ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਸਥਿਤ ਭਾਰਤ ਮੰਡਪਮ ਵਿਖੇ ਕੇਂਦਰੀ ਵਿੱਤ ਮੰਤਰਾਲੇ ਵੱਲੋਂ ਕਰਵਾਏ ਜਾ ਰਹੇ ਦੋ ਰੋਜ਼ਾ ‘ਵਿਕਸਤ ਭਾਰਤ ਵੱਲ ਭਾਰਤ ਦੀ ਯਾਤਰਾ ਦਾ ਵਿੱਤਪੋਸ਼ਣ’ ਸੰਮੇਲਨ ਵਿੱਚ ਹਿੱਸਾ ਲਿਆ। ਕੇਂਦਰੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਣ ਦੀ ਪ੍ਰਧਾਨਗੀ ਹੇਠ ਕਰਵਾਏ ਗਏ ਇਸ ਸੰਮੇਲਨ ਵਿੱਚ ਦੇਸ਼ ਭਰ ਦੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਵਿੱਤ ਮੰਤਰੀ ਅਤੇ ਵਿੱਤ ਸਕੱਤਰ ਭਾਗ ਲੈ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ, ਜਿਨ੍ਹਾਂ ਕੋਲ ਸੂਬੇ ਦਾ ਵਿੱਤ ਵਿਭਾਗ ਵੀ ਹੈ, ਨੇ ਇਸ ਮਹੱਤਵਪੂਰਨ ਸੰਮੇਲਨ ਵਿੱਚ ਸ਼ਿਰਕਤ ਕੀਤੀ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੇ ਸੱਦੇ ’ਤੇ ਦੇਸ਼ ਲਗਾਤਾਰ ਵਿਕਸਤ ਭਾਰਤ ਦੀ ਦਿਸ਼ਾ ਵਿੱਚ ਅੱਗੇ ਵੱਧ ਰਿਹਾ ਹੈ। ਅੱਜ ਦੀ ਇਹ ਮੀਟਿੰਗ ਵੀ ਇਸੇ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕੜੀ ਹੈ। ਭਾਰਤ ਨੂੰ ਸਾਲ 2047 ਤੱਕ ਇੱਕ ਵਿਕਸਤ ਰਾਸ਼ਟਰ ਬਣਾਉਣ ਲਈ ਲੋੜੀਂਦੇ ਵਿੱਤੀ ਸਰੋਤ ਕਿਵੇਂ ਇਕੱਠੇ ਕੀਤੇ ਜਾਣ ਅਤੇ ਸੂਬਿਆਂ ਨਾਲ ਮਿਲ ਕੇ ਨਿਵੇਸ਼ ਨੂੰ ਕਿਸ ਤਰ੍ਹਾਂ ਗਤੀ ਦਿੱਤੀ ਜਾਵੇ, ਸੰਮੇਲਨ ਵਿੱਚ ਇਨ੍ਹਾਂ ਵਿਸ਼ਿਆਂ ’ਤੇ ਵਿਚਾਰ-ਵਟਾਂਦਰਾ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਵੀ ਵਿਕਸਤ ਭਾਰਤ ਦੇ ਟੀਚੇ ਦੀ ਪ੍ਰਾਪਤੀ ਲਈ ਲਗਾਤਾਰ ਨੀਤੀਗਤ ਯਤਨ ਕਰ ਰਹੀ ਹੈ। ਉਦਯੋਗਾਂ ਤੋਂ ਲੈ ਕੇ ਸਕਿੱਲ ਡਿਵੈਲਪਮੈਂਟ ਤੱਕ ਵੱਖ-ਵੱਖ ਖੇਤਰਾਂ ਵਿੱਚ ਅਜਿਹੀਆਂ ਨੀਤੀਆਂ ਤਿਆਰ ਕਰਕੇ ਲਾਗੂ ਕੀਤੀਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਸੂਬਾ ਵਿਕਾਸ ਦੇ ਰਾਹ ’ਤੇ ਤੇਜ਼ੀ ਨਾਲ ਅੱਗੇ ਵੱਧ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਖੇਤੀਬਾੜੀ ਖੇਤਰ ਨੂੰ ਮਜ਼ਬੂਤ ਕਰਨ ਲਈ ਫਸਲਾਂ ਦੀ ਖਰੀਦ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਸਬੰਧੀ ਲਗਾਤਾਰ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸੂਬੇ ਵਿੱਚ ਉਦਯੋਗਿਕ ਈਕੋਸਿਸਟਮ ਨੂੰ ਮਜ਼ਬੂਤ ਕਰਨ ਲਈ ਹਰਿਆਣਾ ਸਰਕਾਰ ਵੱਲੋਂ ਨਵੀਆਂ ਉਦਯੋਗਿਕ ਨੀਤੀਆਂ ਬਣਾਈਆਂ ਗਈਆਂ ਹਨ। ਇਨ੍ਹਾਂ ਨੀਤੀਗਤ ਯਤਨਾਂ ਦੇ ਨਤੀਜੇ ਵਜੋਂ ਸੂਬੇ ਵਿੱਚ ਕਈ ਹਜ਼ਾਰ ਕਰੋੜ ਰੁਪਏ ਦਾ ਨਿਵੇਸ਼ ਆਇਆ ਹੈ।
ਉਨ੍ਹਾਂ ਕਿਹਾ ਕਿ ਆਈਟੀ, ਆਰਟੀਫਿਸ਼ਲ ਇੰਟੈਲੀਜੈਂਸ (ਏਆਈ) ਅਤੇ ਸਕਿੱਲ ਡਿਵੈਲਪਮੈਂਟ ਦੇ ਖੇਤਰ ਵਿੱਚ ਵੀ ਸੂਬਾ ਸਰਕਾਰ ਲਗਾਤਾਰ ਕੰਮ ਕਰ ਰਹੀ ਹੈ, ਤਾਂ ਜੋ ਨੌਜਵਾਨਾਂ ਲਈ ਰੋਜ਼ਗਾਰ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ।
ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਾਲ 2047 ਤੱਕ ਵਿਕਸਤ ਭਾਰਤ ਦੇ ਵਿਜ਼ਨ ਅਨੁਸਾਰ ਹਰਿਆਣਾ ਸਰਕਾਰ ਨੇ ਆਪਣਾ ਵਿਜ਼ਨ ਡਾਕੂਮੈਂਟ ਵੀ ਪੇਸ਼ ਕੀਤਾ ਹੈ। ਹਰਿਆਣਾ ਨੂੰ 1 ਟ੍ਰਿਲੀਅਨ ਡਾਲਰ ਦੀ ਅਰਥਵਿਵਸਥਾ ਬਣਾਉਣ ਅਤੇ ਸੂਬੇ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਨ ਦਾ ਸੰਕਲਪ ਲਿਆ ਗਿਆ ਹੈ।
#NayabSinghSaini #HaryanaGovt #ViksitBharat2047 #ViksitBharat #1TrillionEconomy #HaryanaNews #GrowthAndDevelopment #EconomicVision #NirmalaSitharaman #BharatMandapam
