No Result
View All Result
Thursday, June 4, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਕਿਸਾਨ ਬੂਟਿਆਂ ਦੇ ਮਧਰੇਪਣ ਹੋਣ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰਨ : ਡਾ. ਗੁਰਉਪਦੇਸ਼ ਕੌਰ

admin by admin
August 1, 2024
in BREAKING, COVER STORY, INDIA, National, POLITICS, PUNJAB
0
ਕਿਸਾਨ ਬੂਟਿਆਂ ਦੇ ਮਧਰੇਪਣ ਹੋਣ ’ਤੇ ਕ੍ਰਿਸ਼ੀ ਵਿਗਿਆਨ ਕੇਂਦਰ ਨਾਲ ਸੰਪਰਕ ਕਰਨ : ਡਾ. ਗੁਰਉਪਦੇਸ਼ ਕੌਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 1 ਅਗਸਤ:

ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਤੋਂ ਝੋਨੇ ਵਿੱਚੋਂ ਕੁਝ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਮਿਲ ਰਹੀਆਂ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਨਿਰਦੇਸ਼ਕ ਪਸਾਰ ਸਿੱਖਿਆ ਡਾ. ਮੱਖਣ ਸਿੰਘ ਭੁੱਲਰ ਨੇ ਦੱਸਿਆ ਕਿ ਬੂਟਿਆਂ ਦੇ ਮਧਰੇਪਣ ਦੇ ਕਈ ਕਾਰਣ ਹੋ ਸਕਦੇ ਹਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਇਸ ਬਾਰੇ ਪੂਰੀ ਤਰ੍ਹਾਂ ਸੁਚੇਤ ਹਨ ਅਤੇ ਇਸ ਦੀ ਛਾਣਬੀਣ ਕਰ ਰਹੇ ਹਨ। ਇਸ ਦੌਰਾਨ ਕਈ ਥਾਂਵਾਂ ‘ਤੇ ਜ਼ਿੰਕ ਦੀ ਘਾਟ ਦੇਖਣ ਨੂੰ ਮਿਲੀ ਹੈ ਜੋ ਕਿ ਮਧਰੇਪਣ ਦਾ ਇਕ ਕਾਰਨ ਹੋ ਸਕਦਾ ਹੈ ਅਤੇ ਇਸ ਦਾ ਹੱਲ ਜ਼ਿੰਕ ਦੀ ਪੂਰਤੀ ਨਾਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ ਦੇ ਇੱਕ ਨਵੇਂ ਵਿਸ਼ਾਣੂ ਰੋਗ ਕਰਕੇ ਵੀ ਹੋ ਸਕਦਾ ਹੈ, ਜੋ ਭਾਰਤ ਵਿੱਚ ਪਹਿਲੀ ਵਾਰ 2022 ਵਿੱਚ ਵੇਖਿਆ ਗਿਆ ਸੀ। ਇਹ ਵਿਸ਼ਾਣੂ ਰੋਗ ਝੋਨੇ ਦੇ ਚਿੱਟੀ ਪਿੱਠ ਵਾਲੇ ਟਿੱਡੇ ਰਾਹੀਂ ਫੈਲਦਾ ਹੈ ਅਤੇ ਝੋਨੇ ਦੀਆਂ ਮੌਜੂਦਾ ਸਾਰੀਆਂ ਕਿਸਮਾਂ ਉੱਤੇ ਹਮਲਾ ਕਰ ਸਕਦਾ ਹੈ। ਇਸ ਰੋਗ ਨਾਲ ਪ੍ਰਭਾਵਿਤ ਬੂਟੇ ਮਧਰੇ, ਉਨ੍ਹਾਂ ਦੇ ਪੱਤੇ ਨੋਕਦਾਰ ਅਤੇ ਜੜ੍ਹਾਂ ਘੱਟ ਡੂੰਘੀਆਂ ਰਹਿ ਜਾਂਦੀਆਂ ਹਨ। ਪ੍ਰਭਾਵਿਤ ਬੂਟਿਆਂ ਦੀ ਉਚਾਈ ਆਮ ਬੂਟਿਆਂ ਨਾਲੋਂ ਅੱਧੀ ਜਾਂ ਇੱਕ–ਤਿਹਾਈ ਰਹਿ ਜਾਂਦੀ ਹੈ। ਰੋਗ ਦੇ ਜ਼ਿਆਦਾ ਹਮਲੇ ਕਾਰਨ ਕਈ ਵਾਰ ਬੂਟੇ ਮੁਰਝਾ ਕੇ ਸੁੱਕ ਵੀ ਜਾਂਦੇ ਹਨ।
ਇਸ ਸਾਲ ਪੰਜਾਬ ਦੇ ਵੱਖ-ਵੱਖ ਜ਼ਿਲਿਆਂ ਜਿਵੇਂ ਕਿ ਰੋਪੜ, ਮੋਹਾਲੀ, ਪਟਿਆਲ਼ਾ, ਫ਼ਤਿਹਗੜ੍ਹ ਸਾਹਿਬ ਦੇ ਨਾਲ਼ ਲਗਦੇ ਇਲਾਕਿਆਂ ਵਿੱਚੋਂ ਝੋਨੇ ਦੇ ਕਈ ਸੈਂਪਲਾਂ ਵਿੱਚੋਂ ਕੁਝ ਕੁ ਵਿੱਚ ਇਹ ਰੋਗ ਵਾਲ਼ਾ ਵਾਇਰਸ ਪਾਇਆ ਗਿਆ ਹੈ। ਡਾ. ਪੀ. ਐਸ. ਸੰਧੂ, ਮੁਖੀ, ਪੌਦਾ ਰੋਗ ਵਿਭਾਗ ਨੇ ਦੱਸਿਆ ਕਿ ਅਜੇ ਤੱਕ ਇਹ ਰੋਗ ਸਿਰਫ਼ ਕੁਝ ਕੁ ਖੇਤਾਂ ਵਿੱਚ ਹੀ ਵੇਖਿਆ ਗਿਆ ਹੈ। ਇਹ ਰੋਗ ਰੋਗੀ ਬੂਟਿਆਂ ਤੋਂ ਤੰਦਰੁਸਤ ਬੂਟਿਆਂ ਉਪਰ ਚਿੱਟੀ ਪਿੱਠ ਵਾਲ਼ੇ ਟਿੱਡੇ ਰਾਹੀਂ ਫੈਲਦਾ ਹੈ। ਇਸ ਕੀੜੇ ਦੀ ਖੇਤ ਵਿੱਚ ਮੌਜੂਦਗੀ ਬਾਰੇ ਸੁਚੇਤ ਰਹਿਣ ਦੀ ਲੋੜ ਹੈ ਤਾਂ ਕਿ ਇਹ ਬਿਮਾਰੀ ਨੂੰ ਅੱਗੇ ਨਾ ਫੈਲਾਅ ਸਕੇ।
ਡਾ. ਕੇ. ਐਸ. ਸੂਰੀ, ਪ੍ਰਮੁੱਖ ਕੀਟ ਵਿਗਿਆਨੀ, ਪੀਏਯੂ ਨੇ ਜਾਣਕਾਰੀ ਦਿੱਤੀ ਕਿ ਖੇਤ ਵਿੱਚ ਇਸ ਰੋਗ ਨੂੰ ਫੈਲਾਉਣ ਵਾਲੇ ਕੀੜੇ (ਚਿੱਟੀ ਪਿੱਠ ਵਾਲੇ ਟਿੱਡੇ) ਦੀ ਸੁਚੱਜੀ ਰੋਕਥਾਮ ਲਈ ਝੋਨੇ ਦੀ ਫਸਲ ਦਾ ਸਮੇਂ-ਸਮੇਂ ਸਿਰ ਨਿਰੀਖਣ ਕਰਦੇ ਰਹੋ। ਟਿੱਡੇ ਦੀ ਆਮਦ ਵੇਖਣ ਲਈ ਰਾਤ ਨੂੰ ਖੇਤ ਨੇੜੇ ਬਲਬ ਜਗਾ ਕੇ ਰੱਖੋ। ਜੇਕਰ ਟਿੱਡੇ ਦੀ ਆਮਦ ਨਜ਼ਰ ਆਉਂਦੀ ਹੈ ਤਾਂ ਕਿਸੇ ਵੀ ਕੀਟਨਾਸ਼ਕ ਜਿਵੇਂ ਕਿ 94 ਮਿ.ਲਿ. ਪੈਕਸਾਲੋਨ 10 ਐਸ ਸੀ ਜਾਂ 60 ਗ੍ਰਾਮ ਉਲਾਲਾ 50 ਡਬਲਿਊ ਜੀ ਜਾਂ 80 ਗ੍ਰਾਮ ਓਸ਼ੀਨ/ਟੋਕਨ/ਡੋਮਿਨੇਂਟ 20 ਐਸ ਜੀ ਜਾਂ 120 ਗ੍ਰਾਮ ਚੈੱਸ 50 ਡਬਲਿਊ ਜੀ ਜਾਂ 400 ਮਿ.