No Result
View All Result
Tuesday, April 14, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਡਿਪਟੀ ਕਮਿਸ਼ਨਰ ਵੱਲੋਂ ਸੱਦਾ ਹਰ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਾਵੇ

admin by admin
August 6, 2024
in BREAKING
0
ਡਿਪਟੀ ਕਮਿਸ਼ਨਰ ਵੱਲੋਂ ਸੱਦਾ ਹਰ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਾਵੇ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
ਪਟਿਆਲਾ, 6 ਅਗਸਤ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਮਨਾਏ ਗਏ 73ਵੇਂ ਰਾਜ ਪੱਧਰੀ ਵਣ ਮਹਾਂਉਤਸਵ ਨੂੰ ਜ਼ਿਲ੍ਹਾ ਪ੍ਰਸ਼ਾਸਨ ਅਤੇ ਵਣ ਮੰਡਲ ਪਟਿਆਲਾ ਵੱਲੋਂ ਸਰਕਾਰੀ ਕੋ-ਐਡ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਪਾਸੀ ਰੋਡ ਵਿਖੇ ਬੂਟੇ ਲਗਾਕੇ ਮਨਾਇਆ ਗਿਆ। ਇਸ ਮੌਕੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਤੇ ਵਣ ਮੰਡਲ ਅਫ਼ਸਰ ਵਿੱਦਿਆ ਸਾਗਰੀ ਨੇ ਵੱਖ-ਵੱਖ ਕਿਸਮਾਂ ਦੇ ਬੂਟੇ ਲਗਾਉਣ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੇ ਨਾਲ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਮੇਘ ਚੰਦ ਸ਼ੇਰਮਾਜਰਾ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ, ਏ.ਡੀ.ਸੀਜ ਡਾ. ਹਰਜਿੰਦਰ ਸਿੰਘ ਬੇਦੀ ਤੇ ਨਵਰੀਤ ਕੌਰ ਸੇਖੋਂ ਵੀ ਮੌਜੂਦ ਸਨ।
ਇਸ ਦੌਰਾਨ ਸਕੂਲੀ ਵਿਦਿਆਰਥੀਆਂ ਨਾਲ ਰੂਬਰੂ ਪ੍ਰੋਗਰਾਮ ਮੌਕੇ ਡਿਪਟੀ ਕਮਿਸ਼ਨਰ ਨੇ ਸੱਦਾ ਦਿੱਤਾ ਕਿ ਹਰੇਕ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਗਾਵੇ ਤੇ ਘੱਟੋ ਘੱਟ ਤਿੰਨ ਸਾਲ ਇਨ੍ਹਾਂ ਦੀ ਸੰਭਾਲ ਵੀ ਕਰੇ। ਉਨ੍ਹਾਂ ਕਿਹਾ ਕਿ ਸਾਡੀਆਂ ਗ਼ਲਤੀਆਂ ਕਰਕੇ ਹੀ ਸਾਡਾ ਵਾਤਾਵਰਨ ਖ਼ਤਰਨਾਕ ਹੱਦ ਤੱਕ ਗੰਧਲਾ ਹੋ ਚੁੱਕਾ ਹੈ, ਜਿਸ ਲਈ ਸਾਂਝੇ ਵਾਤਾਵਰਣ ਨੂੰ ਬਚਾਉਣ ਅਤੇ ਆਪਣੇ ਲਈ ਸਾਂਹ ਲੈਣ ਵਾਸਤੇ ਹਰੇਕ ਨਾਗਰਿਕ ਕੁਦਰਤ ਪ੍ਰਤੀ ਆਪਣਾ ਫ਼ਰਜ ਪਛਾਣਦੇ ਹੋਏ ਵੱਧ ਤੋਂ ਵੱਧ ਬੂਟੇ ਲਾਵੇ ਤੇ ਸੰਭਾਲੇ। ਉਨ੍ਹਾਂ ਕਿਹਾ ਕਿ ਪੰਜਾਬੀਆਂ ਅੰਦਰ ਸੇਵਾ ਦੀ ਭਾਵਨਾ ਤੇ ਵਾਤਾਵਰਣ ਦੀ ਸੰਭਾਲ ਦਾ ਰੁਝਾਨ ਪਹਿਲਾਂ ਹੀ ਮੌਜੂਦ ਹੈ ਪਰੰਤੂ ਇਸ ਨੂੰ ਮੁੜ ਤੋਂ ਜਗਾਉਣ ਦੀ ਲੋੜ ਹੈ ਤਾਂ ਹ ਅਸੀਂ ਆਪਣਾ ਵਾਤਾਵਰਣ ਆਪਣੀਆਂ ਅਗਲੀਆਂ ਪੀੜ੍ਹੀਆਂ ਲਈ ਬਚਾ ਸਕਾਂਗੇ।
ਸ਼ੌਕਤ ਅਹਿਮਦ ਪਰੇ ਨੇ ਆਖਿਆ ਕਿ ਵਣਾਂ ਹੇਠ ਰਕਬਾ ਦਿਨੋ-ਦਿਨ ਘੱਟ ਰਿਹਾ ਹੈ, ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਸ ਵਾਰ ਸੂਬੇ ਵਿੱਚ ਸਾਢੇ ਤਿੰਨ ਕਰੋੜ ਬੂਟੇ ਲਾਉਣ ਦਾ ਟੀਚਾ ਮਿੱਥਿਆ ਅਤੇ ਇਸੇ ਤਹਿਤ ਜ਼ਿਲ੍ਹਾ ਪਟਿਆਲਾ ਵਿੱਚ ਵੀ 15 ਲੱਖ ਬੂਟੇ ਲਗਾਏ ਜਾਣੇ ਸਨ, ਜਿਸ ਵਿੱਚੋਂ ਕਰੀਬ 75 ਫੀਸਦੀ ਟੀਚਾ ਪੂਰਾ ਕਰਕੇ 12 ਲੱਖ ਬੂਟੇ ਲਗਾਏ ਜਾ ਚੁੱਕੇ ਹਨ। ਇਸ ਮੌਕੇ ਸਕੂਲੀ ਵਿਦਿਆਰਥਣਾਂ ਨੇ ਵਾਤਾਵਰਣ ਬਚਾਉਣ ਪ੍ਰਤੀ ਕਵਿਤਾ ਤੇ ਭਾਸ਼ਣ ਦੀ ਪੇਸ਼ਕਾਰੀ ਕੀਤੀ ਅਤੇ ਬੂਟੇ ਲਾਉਣ ਪ੍ਰਤੀ ਸੁਚੇਤ ਕਰਦੇ ਪੋਸਟਰ ਵੀ ਬਣਾਏ ਗਏ।
ਸਮਾਗਮ ਮੌਕੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਮੈਂਬਰ ਸੁਖਦੇਵ ਸਿੰਘ, ਬੀ.ਡੀ.ਪੀ.ਓ. ਬਲਜੀਤ ਸਿੰਘ ਸੋਹੀ, ਵਣ ਰੇਂਜ ਅਫ਼ਸਰ ਸਵਰਨ ਸਿੰਘ, ਸਕੂਲ ਪ੍ਰਿੰਸੀਪਲ ਵਿਜੈ ਕਪੂਰ, ਲੈਕਚਰਾਰ ਸੁਖਵਿੰਦਰ ਸਿੰਘ, ਸਕੂਲ ਈਕੋ ਕਲੱਬ ਇੰਚਾਰਜ ਜਤਿੰਦਰਪਾਲ ਸਿੰਘ, ਰਣਜੀਤ ਸਿੰਘ ਬੀਰੋਕੇ, ਅਮਨਿੰਦਰ ਸਿੰਘ, ਕੋਚ ਅਮਰਜੋਤ ਸਿੰਘ, ਜਪਇੰਦਰਪਾਲ ਸਿੰਘ, ਪੁਸ਼ਵਿੰਦਰ ਕੌਰ, ਹਰਿੰਦਰ ਕੌਰ, ਸੁਖਵਿੰਦਰ ਕੌਰ, ਰਵਿੰਦਰ ਕੌਰ, ਪ੍ਰੀਤੀ ਗਰਗ, ਮਨਪ੍ਰੀਤ ਕੌਰ ਤੇ ਬਲਵਿੰਦਰ ਸਿੰਘ ਸਟਾਫ਼ ਮੈਂਬਰ ਤੇ ਵਿਦਿਆਰਥੀ ਹਾਜ਼ਰ ਸਨ।
Post Views: 26
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

Next Post

ਆਕਾਸ ਐਜੂਕੇਸਨਲ ਸਰਵਿਸਿਜ ਨੇ ਐਂਥੇ-2024 ਲਾਂਚ  ਕੀਤਾ….

Next Post
ਆਕਾਸ ਐਜੂਕੇਸਨਲ ਸਰਵਿਸਿਜ ਨੇ ਐਂਥੇ-2024 ਲਾਂਚ  ਕੀਤਾ….

ਆਕਾਸ ਐਜੂਕੇਸਨਲ ਸਰਵਿਸਿਜ ਨੇ ਐਂਥੇ-2024 ਲਾਂਚ  ਕੀਤਾ....

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800