No Result
View All Result
Monday, April 13, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਬੈਠਕ

admin by admin
December 10, 2025
in BREAKING, COVER STORY, INDIA, National, POLITICS, PUNJAB
0
ਨਿਰਪੱਖ, ਪਾਰਦਰਸ਼ੀ ਤੇ ਸ਼ਾਂਤੀਪੂਰਨ ਢੰਗ ਨਾਲ ਚੋਣਾਂ ਕਰਵਾਉਣ ਲਈ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਅਧਿਕਾਰੀਆਂ ਵੱਲੋਂ ਬੈਠਕ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 10 ਦਸੰਬਰ:

            ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਚੋਣਾਂ-2025 ਦੇ ਅਮਲ ਨੂੰ ਨਿਰਪੱਖ, ਪਾਰਦਰਸ਼ੀ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚੜ੍ਹਾਉਣਾ ਯਕੀਨੀ ਬਣਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਦੀ ਪ੍ਰਧਾਨਗੀ ਹੇਠ ਪੰਜਾਬ ਤੇ ਹਰਿਆਣਾ ਦੇ ਗਵਾਂਢੀ ਜ਼ਿਲ੍ਹਿਆਂ ਦੇ ਸਿਵਲ ਪ੍ਰਸ਼ਾਸਨ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਅੰਤਰ ਰਾਜੀ ਤਾਲਮੇਲ ਬੈਠਕ ਕਰਕੇ ਰਣਨੀਤੀ ਬਣਾਈ।

          ਪੰਜਾਬ ਰਾਜ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਕੀਤੀ ਗਈ ਇਸ ਬੈਠਕ ਵਿੱਚ ਡਿਪਟੀ ਕਮਿਸ਼ਨਰ ਅੰਬਾਲਾ, ਕੈਥਲ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ, ਐਸ.ਡੀ.ਐਮ. ਸ਼ਾਹਬਾਦ, ਡੀ.ਐਸ.ਪੀ. ਗੂਹਲਾ, ਪਟਿਆਲਾ ਦੇ ਏ.ਡੀ.ਸੀ. ਦਿਹਾਤੀ ਵਿਕਾਸ ਦਮਨਜੀਤ ਸਿੰਘ ਮਾਨ, ਏ.ਡੀ.ਸੀ. (ਜ) ਸਿਮਰਪ੍ਰੀਤ ਕੌਰ ਅਤੇ ਡੀ.ਐਸ.ਪੀ. ਗੁਰਬੀਰ ਸਿੰਘ ਵੀ ਸ਼ਾਮਲ ਹੋਏ।

          12 ਦਸੰਬਰ ਤੋਂ 24 ਘੰਟੇ ਅੰਤਰਰਾਜੀ ਸਾਂਝੇ ਨਾਕਿਆਂ, ਫੀਲਡ ਅਧਿਕਾਰੀਆਂ ਦਰਮਿਆਨ ਕਮਿਉਨੀਕੇਸ਼ਨ ਚੈਨਲ ਸਥਾਪਤ ਕਰਨ ਸਬੰਧੀ ਚਰਚਾ ਕਰਦਿਆਂ ਸ਼ਾਂਤੀਪੂਰਨ ਚੋਣਾਂ ਦੇ ਅਮਲ ਨੂੰ ਯਕੀਨੀ ਬਣਾਉਣ ਲਈ ਵਿਚਾਰ ਕੀਤਾ ਗਿਆ। ਬੈਠਕ ਵਿੱਚ ਅੰਬਾਲਾ, ਕੈਥਲ, ਜੀਂਦ ਤੇ ਕੁਰਕਸ਼ੇਤਰਾ ਦੇ ਡਿਪਟੀ ਕਮਿਸ਼ਨਰਾਂ ਤੇ ਪੁਲਿਸ ਅਧਿਕਾਰੀਆਂ ਵੱਲੋਂ ਚੋਣਾਂ ਦੌਰਾਨ ਪੂਰਨ ਸਹਿਯੋਗ ਦੇਣ ਲਈ ਸਹਿਮਤੀ ਦਿੱਤੀ ਗਈ।

          ਅੰਬਾਲਾ ਨਾਲ ਲੱਗਦੇ ਸ਼ੰਭੂ ਕਲਾਂ, ਘਨੌਰ ਤੇ ਭੁਨਰਹੇੜੀ ਬਲਾਕਾਂ, ਕੁਰਕਸ਼ੇਤਰਾ ਨਾਲ ਲੱਗਦੇ ਭੁਨਰਹੇੜੀ, ਇਸੇ ਤਰ੍ਹਾਂ ਕੈਥਲ ਨਾਲ ਲੱਗਦੇ ਸਨੌਰ, ਸਮਾਣਾ, ਭੁਨਰਹੇੜੀ, ਪਾਤੜਾਂ ਅਤੇ ਜੀਂਦ ਨਾਲ ਲਗਦੇ ਪਾਤੜਾਂ ਬਲਾਕਾਂ ਦੇ ਸੰਵੇਦਨਸ਼ੀਲ ਤੇ ਅਤਿ ਸੰਵੇਨਸ਼ੀਲ ਪੋਲਿੰਗ ਸਟੇਸ਼ਨਾਂ ਵਿਖੇ ਸ਼ਾਂਤੀਪੂਰਨ ਚੋਣਾਂ ਬਾਰੇ ਵੀ ਰਣਨੀਤੀ ਬਣਾਈ ਗਈ।

          ਇਸ ਮੌਕੇ ਚੋਣਾਂ ਦੌਰਾਨ ਨਜ਼ਾਇਜ ਸ਼ਰਾਬ, ਹਥਿਆਰਾਂ, ਨਸ਼ੀਲੇ ਪਦਾਰਥਾਂ ਦੀ ਤਸਕਰੀ ਅਤੇ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਨਗ਼ਦੀ ਦੀ ਤਸਕਰੀ ਨੂੰ ਰੋਕਣ ਲਈ ਅੰਤਰ-ਰਾਜੀ ਨਾਕੇ ਲਗਾਉਣ ਸਮੇਤ ਲੋੜੀਂਦੀ ਸੂਚਨਾ ਤੁਰੰਤ ਸਾਂਝੀ ਕਰਨ ਅਤੇ ਦੋਵੇਂ ਰਾਜਾਂ ਦਰਮਿਆਨ ਲੱਗਦੀਆਂ ਮੁੱਖ ਸੜਕਾਂ ਤੋਂ ਇਲਾਵਾ ਲਿੰਕ ਰੋਡ, ਕੱਚੇ ਪਹਿਆਂ ‘ਤੇ ਗਸ਼ਤ ਕਰਨ ਬਾਰੇ ਸਬੰਧੀ ਵੀ ਸਹਿਮਤੀ ਬਣਾਈ ਗਈ।

Post Views: 7
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: election newsGawandhi districtspunjab and haryana
Previous Post

12 ਦਸੰਬਰ ਨੂੰ ਸ਼ਾਮ 4 ਵਜੇ ਚੋਣ ਪ੍ਰਚਾਰ ਬੰਦ ਹੋਣ ਮਗਰੋਂ ਉਮੀਦਵਾਰਾਂ ਦੇ ਬਾਹਰੋਂ ਆਏ ਸਮਰਥਕਾਂ ਨੂੰ ਚੋਣਾਂ ਵਾਲੇ ਪਿੰਡਾਂ ਦੀ ਹਦੂਦ ਤੋਂ ਬਾਹਰ ਜਾਣ ਦੇ ਹੁਕਮ

Next Post

ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 15 ਦਸੰਬਰ ਨੂੰ :ਹਰਮੀਤ ਸਿੰਘ ਕਾਲਕਾ

Next Post
ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 15 ਦਸੰਬਰ ਨੂੰ :ਹਰਮੀਤ ਸਿੰਘ ਕਾਲਕਾ

ਸਾਹਿਬਜ਼ਾਦਾ ਬਾਬਾ ਫਤਿਹ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਕੀਰਤਨ ਸਮਾਗਮ 15 ਦਸੰਬਰ ਨੂੰ :ਹਰਮੀਤ ਸਿੰਘ ਕਾਲਕਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800