ਸ਼ੰਭੂ ਬਾਰਡਰ, 18 ਦਸੰਬਰ: ਕਿਸਾਨਾਂ ਦੀਆਂ ਮੰਗਾਂ ਦੀ ਪੂਰਤੀ ਲਈ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਸਮੇਤ ਹੋਰ ਮੰਗਾਂ ਨੂੰ ਲੈ ਕੇ 10 ਮਹੀਨਿਆਂ ਤੋਂ ਸ਼ੰਭੂ ਅਤੇ ਢਾਬੀ ਗੁੱਜਰਾਂ (ਖਨੌਰੀ) ਬਾਰਡਰਾਂ ‘ਤੇ ਜਾਰੀ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਅੱਜ ਪੰਜਾਬ ਭਰ ਵਿੱਚ ਰੇਲਾਂ ਦਾ ਚੱਕਾ ਜਾਮ ਕਰਨ ਦੇ ਸੱਦੇ ਦੀ ਸਫਲਤਾ ਦੇ ਬਾਅਦ 30 ਦਸੰਬਰ ਨੂੰ ‘ਪੰਜਾਬ ਬੰਦ’ ਦਾ ਸੱਦਾ ਦਿੱਤਾ ਹੈ। ਇਹ ਜਾਣਕਾਰੀ ਅੱਜ ਸ਼ੰਭੂ ਬਾਰਡਰ ‘ਤੇ ਹੋਈ ਪ੍ਰੈੱਸ ਕਾਨਫਰੰਸ ਦੌਰਾਨ ਕਿਸਾਨ ਨੇਤਾਵਾਂ ਸੁਰਜੀਤ ਸਿੰਘ ਫੂਲ, ਜਸਵਿੰਦਰ ਸਿੰਘ ਲੌਂਗੋਵਾਲ, ਸੁਵਿੰਦਰ ਸਿੰਘ ਚੌਤਾਲਾ, ਅਸ਼ੋਕ ਬੁਲਾਰਾ, ਤੇਜਵੀਰ ਸਿੰਘ ਪੰਜੋਖਰਾ, ਗੁਰ ਅਮਨੀਤ ਸਿੰਘ ਮਾਂਗਟ, ਪਰਮਜੀਤ ਸਿੰਘ ਜੰਗ ਸਿੰਘ ਭਟੇੜੀ ਅਤੇ ਚਮਕੌਰ ਸਿੰਘ ਵੱਲੋਂ ਦਿੱਤੀ ਗਈ।