ਅੰਮ੍ਰਿਤਸਰ,18-04-2023(ਪ੍ਰੈਸ ਕੀ ਤਾਕਤ)– ਕਿਸਾਨਾਂ ਦੇ ‘ਰੇਲ ਰੋਕੋ’ ਅੰਦੋਲਨ ਕਾਰਨ ਰੇਲ ਆਵਾਜਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਰਹੀ ਹੈ।ਅਜਿਹੇ ਵਿਚ ਸਟੇਸ਼ਨ ’ਤੇ ਮੌਜੂਦ ਸੈਂਕੜੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਚਲਦਿਆਂ ਅੰਮ੍ਰਿਤਸਰ-ਪਠਾਨਕੋਟ ਅਤੇ ਅੰਮ੍ਰਿਤਸਰ-ਨਵੀਂ ਦਿੱਲੀ ਰੇਲ ਮਾਰਗ ’ਤੇ ਚੱਲਣ ਵਾਲੀਆਂ ਅੱਧੀ ਦਰਜਨ ਤੋਂ ਵਧੇਰੇ ਰੇਲ ਗੱਡੀਆਂ ਦੇ ਪਹੀਏ ਅੰਮ੍ਰਿਤਸਰ ਰੇਲਵੇ ਸਟੇਸ਼ਨ ’ਤੇ ਹੀ ਜਾਮ ਹੋ ਗਏ ਜੋ ਕਿ ਹੁਣ ਸ਼ਾਮ 4 ਵਜੇ ਕਿਸਾਨ ਅੰਦੋਲਨ ਸਮਾਪਤ ਹੋਣ ਤੋਂ ਬਾਅਦ ਚੱਲਣਗੇ।