No Result
View All Result
Wednesday, July 2, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ

admin by admin
April 30, 2025
in BREAKING, COVER STORY, INDIA, National, PUNJAB
0
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਨਵ-ਨਿਯੁਕਤ ਸੈਕਸ਼ਨ ਅਫਸਰਜ਼ ਨੂੰ ਨਿਯੁਕਤੀ ਪੱਤਰ ਸੌਂਪੇ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 30 ਅਪ੍ਰੈਲ

ਪੰਜਾਬ ਦੇ ਵਿੱਤੀ ਪ੍ਰਬੰਧਨ ਢਾਂਚੇ ਨੂੰ ਮਜ਼ਬੂਤ ਕਰਨ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ 11 ਕਮਰਚਾਰੀਆਂ, ਜਿਨ੍ਹਾਂ ਵੱਲੋਂ ਐਸ.ਏ.ਐਸ. ਪ੍ਰੀਖਿਆ ਪਾਸ ਕੀਤੀ ਗਈ ਹੈ, ਨੂੰ ਬਤੌਰ ਸੈਕਸ਼ਨ ਅਫਸਰ ਨਿਯੁਕਤੀ ਪੱਤਰ ਸੌਂਪੇ। ਇਹ ਕਰਮਚਾਰੀ, ਜੋ ਪਹਿਲਾਂ ਪੰਜਾਬ ਸਿਵਲ ਸਕੱਤਰੇਤ ਵਿਖੇ ਵੱਖ-ਵੱਖ ਵਿਭਾਗਾਂ ਵਿੱਚ ਸੇਵਾ ਨਿਭਾ ਰਹੇ ਸਨ, ਨੂੰ ਇਸ ਨਿਯੁਕਤੀ ਉਪਰੰਤ ਰਾਜ ਦੇ ਵੱਖ-ਵੱਖ ਦਫਤਰਾਂ ਵਿੱਚ ਵਿੱਤ ਵਿਭਾਗ ਦੇ ਨੁਮਾਂਇਦਿਆ ਵਜੋ ਤਾਇਨਾਤ ਕੀਤਾ ਗਿਆ ਹੈ।

ਪੰਜਾਬ ਸਿਵਲ ਸਕੱਤਰੇਤ ਵਿੱਚ ਆਪਣੇ ਦਫ਼ਤਰ ਵਿਖੇ ਇੱਕ ਸਧਾਰਨ ਪਰ ਪ੍ਰਭਾਵਸ਼ਾਲੀ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਾਰਦਰਸ਼ੀ ਅਤੇ ਮਜ਼ਬੂਤ ਵਿੱਤੀ ਪ੍ਰਸ਼ਾਸਨ ਪ੍ਰਤੀ ਵਚਨਬੱਧਤਾ ਨੂੰ ਦੁਹਰਾਇਆ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਨਵ-ਨਿਯੁਕਤ ਸੈਕਸ਼ਨ ਅਧਿਕਾਰੀ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਦੇ ਨਿਰਵਿਘਨ ਲਾਗੂਕਰਨ ਨੂੰ ਯਕੀਨੀ ਬਣਾਉਣ ਅਤੇ ਹਰ ਪੱਧਰ ‘ਤੇ ਕੁਸ਼ਲਤਾ ਅਤੇ ਜਵਾਬਦੇਹੀ ਨੂੰ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੇ।

ਇਨ੍ਹਾਂ ਨਿਯੁਕਤੀਆਂ ਦੀ ਮਹੱਤਤਾ ‘ਤੇ ਰੋਸ਼ਨੀ ਪਾਉਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਸੈਕਸ਼ਨ ਅਫਸਰ ਸਰਕਾਰੀ ਖਰਚਿਆਂ ਦੀ ਵਿਆਪਕ ਨਿਗਰਾਨੀ ਰੱਖਣ, ਪਾਰਦਰਸ਼ਤਾ ਵਧਾਉਣ, ਵਿੱਤੀ ਲੀਕੇਜ ਨੂੰ ਰੋਕਣ ਅਤੇ ਪ੍ਰਾਪਤੀਆਂ ਦੀ ਨਿਗਰਾਨੀ ਕਰਨ ਵਿੱਚ ਸਹਾਇਕ ਹੋਣਗੇ। ਉਨ੍ਹਾਂ ਕਿਹਾ ਕਿ ਇਸ ਸਦਕਾ ਕਰਮਚਾਰੀਆਂ, ਪੈਨਸ਼ਨਰਾਂ ਅਤੇ ਆਮ ਲੋਕਾਂ ਨੂੰ ਵਧੀਆਂ ਸੇਵਾਵਾਂ ਪ੍ਰਦਾਨ ਕਰਨ ਵਿੱਚ ਸਹਾਇਤਾ ਹੋਵੇਗੀ।

