ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਵਿੱਤੀ ਤੌਰ ਉਤੇ ਆਤਮ ਨਿਰਭਰ ਬਣਾਉਣ ਲਈ ‘ਮਾਵਾਂ-ਧੀਆਂ ਦੀ ਹੱਟੀ’ ਸਕੀਮ ਸ਼ੁਰੂ ਕੀਤੀ ਜਾ ਰਹੀ ਹੈ। ਪਹਿਲੀ ਜੁਲਾਈ ਤੋਂ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਅਮਲ ਵਿਚ ਲਿਆਉਣ ਤੋਂ ਬਾਅਦ ਹੁਣ ਸੂਬਾ ਸਰਕਾਰ ਵੱਲੋਂ ‘ਮਾਵਾਂ ਧੀਆਂ ਦੀ ਹੱਟੀ’ ਸਕੀਮ ਉਤੇ ਧਿਆਨ ਕੇਂਦਰਿਤ ਕਰ ਰਹੀ ਹੈ।
ਇਸ ਸਕੀਮ ਦਾ ਮੁੱਢਲਾ ਖ਼ਾਕਾ ਅਪਰੈਲ ਵਿਚ ਤਿਆਰ ਹੋਣਾ ਸ਼ੁਰੂ ਹੋ ਗਿਆ ਸੀ ਪਰ ਹੁਣ ਹਰ ਬਲਾਕ ਪੱਧਰ ਉਤੇ ‘ਮਾਵਾਂ ਧੀਆਂ ਦੀ ਹੱਟੀ’ ਬੈਨਰ ਹੇਠ ਕਮਰਸ਼ੀਅਲ ਬੂਥ ਖੋਲ੍ਹਣ ਦੀ ਤਿਆਰੀ ਵਿੱਢ ਦਿੱਤੀ ਗਈ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਇਸ ਸਕੀਮ ਤਹਿਤ ਦੁਕਾਨਾਂ ਦੀ ਉਸਾਰੀ ਲਈ ਜਗ੍ਹਾ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਤੇ ਕਈ ਬਲਾਕਾਂ ’ਚ ਪਹਿਲਾਂ ਹੀ ਦੁਕਾਨਾਂ ਮੌਜੂਦ ਹਨ ਜਿਨ੍ਹਾਂ ਨੂੰ ਹੁਣ ‘ਮਾਵਾਂ ਧੀਆਂ ਦੀ ਹੱਟੀ’ ਦਾ ਨਾਮ ਦਿੱਤਾ ਜਾਵੇਗਾ।
#PunjabGovernment #PunjabCabinet #BhagwantMann #CMOPunjab #WomenEmpowerment #PunjabWomenGift #MahilaSamanYojana (ਜੇਕਰ ਇਹ ₹1000 ਮਹੀਨਾਵਾਰ ਭੱਤੇ ਸਬੰਧੀ ਹੈ) #PunjabSarkar#GoodNewsForWomen #PunjabNews #PunjabUpdates #AamAadmiParty

