No Result
View All Result
Wednesday, June 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਗਰੀਨ ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

admin by admin
November 3, 2023
in BREAKING, COVER STORY, PUNJAB
0
ਵਾਤਾਵਰਣ ਮੰਤਰੀ ਦਾ ਵੱਡਾ ਫ਼ੈਸਲਾ, ਪਟਾਕੇ ਚਲਾਉਣ ‘ਤੇ ਲੱਗੀ ਪੂਰਨ ਪਾਬੰਦੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

-ਉਦਯੋਗ ਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ
ਪਟਿਆਲਾ, 3 ਨਵੰਬਰ:
ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਅਨੁਪ੍ਰੀਤਾ ਜੌਹਲ ਨੇ ਵੱਖ-ਵੱਖ ਤਿਉਹਾਰਾਂ ਮੌਕੇ ਲੋਕਾਂ ਵੱਲੋਂ ਪਟਾਕੇ ਚਲਾਏ ਜਾਣ ਦੇ ਮੱਦੇਨਜ਼ਰ ਉਦਯੋਗ ਅਤੇ ਵਣਜ ਵਿਭਾਗ ਪੰਜਾਬ ਵੱਲੋਂ ਐਕਸਪਲੋਸਿਵਜ ਰੂਲਜ਼-2008 ਤਹਿਤ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਨ ਹਿਤ ਆਦੇਸ਼ ਜਾਰੀ ਕੀਤੇ ਹਨ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਕੀਤੇ ਹੁਕਮਾਂ ਮੁਤਾਬਕ ਦੀਵਾਲੀ, ਗੁਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਸਿਰਫ਼ ਗਰੀਨ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਗਰੀਨ ਪਟਾਕੇ ਚਲਾਏ ਜਾਣ।
ਉਨ੍ਹਾਂ ਦੱਸਿਆ ਕਿ ਦੀਵਾਲੀ ਵਾਲੇ ਦਿਨ 12 ਨਵੰਬਰ ਨੂੰ ਪਟਾਕੇ ਰਾਤ 8 ਵਜੇ ਤੋਂ ਰਾਤ 10 ਵਜੇ ਤੱਕ। ਗੁਰਪੁਰਬ ਵਾਲੇ ਦਿਨ 27 ਨਵੰਬਰ ਨੂੰ ਸਵੇਰੇ 4 ਵਜੇ ਤੋਂ 5 ਵਜੇ ਤੱਕ ਅਤੇ ਰਾਤ ਨੂੰ 9 ਵਜੇ ਤੋਂ 10 ਵਜੇ ਤੱਕ। ਕ੍ਰਿਸਮਿਸ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਅਤੇ ਇਸੇ ਤਰ੍ਹਾਂ ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ ਰਾਤ 11.55 ਤੋਂ ਅਗਲੀ ਸਵੇਰ 12.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਇਸ ਸਮੇਂ ਤੋਂ ਪਹਿਲਾਂ ਅਤੇ ਬਾਅਦ ਵਿੱਚ ਕਿਸੇ ਵੀ ਤਰ੍ਹਾਂ ਦੇ ਪਟਾਕੇ ਚਲਾਉਣ ‘ਤੇ ਪਾਬੰਦੀ ਹੋਵੇਗੀ ਅਤੇ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ।
ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਉਨ੍ਹਾਂ ਨੇ ਪੁਲਿਸ., ਸਾਰੇ ਐਸ.ਡੀ.ਐਮਜ, ਕਾਰਜਕਾਰੀ ਇੰਜੀਨੀਅਰ ਪੰਜਾਬ ਪ੍ਰਦੂਸ਼ਨ ਰੋਕਥਾਮ ਬੋਰਡ ਨੂੰ ਹਦਾਇਤਾਂ ਜਾਰੀ ਕਰਦਿਆਂ ਲੋੜੀਂਦੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੇ ਗਏ ਹਨ।

Post Views: 49
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਪਟਾਕੇ ਚਲਾਉਣ ਸਬੰਧੀ ਦਿਸ਼ਾ ਨਿਰਦੇਸ਼ ਜਾਰੀ

Next Post

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Next Post
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਟਿਆਲਾ ਦਿਹਾਤੀ ਹਲਕੇ ਦੀਆਂ ਵਾਰਡਾਂ ਤੇ ਪਿੰਡਾਂ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800