ਹੜ੍ਹਾਂ ਨੇ ਪੰਜਾਬ ਦੇ ਵੱਡੇ ਹਿੱਸੇ ਵਿਚ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈੇ। ਇਸ ਦੌਰਾਨ ਉਨ੍ਹਾਂ ਅੱਜ ਫਿਰੋਜ਼ਪੁਰ ਵਿਚ ਹੜ੍ਹ ਮਾਰੇ ਖੇਤਰ ਦਾ ਦੌਰਾ ਕੀਤਾ।
ਹੜ੍ਹਾਂ ਨੇ ਪੰਜਾਬ ਦੇ ਵੱਡੇ ਹਿੱਸੇ ਵਿਚ ਤਬਾਹੀ ਮਚਾਈ ਹੋਈ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾ ਰਿਹਾ ਹੈੇ। ਇਸ ਦੌਰਾਨ ਉਨ੍ਹਾਂ ਅੱਜ ਫਿਰੋਜ਼ਪੁਰ ਵਿਚ ਹੜ੍ਹ ਮਾਰੇ ਖੇਤਰ ਦਾ ਦੌਰਾ ਕੀਤਾ।ਇਸ ਦੌਰਾਨ ਉਹ ਬਿਪਤਾ ਮਾਰੇ ਲੋਕਾਂ ਮਿਲੇ। ਉਨ੍ਹਾਂ ਨੇ ਲੋਕਾਂ ਨੁੂੰ ਹਰ ਸੰਭਵ ਮਦਦ ਦਾ ਭਰੋਸਾ ਦਿੱਤਾ।ਭਗਵੰਤ ਮਾਨ ਵੱਲੋਂ ਸੂਬੇ ਵਿਚ ਰਾਹਤ ਕਾਰਜਾਂ ਦੇ ਕੰਮ ‘ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਇਸ ਦੇ ਨਾਲ ਹੀ ਹੜ੍ਹ ਪ੍ਰਭਾਵਿਤਾਂ (flood affected areas) ਤੱਕ ਖਾਣ-ਪੀਣ ਦਾ ਸਾਮਾਨ ਅਤੇ ਲੋੜੀਂਦੀਆਂ ਦਵਾਈਆਂ ਆਦਿ ਪਹੁੰਚਾਉਣ ਦਾ ਕੰਮ ਵੀ ਤੇਜ਼ ਕਰ ਦਿੱਤਾ ਗਿਆ ਹੈ।