No Result
View All Result
Saturday, May 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ

admin by admin
July 14, 2023
in BREAKING, COVER STORY, PUNJAB
0
ਹੜ੍ਹਾਂ ਨਾਲ ਪ੍ਰਭਾਵਿਤ ਖੇਤਰਾਂ ਦੇ ਲੋਕਾਂ ਦੀ ਮਦਦ ਲਈ ਹਰਮੀਤ ਸਿੰਘ ਪਠਾਣਮਾਜਰਾ ਨਿਰੰਤਰ ਕਾਰਜਸ਼ੀਲ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਸਰਕਾਰ ਮੁਸ਼ਕਲ ਦੀ ਘੜੀ ‘ਚ ਲੋਕਾਂ ਦੇ ਨਾਲ ਖੜੀ : ਹਰਮੀਤ ਸਿੰਘ ਪਠਾਣਮਾਜਰਾ
ਪਟਿਆਲਾ, 14 ਜੁਲਾਈ (ਪ੍ਰੈਸ ਕਿ ਤਾਕਤ ਬਿਊਰੋ)
ਸਨੌਰ ਹਲਕੇ ਦੇ ਹੜ੍ਹਾਂ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਹਲਕਾ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਆਪਣੀ ਪੂਰੀ ਟੀਮ ਨਾਲ ਨਿਰੰਤਰ ਕਾਰਜਸ਼ੀਲ ਹਨ ਤੇ ਪ੍ਰਭਾਵਿਤ ਲੋਕਾਂ ਲਈ ਚਲਾਏ ਜਾ ਰਹੇ ਰਾਹਤ ਦੇ ਬਚਾਅ ਕਾਰਜਾਂ ਦੀ ਅਗਵਾਈ ਕਰ ਰਹੇ ਹਨ। ਅੱਜ ਉਨ੍ਹਾਂ ਬਹਾਦਰਗੜ੍ਹ, ਦੌੜ ਕਲਾ, ਆਲਮਪੁਰ, ਕੌਲੀ, ਨਿੰਮ ਸਾਹਿਬ ਵਾਲੇ ਟੁਟੇ ਪੁਲ, ਚਮਾਰਹੇੜੀ ਤੇ ਮਿਠੂਮਾਜਰਾ ਦੀਆਂ ਪਾਣੀ ਨਾਲ ਟੁਟੀਆਂ ਸੜਕਾਂ, ਰਾਏਪੁਰ ਮੰਡਲਾ, ਰਾਠੀਆ, ਸਨੌਰ ਤੇ ਰਿਸ਼ੀ ਕਲੋਨੀ ਦਾ ਦੌਰਾ ਕੀਤਾ ਅਤੇ ਚੱਲ ਰਹੇ ਰਾਹਤ ਤੇ ਬਚਾਅ ਕਾਰਜਾਂ ਦਾ ਜਾਇਜਾ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਕਰਨ ਦਾ ਨਹੀਂ ਸਗੋਂ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਲੋਕਾਂ ਦੀ ਮਦਦ ਕਰਨ ਦਾ ਹੈ।
ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਸਨੌਰ ਹਲਕੇ ਦੇ ਜਿਹੜੇ ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹੋਏ ਹਨ, ਉਥੇ ਹਰੇਕ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ ਤੇ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ਤਹਿਤ ਲੋਕਾਂ ਦੀ ਮਦਦ ਲਈ ਸਮੁੱਚਾ ਪ੍ਰਸ਼ਾਸਨ ਤੇ ਉਨ੍ਹਾਂ ਦੀ ਟੀਮ 24 ਘੰਟੇ ਕਾਰਜਸ਼ੀਲ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਕੋਈ ਸਮੱਸਿਆ ਹੈ ਤਾਂ ਲੋਕਾਂ ਉਨ੍ਹਾਂ ਨਾਲ ਜਾਂ ਫੇਰ ਜ਼ਿਲ੍ਹਾ ਪ੍ਰਸ਼ਾਸਨ ਨਾਲ ਸੰਪਰਕ ਕਰਨ ਅਤੇ ਅਫ਼ਵਾਹਾਂ ਤੋਂ ਸੁਚੇਤ ਰਹਿਣ।
ਹਰਮੀਤ ਸਿੰਘ ਪਠਾਣਮਾਜਰਾ ਨੇ ਕਿਹਾ ਕਿ ਰਾਹਤ ਦੀ ਗੱਲ ਹੈ ਕਿ ਹੁਣ ਪਾਣੀ ਦਾ ਪੱਧਰ ਤੇਜੀ ਨਾਲ ਘੱਟ ਰਿਹਾ ਹੈ। ਉਨ੍ਹਾਂ ਕਿਹਾ ਕਿ ਭਾਵੇਂ ਪਾਣੀ ਵਾਪਸ ਮੁੜ ਰਿਹਾ ਹੈ ਪਰ ਇਸ ਤੋਂ ਬਾਅਦ ਬਿਮਾਰੀਆਂ ਫੈਲਣ ਦਾ ਖਦਸ਼ਾ ਰਹਿੰਦਾ ਹੈ ਇਸ ਲਈ ਸਿਹਤ ਵਿਭਾਗ ਵੱਲੋਂ ਜਾਰੀ ਕੀਤੀ ਐਡਵਾਈਜ਼ਰੀ ਦੀ ਪਾਲਣਾ ਜ਼ਰੂਰ ਕੀਤੀ ਜਾਵੇ।
ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਸ ਮੁਸ਼ਕਲ ਦੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜੀ ਹੈ ਤੇ ਲੋਕਾਂ ਦੇ ਹੋਏ ਨੁਕਸਾਨ ਲਈ ਹਰ ਸੰਭਵ ਮਦਦ ਕੀਤੀ ਜਾਵੇਗੀ।
ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਰਣਜੀਤ ਸਿੰਘ, ਬਲਿਹਾਰ ਸਿੰਘ ਚੀਮਾਂ, ਜਰਨੈਲ ਸਿੰਘ ਰਾਜਪੁਤ, ਰਜਤ ਕਪੂਰ, ਯੂਥ ਆਗੂ ਅਮਰ ਸੰਘੇੜਾ, ਜੱਗੀ ਸੰਘੇੜਾ, ਨਰਿੰਦਰ ਸਿੰਘ ਤੱਖਰ ਸਮੇਤ ਵੱਡੀ ਗਿਣਤੀ ਇਲਾਕਾ ਨਿਵਾਸੀ ਮੌਜੂਦ ਸਨ।

Post Views: 61
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: #areas affected#harmeetsingh pathanmajrafloods
Previous Post

ਗੁਰਬਾਣੀ ਪ੍ਰਸਾਰਣ: SGPC 24 ਤਰੀਕ ਨੂੰ ਸ਼ੁਰੂ ਕਰੇਗੀ ਆਪਣਾ ਚੈੱਨਲ

Next Post

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ

Next Post
ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ

ਹੜ੍ਹ ਪ੍ਰਭਾਵਿਤ ਇਲਾਕਿਆਂ ’ਚ ਬਿਮਾਰੀਆਂ ਤੋਂ ਬਚਾਅ ਲਈ ਖੜੇ ਪਾਣੀ ’ਤੇ ਕਰਵਾਈ ਜਾ ਰਹੀ ਹੈ ਲਾਰਵੀਸਾਈਡ ਦਵਾਈ ਦੀ ਸਪਰੇਅ : ਸਿਵਲ ਸਰਜਨ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800