No Result
View All Result
Wednesday, September 30, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home PUNJAB

ਸਿਹਤ ਮੰਤਰੀ ਨੇ ਕੋਵਿਡ ਦੇ ਮਰੀਜ਼ਾਂ ਤੋਂ ਵੱਧ ਪੈਸੇ ਵਸੂਲਣ ਵਾਲੇ ਨਿੱਜੀ ਹਸਪਤਾਲਾਂ ਵਿਰੁੱਧ ