ਚੰਡੀਗੜ੍ਹ, 3 ਜੂਨ – ਹਰਿਆਣਾ ਦੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਆਰਤੀ ਸਿੰਘ ਰਾਓ ਨੇ ਅੱਜ ਇੱਥੇ ਕੁਰੂਕਸ਼ੇਤਰ, ਅੰਬਾਲਾ ਅਤੇ ਕੈਥਲ ਜਿਲ੍ਹਿਆਂ ਦੇ ਡਾਇਰੈਕਟਰ ਜਨਰਲ ਸਿਹਤ ਸੇਵਾਵਾਂ (ਡੀਜੀਐਚਐਸ) ਅਤੇ ਮੁੱਖ ਮੈਡੀਕਲ ਅਧਿਕਾਰੀਆਂ (ਸੀਐਮਓ) ਦੇ ਨਾਲ ਸਮੀਖਿਆ ਮੀਟਿੰਗ ਕੀਤੀ, ਜਿਸ ਵਿੱਚ ਸਿਹਤ ਸਹੂਲਤਾਂ ਦੀ ਮੌਜੂਦਾ ਸਥਿਤੀ ਦਾ ਮੁਲਾਂਕਨ ਕੀਤਾ ਗਿਆ ਹਤੇ ਸੁਧਾਰ ਲਈ ਰੋਡਮੈਪ ਤਿਆਰ ਕੀਤਾ ਗਿਆ।
ਮੀਟਿੰਗ ਦੌਰਾਨ ਸਿਹਤ ਮੰਤਰੀ ਨੇ ਤਿੰਨਾਂ ਜਿਲ੍ਹਿਆਂ ਵਿੱਚ ਸਿਹਤ ਸੇਵਾਵਾਂ ਦੀ ਗੁਣਵੱਤਾ ਅਤੇ ਪਹੁੰਚ ਵਧਾਉਣ ਦੀ ਜਰੂਰਤ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਖਾਲੀ ਅਹੁਦਿਆਂ, ਮੈਡੀਕਲ ਸਮੱਗਰੀਆਂ ਦੀ ਉਪਲਬਧਤਾ ਅਤੇ ਕਾਰਜ ਸਮਰੱਥਾ , ਬੁਨਿਆਦੀ ਢਾਂਚੇ ਦੇ ਰੱਖਰਖਾਵ ਅਤੇ ਪਬਲਿਕ ਸਿਹਤ ਵੰਡ ਨੂੰ ਪ੍ਰਭਾਵਿਤ ਕਰਨ ਵਾਲੇ ਹੋਰ ਪ੍ਰਮੁੱਖ ਵਿਭਾਗਾਂ ਦੇ ਮੁੱਦਿਆਂ ‘ਤੇ ਵਿਸਤਾਰ ਫੀਡਬੈਕ ਲਿਆ।
ਉਨ੍ਹਾਂ ਨੇ ਐਬੂਲੈਂਸ ਦੀ ਉਪਲਬਧਤਾ, ਸਬੰਧਿਤ ਸਮੱਗਰੀਆਂ ਅਤੇ ਉਨ੍ਹਾਂ ਦੀ ਕਾਰਜ ਪ੍ਰਣਾਲੀ ਦੇ ਬਾਰੇ ਵਿੱਚ ਵੀ ਵਿਸਤਾਰ ਜਾਣਕਾਰੀ ਲਈ।
ਮੰਤਰੀ ਆਰਤੀ ਸਿੰਘ ਰਾਓ ਨੇ ਅਧਿਕਾਰੀਆਂ ਨੂੰ ਖਾਲੇ ਅਹੁਦਿਆਂ, ਵਿਸ਼ੇਸ਼ ਰੂਪ ਨਾਲ ਡਾਕਟਰਾਂ, ਨਰਸਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਭਰਨ ਲਈ ਭਰਤੀ ਪ੍ਰਕ੍ਰਿਆਵਾਂ ਵਿੱਚ ਤੇਜੀ ਲਿਆਉਣ ਦਾ ਨਿਰਦੇਸ਼ ਦਿੱਤਾ। ਉਨ੍ਹਾਂ ਨੇ ਇਹ ਵੀ ਨਿਰਦੇਸ਼ ਦਿੱਤਾ ਕਿ ਖਰਾਬ ਸਮੱਗਰੀਆਂ ਨੂੰ ਤੁਰੰਤ ਮੁਰੰਮਤ ਕੀਤੀ ਜਾਵੇ ਜਾਂ ਉਨ੍ਹਾਂ ਨੂੰ ਬਦਲਿਆ ਜਾਵੇ ਅਤੇ ਸਿਹਤ ਸਹੂਲਤਾਂ ਦਾ ਰੈਗੂਲਰ ਰੱਖਰਖਾਵ ਯਕੀਨੀ ਕੀਤਾ ਜਾਵੇ, ਤਾਂ ਜੋ ਸਵੱਛ ਅਤੇ ਰੋਗੀ-ਅਨੁਕੂਲ ਵਾਤਾਵਰਣ ਪ੍ਰਦਾਨ ਕੀਤਾ ਜਾ ਸਕੇ।
ਮੰਤਰੀ ਨੇ ਕਿਹਾ ਕਿ ਸਿਹਤ ਸਰਕਾਰ ਲਈ ਪ੍ਰਾਥਮਿਕਤਾ ਵਾਲਾ ਖੇਤਰ ਹੈ। ਲੋਕਾਂ ਨੂੰ ਸਮੇਂ ‘ਤੇ ਅਤੇ ਗੁਣਵੱਤਾਪੂਰਣ ਸਿਹਤ ਸੇਵਾ ਪ੍ਰਦਾਨ ਕਰਨ ਵਿੱਚ ਕਿਸੇ ਵੀ ਜਿਲ੍ਹੇ ਨੂੰ ਪਿੱਛੇ ਨਹੀਂ ਰਹਿਣਾ ਚਾਹੀਦਾ ਹੈ। ਜਵਾਬਦੇਹੀ ਅਤੇ ਸਮੇਂ ‘ਤੇ ਕਾਰਵਾਈ ਜਰੂਰੀ ਹੈ।
ਮੰਤਰੀ ਨੇ ਜਿਲ੍ਹਾ ਪੱਧਰੀ ਸਿਹਤ ਸੰਕੇਤਕਾਂ ਦੀ ਵੀ ਸਮੀਖਿਆ ਕੀਤੀ ਅਤੇ ਨਿਯਮਤ ਨਿਗਰਾਨੀ, ਬਿਹਤਰ ਡੇਟਾ ਰਿਪੋਰਟਿੰਗ ਅਤੇ ਅੰਤਰ-ਵਿਭਾਗੀ ਤਾਲਮੇਲ ਦੇ ਮਹਤੱਵ ‘ਤੇ ਜ਼ੋਰ ਦਿੱਤਾ। ਉਨ੍ਹਾਂ ਨੇ ਪੂਰਾ ਸਮਰਥਨ ਦਾ ਭਰੋਸਾ ਦਿੱਤਾ। ਡੀਜੀਐਚਐਸ ਅਤੇ ਸੀਐਮਓ ਵਿਸਤਾਰ ਅੱਪਡੇਟ ਸਾਂਝਾ ਕੀਤੇ ਅਤੇ ਮੰਤਰੀ ਦੇ ਨਿਰਦੇਸ਼ਾਂ ਨੂੰ ਲਾਗੂ ਕਰਨ ਅਤੇ ਨਿਰਧਾਰਿਤ ਸਮੇਂ ਸੀਮਾ ਅੰਦਰ ਪਰਿਯੋਜਨਾਵਾਂ ਨੂੰ ਪੂਰਾ ਕਰਨ ਦਾ ਭਰੋਸਾ ਦਿੱਤਾ। ਮੀਟਿੰਗ ਵਿੱਚ ਡੀਜੀਐਚਐਸ ਡਾ. ਮਨੀਸ਼ ਬੰਸਲ, ਡੀਜੀਐਚਐਸ (ਪੀ) ਡਾ. ਕੁਲਦੀਪ ਸਿੰਘ ਅਤੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਰਹੇ।