ਭਿੱਖੀਵਿੰਡ /ਸ਼ਾਹਬਾਜ਼ਪੁਰ, 02 ਸਤੰਬਰ (ਰਣਬੀਰ ਸਿੰਘ)- 2022 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ ਵਾਲੇ ਵਰਕਰਾਂ ਦਾ ਸਨਮਾਨ ਕਰਦੇ ਹੋਏ ਆਮ ਆਦਮੀ ਪਾਰਟੀ ਵਲੋਂ ਹਰਜਿੰਦਰ ਸਿੰਘ ਸਰਾਂ ਨੂੰ ਜ਼ਿਲਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਤਰਸੇਮ ਸਿੰਘ ਕੋਹਾੜਕਾ ਨੇ ਹਰਜਿੰਦਰ ਸਿੰਘ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ ਪੰਜਾਬ ਪ੍ਰਧਾਨ ਭਗਵੰਤ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਪਾਰਟੀ ਦੀ ਮਜ਼ਬੂਤੀ ਲਈ ਦਿਨ ਰਾਤ ਕੰਮ ਕਰਨ ਵਾਲੇ ਵਰਕਰਾਂ ਦਾ ਪਾਰਟੀ ਹਮੇਸ਼ਾਂ ਹੀ ਸਨਮਾਨ ਕਰਦੀ ਆਈ ਹੈ।ਇਸ ਨਾਲ ਵਰਕਰਾਂ ਅੰਦਰ ਨਵਾਂ ਜੋਸ਼ ਭਰ ਜਾਂਦਾ ਹੈ ਅਤੇ ਉਹ ਹੋਰ ਮਿਹਨਤ ਕਰਨ ਲਈ ਤੱਤਪਰ ਰਹਿੰਦੇ ਹਨ। ਉਨਾਂ ਕਿਹਾ ਕਿ ਸੂਬੇ ਦੇ ਲੋਕ ਆਉਣ ਵਾਲੀਆਂ ਚੋਣਾਂ ਵਿੱਚ ਕਾਂਗਰਸ ਤੇ ਅਕਾਲੀ ਦਲ ਪਾਰਟੀ ਦੇ ਉਮੀਦਵਾਰਾਂ ਨੂੰ ਮੂੰਹ ਨਹੀ ਲਾਉਣਗੇ। ਇਸ ਮੌਕੇ ਰਣਜੀਤ ਸਿੰਘ ਪਵਾਰ, ਹਰਪ੍ਰੀਤ ਸਿੰਘ ਸੰਧੂ, ਰੇਸ਼ਮ ਸਿੰਘ ਔਲਖ ਆਦਿ ਹਾਜ਼ਰ ਸਨ।