨ ਕੀਤਾ ਹੈ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਸੰਜੀਵ ਸ਼ਰਮਾ ਨੇ ਸਫਲ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ, ਅਧਿਆਪਕਾਂ ਅਤੇ ਸਕੂਲ ਮੁਖੀਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਇਹ ਉਪਲਬਧੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਲਿਆਏ ਗਏ ਸੁਧਾਰਾਂ, ਸਕੂਲਾਂ ਵਿੱਚ ਸਿੱਖਿਆ ਗੁਣਵੱਤਾ ਵਿੱਚ ਹੋਏ ਨਿਰੰਤਰ ਵਾਧੇ ਅਤੇ ਅਧਿਆਪਕਾਂ ਦੀ ਲਗਾਤਾਰ ਮਿਹਨਤ ਦਾ ਨਤੀਜਾ ਹੈ।
ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੀ ਸਮੇਂ-ਸਿਰ ਰਹਿਨੁਮਾਈ, ਪ੍ਰੇਰਨਾ ਅਤੇ ਅਗਵਾਈ ਨਾਲ ਜਿੱਥੇ ਉਹਨਾਂ ਵਿੱਚ ਖ਼ੁਦ ਉਤੇ ਭਰੋਸਾ ਵਧਿਆ, ਉੱਥੇ ਹੀ ਸਿੱਖਿਆ ਵਿਭਾਗ ਨੇ ਵੀ ਹਰੇਕ ਪੱਧਰ ‘ਤੇ ਉਹਨਾਂ ਦੀ ਸਹਾਇਤਾ ਕੀਤੀ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਰਵਿੰਦਰਪਾਲ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਇਸ ਉਪਲਬਧੀ ਨੂੰ ਉਨ੍ਹਾਂ ਦੀ ਲਗਨ, ਸੱਚੀ ਨਿਸ਼ਠਾ ਅਤੇ ਦ੍ਰਿੜ੍ਹ ਨਿਸ਼ਚੇ ਦਾ ਨਤੀਜਾ ਦੱਸਿਆ।
ਸਫਲ ਵਿਦਿਆਰਥੀਆਂ ਵਿੱਚ ਮੈਰੀਟੋਰੀਅਸ ਸਕੂਲ ਪਟਿਆਲਾ ਤੋਂ ਹਰਕਿਰਨ ਦਾਸ, ਹਰਵਿੰਦਰ, ਜਸ਼ਨਦੀਪ ਸਿੰਘ ਅਤੇ ਅਦਿੱਤਿਆ, ਸਕੂਲ ਆਫ਼ ਐਮੀਨੈਂਸ ਸਮਾਣਾ ਤੋਂ ਅਰਸ਼ਦੀਪ, ਸਰਕਾਰੀ ਕੋ ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ ਪਟਿਆਲਾ ਤੋਂ ਗੁਰਲੀਨ ਕੌਰ ਅਤੇ ਪ੍ਰਭਪ੍ਰੀਤ ਅਤੇ ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ ਪਟਿਆਲਾ ਤੋਂ ਵਿਦਾਂਸ਼ ਸ਼ਾਮਲ ਹਨ। ਇਹ ਸਾਰੇ ਵਿਦਿਆਰਥੀ ਸਰਕਾਰੀ ਸਕੂਲਾਂ ਵਿੱਚੋਂ ਹੋ ਕੇ ਆਉਣ ਵਾਲੇ ਉਹ ਸਿਤਾਰੇ ਹਨ, ਜਿਨ੍ਹਾਂ ਨੇ ਸਾਬਤ ਕਰ ਦਿੱਤਾ ਕਿ ਕਾਮਯਾਬੀ ਲਈ ਸਿਰਫ਼ ਆਰਥਿਕ ਰੁਝਾਨ ਨਹੀਂ, ਸਹੀ ਮਾਰਗ ਦਰਸ਼ਨ ਅਤੇ ਲਗਨ ਜ਼ਰੂਰੀ ਹੁੰਦੀ ਹੈ।
ਜ਼ਿਲ੍ਹਾ ਨੋਡਲ ਅਫ਼ਸਰ -ਕਮ- ਸਹਾਇਕ ਡਾਇਰੈਕਟਰ ਜਸਵਿੰਦਰ ਕੌਰ ਨੇ ਵੀ ਵਿਦਿਆਰਥੀਆਂ ਨੂੰ ਵਧਾਈ ਦਿੱਤੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੀ ਇਹ ਕਾਮਯਾਬੀ ਦੱਸਦੀ ਹੈ ਕਿ ਜੇਕਰ ਅਧਿਆਪਕ ਅਤੇ ਵਿਦਿਆਰਥੀ ਦੋਹਾਂ ਆਪਣੀ ਭੂਮਿਕਾ ਨਿਭਾਉਣ, ਤਾਂ ਕੋਈ ਵੀ ਮੁਸ਼ਕਿਲ ਨਹੀਂ ਰਹਿੰਦੀ।
