No Result
View All Result
Thursday, July 2, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ” ਦਿਵਸ

Rakesh Goyal by Rakesh Goyal
May 31, 2020
in PUNJAB
0
ਸਿਹਤ ਵਿਭਾਗ ਨੇ ਮਨਾਇਆ ਵਿਸ਼ਵ ਤੰਬਾਕੂ ਵਿਰੋਧੀ” ਦਿਵਸ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਬਰਨਾਲਾ, 31 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਸਿਹਤ ਵਿਭਾਗ ਬਰਨਾਲਾ ਵੱਲੋਂ ਵਿਸ਼ਵ ਤੰਬਾਕੂ ਵਿਰੋਧੀ ਦਿਵਸ ਮੌਕੇ ‘“ਤੰਬਾਕੂ ਹਟਾਓ-ਜੀਵਨ ਬਚਾਓ”’ ਸਲੋਗਨ ਅਧੀਨ ਜ਼ਿਲ੍ਹੇ ਵਿੱਚ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਵਿੱਢੀ ਗਈ।
ਇਸ ਸਬੰਧੀ ਜਾਣਕਾਰੀ ਦਿੰਦਿਆ ਸਿਵਲ ਸਰਜਨ ਬਰਨਾਲਾ ਡਾ. ਗੁਰਿੰਦਰ ਬੀਰ ਸਿੰਘ ਨੇ ਦੱਸਿਆ ਕਿ ਤੰਬਾਕੂ ਦਾ ਸੇਵਨ ਜਾਨਲੇਵਾ ਹੈ ਅਤੇ ਕੋਵੀਡ-19 ਦੌਰਾਨ ਤੰਬਾਕੂ ਹੋਰ ਵੀ ਵੱਧ ਖਤਰਨਾਕ ਹੋ ਜਾਂਦਾ ਹੈ। ਸਿਗਰਟਨੋਸ਼ੀ ਫੇਫੜਿਆਂ, ਦਿਲ ਤੇ ਸਰੀਰ ਦੇ ਹੋਰ ਅੰਗਾਂ ਨੂੰ ਨੁਕਸਾਨ ਪਹੁੰਚਾਉਂਦੀ ਹੈ, ਜਿਸ ਕਾਰਨ ਕੋਵਿਡ-19 ਦਾ ਪ੍ਰਭਾਵ ਜ਼ਿਆਦਾ ਗੰਭੀਰ ਹੋ ਜਾਂਦਾ ਹੈ।
ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਹੁੱਕੇ ਦੇ ਸਮੂਹਿਕ ਪ੍ਰਯੋਗ ਨਾਲ ਕੋਵਿਡ -19 ਫੈਲ ਸਕਦਾ ਹੈ ਅਤੇ ਈ-ਸਿਗਰਟ ਨਾਲ ਫੈਫੜਿਆਂ ਦੇ ਸੰਕ੍ਰਮਣ ਅਤੇ ਬਿਮਾਰੀ ਦਾ ਖਤਰਾ ਵਧ ਜਾਂਦਾ ਹੈ ਅਤੇ ਸਰੀਰ ਦੀ ਰੋਗਾਂ ਨਾਲ ਲੜਣ ਦੀ ਸਮਰੱਥਾ ਘਟ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜਰਦੇ, ਗੁਟਖੇ ਤੇ ਪਾਨ ਮਸਾਲੇ ਦੀ ਵਰਤੋਂ ਕਰਕੇ ਵਾਰ-ਵਾਰ ਥੁੱਕਣ ਕਾਰਨ ਕੋਵਿਡ -19 ਦੇ ਫੈਲਣ ਦਾ ਖਤਰਾ ਵਧ ਜਾਂਦਾ ਹੈ।
ਡਾ. ਜੀ. ਬੀ. ਸਿੰਘ ਨੇ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋਂ ਜਨਤਕ ਥਾਵਾਂ ’ਤੇ ਤੰਬਾਕੂ ਦੀ ਵਰਤੋਂ ਕਰਨ ਵਾਲਿਆ ਵਿਰੁੱਧ ਵੀ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਬਰਨਾਲਾ ਵੱਲੋ ਪਿਛਲੇ ਤਿੰਨ ਸਾਲਾਂ ਵਿੱਚ 8074 ਚਲਾਨ ਤੇ 55 ਹਜ਼ਾਰ 165 ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਸਿਵਲ ਸਰਜਨ ਬਰਨਾਲਾ ਨੇ ਅਪੀਲ ਕੀਤੀ ਕਿ ਤੰਬਾਕੂ ਦੀ ਵਰਤੋਂ ਕਰਨ ਵਾਲੇ ਤੰਬਾਕੂ ਛੱਡਣ ਲਈ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕਰਨ ਜਾਂ ਟੌਲ ਫ੍ਰੀ ਨੰਬਰ 1800-11-2356 ’ਤੇ ਸੰਪਰਕ ਕੀਤਾ ਜਾਵੇ।
ਇਸੇ ਦੌਰਾਨ ਸਿਹਤ ਵਿਭਾਗ ਦੇ ਮਾਸ ਮੀਡੀਆ ਵਿੰਗ ਦੀ ਟੀਮ ਵੱਲੋਂ ਲੋਕਾਂ ਨੂੰ ਤਬਾਕੂ ਵਿਰੁੱਧ ਜਾਗਰੂਕ ਕੀਤਾ ਗਿਆ। ਇਸ ਮੌਕੇ ਮਾਸ ਮੀਡੀਆ ਅਫਸਰ ਪਵਨ ਕੁਮਾਰ, ਡਿਪਟੀ ਮਾਸ ਮੀਡੀਆ ਅਫਸਰ ਕੁਲਦੀਪ ਸਿੰਘ, ਜ਼ਿਲ੍ਹਾ ਬੀ.ਸੀ.ਸੀ ਕੋਆਰਡੀਨੇਟਰ ਹਰਜੀਤ ਸਿੰਘ ਵੱਲੋਂ ਤੰਬਾਕੂ ਦੇ ਮਾੜੇ ਪ੍ਰਭਾਵਾਂ ਤੋਂ ਲੋਕਾਂ ਨੂੰ ਜਾਣੂ ਕਰਾਇਆ ਗਿਆ।

