No Result
View All Result
Thursday, October 22, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home Ambala

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ

admin by admin
October 15, 2026
in Ambala, BREAKING, BUSINESS, CAREER, CHANDIGARH, COVER STORY, ENTERTAINMENT, HARYANA, Himachal, INDIA, PUNJAB, RAJASTHAN, Viral, WORLD
0
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਕੀਤੀ ਮੀਟਿੰਗ; ਮੰਗਾਂ ਦੇ ਸਮਾਂਬੱਧ ਹੱਲ ਦਾ ਦਿੱਤਾ ਭਰੋਸਾ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਭਗਵੰਤ ਮਾਨ ਸਰਕਾਰ ਦੀ ਮੁਲਾਜ਼ਮ ਪੱਖੀ ਪਹੁੰਚ ਨੂੰ ਦੁਹਰਾਉਂਦਿਆਂ ਵਿੱਤ ਮੰਤਰੀ ਅਤੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵੱਖ-ਵੱਖ ਮੁਲਾਜ਼ਮ ਅਤੇ ਠੇਕਾ ਮੁਲਾਜ਼ਮ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੇ ਲੰਮੇ ਸਮੇਂ ਤੋਂ ਲਟਕ ਰਹੇ ਸੇਵਾ ਮਾਮਲਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ।

ਵਫ਼ਦਾਂ ਨੂੰ ਹਮਦਰਦੀ ਨਾਲ ਨਿਰਪੱਖ ਸੁਣਵਾਈ ਦਾ ਭਰੋਸਾ ਦਿੰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਬੰਧਤ ਵਿਭਾਗਾਂ ਅਤੇ ਬੋਰਡ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਯੋਗ ਅਤੇ ਸਮਾਂਬੱਧ ਹੱਲ ਕੱਢਣ ਲਈ ਸਾਰੇ ਤਕਨੀਕੀ ਅਤੇ ਵਿੱਤੀ ਪਹਿਲੂਆਂ ਦੀ ਤੁਰੰਤ ਸਮੀਖਿਆ ਕਰਨ।

ਮੀਟਿੰਗ ਦੌਰਾਨ ਉਠਾਏ ਗਏ ਮੁੱਖ ਮੁੱਦਿਆਂ ਵਿੱਚ ਕੰਟਰੈਕਟ ਢਾਂਚੇ ਤਹਿਤ ਮੁਲਾਜ਼ਮਾਂ ਨੂੰ ਪੱਕਾ ਕਰਨਾ, ਆਊਟਸੋਰਸ ਮੁਲਾਜ਼ਮਾਂ ਨੂੰ ਸਿੱਧੇ ਵਿਭਾਗੀ ਰੋਲ ‘ਤੇ ਲਿਆਉਣਾ, ਰੋਕੀਆਂ ਗਈਆਂ ਸਾਲਾਨਾ ਤਰੱਕੀਆਂ (ਇਨਕਰੀਮੈਂਟ) ਬਹਾਲ ਕਰਨਾ, ਸਮਾਰਟ ਮੀਟਰਾਂ ਦੇ ਪ੍ਰਭਾਵ ਤੋਂ ਸੁਰੱਖਿਆ ਉਪਾਅ ਅਤੇ ਸੇਵਾਮੁਕਤ ਕਰਮਚਾਰੀਆਂ ਲਈ ਪੈਨਸ਼ਨਰੀ ਰਾਹਤ ਸ਼ਾਮਲ ਸਨ।

ਮੀਟਿੰਗ ਦੌਰਾਨ ਇਨਲਿਸਟਮੈਂਟ-ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ, ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ, ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ), ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.), ਰਿਟਾਇਰਡ ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ, ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ, ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ, ਬੇਰੁਜ਼ਗਾਰ ਸਾਂਝਾ ਮੋਰਚਾ ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਯੂਨੀਅਨ ਵੱਲੋਂ ਮੰਗ ਪੱਤਰ ਸੌਂਪੇ ਗਏ।