ਇਸ ਮੌਕੇ ਪ੍ਰਿੰਸੀਪਲ ਮਨਦੀਪ ਕੌਰ ਅੰਟਾਲ ਸਕੰਸਸਸ ਓਲਡ ਪੁਲਿਸ ਲਾਈਨ ਸਕੂਲ, ਪ੍ਰਿੰਸੀਪਲ ਰਮਨਦੀਪ ਕੌਰ ਸਸਸਸ ਕਲਿਆਣ, ਸੰਦੀਪ ਕੁਮਾਰ ਸਸਸਸ ਝਾਂਸਲਾ ਅਤੇ ਜ਼ਿਲ੍ਹਾ ਨੋਡਲ ਇੰਚਾਰਜ ਦੌਲਤ ਰਾਮ ਲੈਕਚਰਾਰ ਫਿਜ਼ਿਕਸ ਸਸਸਸ ਘਨੌਰ, ਰਾਜਿੰਦਰ ਸਿੰਘ ਚਾਨੀ ਜ਼ਿਲ੍ਹਾ ਮੀਡੀਆ ਕੋਆਰਡੀਨੇਟਰ ਪਟਿਆਲਾ ਨੇ ਵੀ ਵਧਾਈਆਂ ਦਿੱਤੀਆਂ।
ਇਸ ਸਫਲਤਾ ਨੇ ਸਿੱਖਿਆ ਵਿਭਾਗ ਦੇ ਉਨ੍ਹਾਂ ਯਤਨਾਂ ਨੂੰ ਹੋਰ ਮਜ਼ਬੂਤੀ ਦਿੱਤੀ ਹੈ, ਜੋ ਸਕੂਲਾਂ ਨੂੰ ਮਾਪਦੰਡਾਂ ਅਨੁਸਾਰ ਵਿਕਸਤ ਕਰਕੇ ਹਰ ਇੱਕ ਵਿਦਿਆਰਥੀ ਨੂੰ ਰੋਸ਼ਨ ਭਵਿੱਖ ਵੱਲ ਲੈ ਜਾਣ ਲਈ ਕੀਤੇ ਜਾ ਰਹੇ ਹਨ। ਜੇ.ਈ.ਈ ਐਡਵਾਂਸ ਵਿੱਚ ਪਾਸ ਹੋਏ ਇਹ ਵਿਦਿਆਰਥੀ ਹੁਣ ਦੇਸ਼ ਦੇ ਪ੍ਰਮੁੱਖ ਇੰਜੀਨੀਅਰਿੰਗ ਸੰਸਥਾਨਾਂ ਵਿੱਚ ਦਾਖ਼ਲਾ ਲੈਣ ਦੇ ਯੋਗ ਹੋ ਗਏ ਹਨ, ਜੋ ਕਿ ਸਿਰਫ਼ ਉਹਨਾਂ ਲਈ ਹੀ ਨਹੀਂ, ਸਗੋਂ ਪੂਰੇ ਪੰਜਾਬ ਲਈ ਮਾਣ ਵਾਲੀ ਗੱਲ ਹੈ। ਸਰਕਾਰੀ ਸਕੂਲਾਂ ਦੀ ਇਹ ਕਾਮਯਾਬੀ ਬਾਕੀ ਵਿਦਿਆਰਥੀਆਂ ਲਈ ਵੀ ਪ੍ਰੇਰਣਾ ਦਾ ਸਰੋਤ ਬਣੇਗੀ।

Post Views: 14
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: bhagwant maandr. ravinderpal sharmaeight class studentHarjot Singh BainsPatialaprincipal mandeep kaur
Previous Post

ਉੱਘੇ ਸਿੱਖ ਵਿਦਵਾਨ ਪਦਮ ਸ਼੍ਰੀ ਡਾ. ਰਤਨ ਸਿੰਘ ਜੱਗੀ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀ ਭੇਟ

Next Post

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post
ਕਾਲਜਾਂ ’ਚ ਸਪੋਰਟਸ ਵਿੰਗ ’ਚ ਦਾਖਲੇ ਲਈ ਖਿਡਾਰਨਾਂ ਦੇ ਟਰਾਇਲ ਕਰਵਾਏ

ਪਟਿਆਲਾ ਜ਼ਿਲ੍ਹੇ 'ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ 'ਤੇ ਖਤਰਨਾਕ ਸਟੰਟ ਆਯੋਜਿਤ ਕਰਨ 'ਤੇ ਪਾਬੰਦੀ ਦੇ ਹੁਕਮ ਜਾਰੀ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In