Post Views: 42
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਮਾਸਕ ਨਾ ਪਾਉਣ ਅਤੇ ਜਨਤਕ ਥਾਵਾਂ ਉਤੇ ਥੁੱਕਣ ’ਤੇ ਹੋਵੇਗਾ 500 ਰੁਪਏ ਜੁਰਮਾਨਾ: ਡਿਪਟੀ ਕਮਿਸ਼ਨਰ

Next Post

ਪੰਜਾਬ ਵਿੱਚ ਕੱਲ ਤੋਂ ਮੇਨ ਮਾਰਕਿਟ, ਹਜ਼ਾਮਤ ਤੇ ਸ਼ਰਾਬ ਦੀਆਂ ਦੁਕਾਨਾਂ, ਸਪਾਅ ਆਦਿ ਨਿਰਧਾਰਤ ਸੰਚਾਲਨ ਵਿਧੀ ਦੀ ਪਾਲਣਾ ਨਾਲ ਖੁੱਲਣਗੇ

Next Post
लॉकडाउन 5 की तैयारी शुरु: ऐलान किसी भी समय:- शहरों पर फोकस, धार्मिक स्थलों-जिम में छूट ?

ਪੰਜਾਬ ਵਿੱਚ ਕੱਲ ਤੋਂ ਮੇਨ ਮਾਰਕਿਟ, ਹਜ਼ਾਮਤ ਤੇ ਸ਼ਰਾਬ ਦੀਆਂ ਦੁਕਾਨਾਂ, ਸਪਾਅ ਆਦਿ ਨਿਰਧਾਰਤ ਸੰਚਾਲਨ ਵਿਧੀ ਦੀ ਪਾਲਣਾ ਨਾਲ ਖੁੱਲਣਗੇ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800