ਇਨ੍ਹਾਂ ਮੀਟਿੰਗਾਂ ਦੌਰਾਨ ਇਨਲਿਸਟਮੈਂਟ-ਆਊਟਸੋਰਸ ਤਾਲਮੇਲ ਕਮੇਟੀ ਪੰਜਾਬ ਵੱਲੋਂ ਵਰਿੰਦਰ ਸਿੰਘ ਮੋਮੀ, ਰਮਨਦੀਪ ਸਿੰਘ, ਪਵਨਦੀਪ ਸਿੰਘ, ਜਗਦੀਪ ਸਿੰਘ, ਲਛਮਣ ਸਿੰਘ ਅਤੇ ਹਰਜਿੰਦਰ ਪਾਲ ਸਿੰਘ; ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਸ਼ੇਰ ਸਿੰਘ ਖੰਨਾ, ਸੰਜੀਵ ਕੁਮਾਰ ਅਤੇ ਗਗਨਦੀਪ; ਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ ਬਲਿਹਾਰ ਸਿੰਘ, ਸੰਦੀਪ ਖੱਤਰੀ, ਬਲਵਿੰਦਰ ਸਿੰਘ, ਸੰਦੀਪ ਸਿੰਘ ਅਤੇ ਮਨਦੀਪ ਸਿੰਘ; ਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ) ਵੱਲੋਂ ਗੁਰਵਿੰਦਰ ਸਿੰਘ ਕਾਹਲੋਂ, ਜਗਸੀਰ ਸਿੰਘ, ਮੋਲਕਦੀਪ ਸਿੰਘ ਰੰਧਾਵਾ ਅਤੇ ਮਨਜਿੰਦਰ ਸਿੰਘ; ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ., ਸੀ.ਡੀ.ਐਸ., ਆਈ.ਈ.ਸੀ.) ਵੱਲੋਂ ਰਣਜੀਤ ਸਿੰਘ, ਸੁਰਜੀਤ ਕੌਰ, ਜੈਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਚਾਹਲ; ਹੋਮ ਗਾਰਡਜ਼ ਵੈੱਲਫੇਅਰ ਐਸੋਸੀਏਸ਼ਨ (ਰਿਟਾ.) ਵੱਲੋਂ ਸੂਬਾ ਸਿੰਘ, ਗੁਰਦੀਪ ਸਿੰਘ, ਤਰਸੇਮ ਪਾਲ ਸਿੰਘ, ਸੂਰਜ ਪ੍ਰਕਾਸ਼ ਅਤੇ ਕ੍ਰਿਸ਼ਨ ਦੇਵ; ਸਹਿਕਾਰੀ ਖੰਡ ਮਿੱਲਜ਼ ਵਰਕਰਜ਼ ਫੈਡਰੇਸ਼ਨ ਵੱਲੋਂ ਪਿਆਰਾ ਸਿੰਘ ਅਤੇ ਪਲਵਿੰਦਰ ਸਿੰਘ; ਯੂਨਾਈਟਿਡ ਫਿਜ਼ੀਕਲ ਐਜੂਕੇਸ਼ਨ ਪੰਜਾਬ ਵੱਲੋਂ ਲਖਵੀਰ ਸਿੰਘ ਅਤੇ ਮਨਦੀਪ ਸਿੰਘ; ਬੇਰੁਜ਼ਗਾਰ ਸਾਂਝਾ ਮੋਰਚਾ ਵੱਲੋਂ ਰਮਨ ਕੁਮਾਰ, ਅਮਨਦੀਪ ਸਿੰਘ, ਸੰਦੀਪ ਸਿੰਘ ਅਤੇ ਹਰਜਿੰਦਰ ਸਿੰਘ; ਅਤੇ ਨੈਸ਼ਨਲ ਹੈਲਥ ਮਿਸ਼ਨ ਕਰੋਨਾ ਵਲੰਟੀਅਰ ਵੱਲੋਂ ਗੁਰਪਿਆਰ ਸਿੰਘ ਨੇ ਆਪਣੇ ਮਸਲੇ ਅਤੇ ਮੰਗਾਂ ਰੱਖੀਆਂ।

#DrugsSmuggling #CrossBorderSmuggling #PunjabPolice #EncryptedComms #NationalSecurity
Views: 7
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: ਆਈ.ਈ.ਸੀ.)ਇਨਸਾਫ਼ ਦੇ ਹੱਕ ‘ਚ ਦ੍ਰਿੜ੍ਹਤਾ ਨਾਲ ਖੜ੍ਹੀ ਹੈ।ਸੀ.ਡੀ.ਐਸ.ਸੋਸ਼ਲ ਕਰਮਚਾਰੀ ਯੂਨੀਅਨ (ਬੀ.ਆਰ.ਸੀ.ਪੰਜਾਬ ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਠੇਕਾ ਮੁਲਾਜ਼ਮ ਯੂਨੀਅਨਪਾਵਰਕੌਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨਪਾਵਰਕੌਮ ਮੀਟਰ ਰੀਡਰ ਯੂਨੀਅਨ (ਆਜ਼ਾਦ)ਮੀਟਿੰਗ ਦੌਰਾਨ ਇਨਲਿਸਟਮੈਂਟ-ਆਊਟਸੋਰਸਿੰਗ ਤਾਲਮੇਲ ਕਮੇਟੀ ਪੰਜਾਬ
Previous Post

ਅੰਮ੍ਰਿਤਸਰ ਵਿੱਚ ਅਸਾਲਟ ਰਾਈਫਲ, 2 ਹੈਂਡ ਗ੍ਰਨੇਡ ਅਤੇ 13 ਪਿਸਤੌਲ ਬਰਾਮਦ; ਪਿਓ-ਪੁੱਤ ਸਮੇਤ ਪੰਜ ਵਿਅਕਤੀ ਕਾਬੂ

Next Post

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Next Post
ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800