ਚੰਡੀਗੜ੍ਹ,,01-06-2023(ਪ੍ਰੈਸ ਕੀ ਤਾਕਤ)-ਪੰਜਾਬ ਯੂਨੀਵਰਸਿਟੀ , ਚੰਡੀਗੜ੍ਹ ਵਿਚ ਹਰਿਆਣਾ ਦੀ ਹਿੱਸੇਦਾਰੀ ਦੀ ਬਹਾਲੀ ਅਤੇ ਹਰਿਆਣਾ ਸੂਬੇ ਦੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ ਨਾਲ ਏਫਲੀਏਸ਼ਨ ਦੀ ਦਿਸ਼ਾ ਵਿਚ ਸਕਾਰਾਤਮਕ ਕਦਮ ਵਧੇ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸਾਸ਼ਕ ਸ੍ਰੀ ਬਨਵਾਰੀ ਲਾਲ ਪਰੋਹਿਤ ਦੀ ਅਗਵਾਈ ਹੇਠ ਅੱਜ ਇੱਥੇ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੇ ਨਾਲ ਬਹੁਤ ਸਾਕਾਰਤਮਕ ਮਾਹੌਲ ਵਿਚ ਮੀਟਿੰਗ ਹੋਈ।
ਸ੍ਰੀ ਬਨਵਾਰੀ ਲਾਲ ਪਰੋਹਿਤ ਨੇ ਕਿਹਾ ਕਿ ਸਿਖਿਆ ਦੇ ਖੇਤਰ ਵਿਚ ਅੱਜ ਬਹੁਤ ਵਿਕਾਸ ਹੋ ਰਿਹਾ ਹੈ। ਗ੍ਰਾਮੀਣ ਖੇਤਰਾਂ ਤਕ ਵੀ ਸਿਖਿਆ ਦੀ ਪਹੁੰਚ ਹੋਵੇ, ਇਸ ਦੇ ਲਈ ਸਾਰੀ ਸਰਕਾਰਾਂ ਨੂੰ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਦੋਵਾਂ ਮੁੱਖ ਮੰਤਰੀਆਂ ਨੂੰ ਕਿਹਾ ਕਿ ਪੰਜਾਬ ਯੂਨੀਵਰਸਿਟੀ ਦੇ ਜੋ ਵਿਸ਼ਾ ਹੈ ਉਨ੍ਹਾਂ ‘ਤੇ ਆਪਸੀ ਸਹਿਮਤੀ ਨਾਲ ਅੱਗੇ ਵੱਧਨਾ ਚਾਹੀਦਾ ਹੈ ਅਤੇ ਹਰਿਆਣਾ ਦੇ ਕਾਲਜਾਂ ਦੀ ਪੰਜਾਬ ਯੂਨੀਵਰਸਿਟੀ ਤੋਂ ਏਫਲੀਏਸ਼ਨ ਦਾ ਵਿਸ਼ਾ ਵੱਡਾ ਵਿਸ਼ਾ ਨਹੀਂ ਹੈ, ਇਹ ਕਰਨਾ ਸੰਭਵ ਹੈ। ਹਰਿਆਣਾ, ਪੰਜਾਬ ਦੇ ਇਸ ਸਹਿਯੋਗ ਨਾਲ ਯਕੀਨੀ ਰੂਪ ਨਾਲ ਇਕ ਚੰਗੀ ਸ਼ੁਰੂਆਤ ਹੋਵੇਗੀ।