No Result
View All Result
Tuesday, June 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ 

admin by admin
November 11, 2023
in BREAKING, CAREER, PUNJAB
0
ਨੌਜਵਾਨਾਂ ਲਈ ਨੌਕਰੀ ਤੋਂ ਸ਼ਾਨਦਾਰ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ: ਜਿੰਪਾ 
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਨੌਜਵਾਨਾਂ ਦੀਆਂ ਜ਼ਿੰਦਗੀਆਂ ਰੁਸ਼ਨਾਉਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਸਹਾਈ ਹੋਵੇਗੀ
ਚੰਡੀਗੜ੍ਹ, 11 ਨਵੰਬਰ:
ਪੰਜਾਬ ਦੇ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਜਿਹੜੇ 583 ਨੌਜਵਾਨਾਂ ਨੂੰ ਬੀਤੇ ਕੱਲ੍ਹ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਉਨ੍ਹਾਂ ਲਈ ਇਸ ਤੋਂ ਵਧੀਆ ‘ਦੀਵਾਲੀ ਤੋਹਫਾ’ ਹੋਰ ਕੋਈ ਨਹੀਂ ਹੋ ਸਕਦਾ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਨੌਜਵਾਨਾਂ ਦੇ ਜੀਵਨ ਨੂੰ ਰੁਸ਼ਨਾਉਣ ਲਈ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ ਹੁਣ ਤੱਕ ਕੁੱਲ 37,683 ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਜਿੰਪਾ ਨੇ ਆਸ ਪ੍ਰਗਟਾਈ ਹੈ ਕਿ ਮੁੱਖ ਮੰਤਰੀ ਦੀ ਨੌਕਰੀਆਂ ਦੇਣ ਵਾਲੀ ਮੁਹਿੰਮ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਵਿਚ ਬਹੁਤ ਜ਼ਿਆਦਾ ਸਹਾਈ ਸਿੱਧ ਹੋਵੇਗੀ।
ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੇ ਵੀ ਪੰਜਾਬ ਦੇ ਨੌਜਵਾਨਾਂ ਨੂੰ ਏਨੀਆਂ ਨੌਕਰੀਆਂ ਨਹੀਂ ਦਿੱਤੀਆਂ ਗਈਆਂ ਅਤੇ ਨੌਜਵਾਨੀ ਨਿਰਾਸ਼ਾ ਦੇ ਆਲਮ ਵਿਚ ਸੀ। ਇਹੀ ਕਾਰਣ ਹੈ ਕਿ ਪੰਜਾਬ ਵਿਚੋਂ ਮੁੰਡੇ-ਕੁੜੀਆਂ ਵਿਦੇਸ਼ਾਂ ਨੂੰ ਜਾ ਰਹੇ ਸਨ ਪਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਰਕਾਰ ਬਣਦੀ ਸਾਰ ਹੀ ਐਲਾਨ ਕੀਤਾ ਸੀ ਕਿ ਪੜ੍ਹੇ-ਲਿਖੇ ਅਤੇ ਯੋਗ ਮੁੰਡੇ-ਕੁੜੀਆਂ ਨੂੰ ਪੰਜਾਬ ਵਿਚ ਹੀ ਰੋਜ਼ਗਾਰ ਦਿੱਤਾ ਜਾਵੇਗਾ ਅਤੇ ਉਹ ਆਪਣਾ ਇਹ ਵਾਅਦਾ ਲਗਾਤਾਰ ਨਿਭਾਉਂਦੇ ਆ ਰਹੇ ਹਨ।
ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਤੋਂ ਪਹਿਲਾਂ ਨੌਜਵਾਨਾਂ ਲਈ ਸਰਕਾਰੀ ਨੌਕਰੀਆਂ ਮਿਲਣਾ ਇੱਕ ‘ਦੂਰ ਦੇ ਸੁਪਨੇ’ ਵਾਂਗ ਸਨ ਜਦਕਿ ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਅਨੁਸਾਰ ਨੌਕਰੀਆਂ ਮਿਲਣ ਨੂੰ ਯਕੀਨੀ ਬਣਾਇਆ ਹੈ ਜਿਸ ਲਈ ਪਾਰਦਰਸ਼ੀ ਨੀਤੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਇਹ ਭਲੀ-ਭਾਂਤ ਜਾਣਦੇ ਹਨ ਕਿ ‘ਵਿਹਲਾ ਦਿਮਾਗ ਸ਼ੈਤਾਨ ਦਾ ਘਰ ਹੁੰਦਾ ਹੈ, ਇਸ ਲਈ ਨੌਜਵਾਨਾਂ ਨੂੰ ਨੌਕਰੀਆਂ ਦੇਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਉਹ ਕੰਮ ਵਿੱਚ ਲੱਗੇ ਰਹਿਣ।
ਜਿੰਪਾ ਨੇ ਕਿਹਾ ਕਿ ਮੁਲਾਜ਼ਮਾਂ ਦੇ ਅੱਗਿਓਂ ‘ਕੱਚਾ’ ਸ਼ਬਦ ਹਟਾਉਣ ਦੀ ਪ੍ਰਾਪਤੀ ਵੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹਿੱਸੇ ਹੀ ਆਈ ਹੈ। ਸੂਬਾ ਸਰਕਾਰ ਨੇ ਕੱਚੇ ਮੁਲਾਜ਼ਮਾਂ ਅੱਗਿਓਂ ਠੇਕਾ ਸ਼ਬਦ ਹਟਾ ਕੇ ਸਾਰੀਆਂ ਕਾਨੂੰਨੀ ਅਤੇ ਪ੍ਰਸ਼ਾਸਕੀ ਅੜਚਣਾਂ ਨੂੰ ਪਾਰ ਕਰਦਿਆਂ 12,710 ਅਧਿਆਪਕਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕੀਤਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਅਜਿਹੇ ਹੋਰ ਵੀ ਬਹੁਤ ਸਾਰੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕੀਤੀਆਂ ਜਾਣਗੀਆਂ, ਜਿਸ ਦੀ ਪ੍ਰਕਿਿਰਆ ਪਹਿਲਾਂ ਹੀ ਜਾਰੀ ਹੈ।
ਜਿੰਪਾ ਨੇ ਇਸ ਗੱਲੋਂ ਵੀ ਮੁੱਖ ਮੰਤਰੀ ਦੀ ਤਾਰੀਫ ਕੀਤੀ ਕਿ ਉਹ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ, ਨੌਜਵਾਨਾਂ ਨੂੰ ਨੌਕਰੀਆਂ ਦੇਣ, ਉਦਯੋਗ ਨੂੰ ਹੁਲਾਰਾ ਦੇਣ ਅਤੇ ਹੋਰ ਬਹੁਤ ਸਾਰੇ ਸੁਪਨੇ ਪੂਰੇ ਕਰਨ ਲਈ ਸਾਰਥਕ ਤੇ ਸੁਹਿਰਦ ਯਤਨ ਕਰ ਰਹੇ ਹਨ। ਜਿੰਪਾ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅਸੀਂ ਸਾਰੇ ਉਦੋਂ ਤੱਕ ਚੈਨ ਨਾਲ ਨਹੀਂ ਬੈਠਾਂਗੇ ਜਦੋਂ ਤੱਕ ਮੁੱਖ ਮੰਤਰੀ ਦੇ ਸਾਰੇ ਸੁਪਨੇ ਪੂਰੇ ਨਹੀਂ ਹੋ ਜਾਂਦੇ ਅਤੇ ਪੰਜਾਬ ਦੇਸ਼ ਦਾ ਨੰਬਰ ਇੱਕ ਸੂਬਾ ਨਹੀਂ ਬਣ ਜਾਂਦਾ।
Post Views: 37
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਬ੍ਰਮ ਸ਼ੰਕਰ ਜਿੰਪਾ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

Next Post

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

Next Post
ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਗਰੈਜੁਏਟ ਯੁਵਕਾਂ ਲਈ ਸਟੈਨੋਗ੍ਰਾਫੀ ਦੀ ਸਿਖਲਾਈ ਲਈ ਅਰਜੀਆਂ ਦੀ ਮੰਗ : ਡਾ.ਬਲਜੀਤ ਕੌਰ

ਡਾ. ਬਲਜੀਤ ਕੌਰ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀਆਂ ਦਿੱਤੀਆਂ ਵਧਾਈਆਂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800