ਲਿ. ਆਰਕੈਸਟਰਾ 10 ਐਸ ਸੀ ਜਾਂ 300 ਮਿ.ਲਿ. ਇਮੇਜਿਨ 10 ਐਸ ਸੀ ਨੂੰ ਪ੍ਰਤੀ ਏਕੜ ਦੇ ਹਿਸਾਬ ਨਾਲ਼ 100 ਲੀਟਰ ਪਾਣੀ ਵਿੱਚ ਘੋਲ ਕੇ ਬੂਟਿਆਂ ਦੇ ਮੁੱਢਾਂ ਤੇ ਛਿੜਕਾਅ ਕਰੋ ।ਸੁਚੱਜੀ ਰੋਕਥਾਮ ਵਾਸਤੇ ਪਿੱਠੂ ਪੰਪ ਅਤੇ ਗੋਲ ਨੋਜ਼ਲ ਦਾ ਇਸਤੇਮਾਲ ਕਰੋ। ਬਿਮਾਰੀ ਵਾਲ਼ੇ ਬੂਟਿਆਂ ਨੂੰ ਪੁੱਟ ਕੇ ਖੇਤ ਵਿੱਚ ਡੂੰਘਾ ਦੱਬ ਦੇਣਾ ਚਾਹੀਦਾ ਹੈ। ਕੀਟਨਾਸ਼ਕਾਂ ਦਾ ਸਪਰੇਅ ਸਿਰਫ਼ ਲੋੜ ਮੁਤਾਬਿਕ ਹੀ ਕਰਨਾ ਚਾਹੀਦਾ ਹੈ।
ਡਾ. ਗੁਰਉਪਦੇਸ਼ ਕੌਰ, ਇੰਚਾਰਜ, ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਨੇ ਜਾਣਕਾਰੀ ਦਿੱਤੀ ਕਿ ਮਧਰੇਪਣ ਵਾਲ਼ੀ ਸੰਭਾਵਿਤ ਬਿਮਾਰੀ ਜੇਕਰ ਕਿਸਾਨਾਂ ਨੂੰ ਖੇਤ ਵਿਚ ਦਿਖਾਈ ਦਿੰਦੀ ਹੈ ਤਾਂ ਉਹ ਇਸ ਬਾਰੇ ਨਜ਼ਦੀਕੀ ਕ੍ਰਿਸ਼ੀ ਵਿਗਿਆਨ ਕੇਂਦਰ, ਪਟਿਆਲਾ ਦੇ ਪੌਦਾ ਰੋਗ ਵਿਗਿਆਨੀ ਡਾ. ਹਰਦੀਪ ਸਿੰਘ ਸਭੀਖੀ ਨਾਲ ਰਾਬਤਾ ਕਾਇਮ ਕਰ ਸਕਦੇ ਹਨ।

Post Views: 41
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #latestnewsdr. makhan singh bhullarpatialanewspunjabi agriculture universitytopnews
Previous Post

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਘਰਾਂ ਦੇ ਨੇੜੇ ਹੀ ਮਿਲੀਆਂ ਸਰਕਾਰੀ ਸੇਵਾਵਾਂ-ਏ.ਡੀ.ਸੀ. ਡਾ. ਹਰਜਿੰਦਰ ਸਿੰਘ ਬੇਦੀ

Next Post

ਫ਼ਤਿਹਗੜ੍ਹ ਛੰਨਾ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ

Next Post
ਫ਼ਤਿਹਗੜ੍ਹ ਛੰਨਾ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ

ਫ਼ਤਿਹਗੜ੍ਹ ਛੰਨਾ ਵਿਖੇ ਸਾਲਿਡ ਵੇਸਟ ਮੈਨੇਜਮੈਂਟ ਪਲਾਂਟ ਦਾ ਉਦਘਾਟਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800