ਨਵ-ਨਿਯੁਕਤ ਅਧਿਕਾਰੀਆਂ ਨੂੰ ਵਧਾਈ ਦਿੰਦੇ ਹੋਏ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਸਮਰਪਣ, ਇਮਾਨਦਾਰੀ ਅਤੇ ਪੇਸ਼ੇਵਰ ਸੂਝ-ਬੂਝ ਨਾਲ ਨਿਭਾਉਣ ਦੀ ਅਪੀਲ ਕੀਤੀ। ਵਿੱਤ ਮੰਤਰੀ ਨੇ ਸਰਕਾਰ ਦੇ ਵਿੱਤੀ ਸਰੋਤਾਂ ਦੀ ਸਰਵੋਤਮ ਵਰਤੋਂ ਯਕੀਨੀ ਬਣਾ ਕੇ ਜਨਤਕ ਲਾਭ ਨੂੰ ਵਧਾਉਣ ਵਿੱਚ ਸੈਕਸ਼ਨ ਅਫਸਰਜ਼ ਦੀ ਭੂਮਿਕਾ ਦਾ ਵੀ ਵਿਸ਼ੇਸ਼ ਤੌਰ ਤੇ ਜਿਕਰ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ ਵਿੱਤ ਕ੍ਰਿਸ਼ਨ ਕੁਮਾਰ ਵੀ ਹਾਜ਼ਰ ਸਨ।

Post Views: 14
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #harpal cheema11 officialsappointment lettesappointments letter to new appointed sectionsfinance ministerFinance Minister Harpal Cheemahands over the appointment lettersharpal cheema newsHarpal Singh Cheemaminister harpal cheemapunjab finance minister harpal cheemaSAS examination
Previous Post

‘ਆਪ’ ਸਰਕਾਰ ਨੇ ਨਸ਼ਿਆਂ ਵਿਰੁੱਧ ਲੜਾਈ ਹੋਰ ਤੇਜ਼ ਕੀਤੀ-ਪੀੜਤਾਂ ਦਾ ਨਸ਼ਾ ਛੁਡਾਉਣ ਤੇ ਮੁੜ ਵਸੇਬੇ ‘ਤੇ ਧਿਆਨ ਕੇਂਦਰਿਤ ਕੀਤਾ

Next Post

ਸਿਆਸਤ ਛੱਡ ਕੇ ਸਾਡੇ ਹਿੱਸੇ ਦਾ ਪਾਣੀ ਦਵੇ ਪੰਜਾਬ – ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਪੰਜਾਬ ਵੱਲੋਂ ਹਰਿਆਣਾ ਦਾ ਪਾਣੀ ਰੋਕੇ ਜਾਣ ‘ਤੇ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਦਿੱਤੀ ਪ੍ਰਤੀਕ੍ਰਿਆ ਬੋਲ – ਜਾਨਬੁਝਕੇ ਸਿਆਸਤ ਕਰ ਰਹੀ ਪੰਜਾਬ ਸਰਕਾਰ

Next Post
ਸਿਆਸਤ ਛੱਡ ਕੇ ਸਾਡੇ ਹਿੱਸੇ ਦਾ ਪਾਣੀ ਦਵੇ ਪੰਜਾਬ – ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ  ਪੰਜਾਬ ਵੱਲੋਂ ਹਰਿਆਣਾ ਦਾ ਪਾਣੀ ਰੋਕੇ ਜਾਣ ‘ਤੇ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਦਿੱਤੀ ਪ੍ਰਤੀਕ੍ਰਿਆ ਬੋਲ – ਜਾਨਬੁਝਕੇ ਸਿਆਸਤ ਕਰ ਰਹੀ ਪੰਜਾਬ ਸਰਕਾਰ

ਸਿਆਸਤ ਛੱਡ ਕੇ ਸਾਡੇ ਹਿੱਸੇ ਦਾ ਪਾਣੀ ਦਵੇ ਪੰਜਾਬ - ਵਿਕਾਸ ਅਤੇ ਪੰਚਾਇਤ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਪੰਜਾਬ ਵੱਲੋਂ ਹਰਿਆਣਾ ਦਾ ਪਾਣੀ ਰੋਕੇ ਜਾਣ 'ਤੇ ਮੰਤਰੀ ਕ੍ਰਿਸ਼ਣ ਲਾਲ ਪੰਵਾਰ ਨੇ ਦਿੱਤੀ ਪ੍ਰਤੀਕ੍ਰਿਆ ਬੋਲ - ਜਾਨਬੁਝਕੇ ਸਿਆਸਤ ਕਰ ਰਹੀ ਪੰਜਾਬ ਸਰਕਾਰ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In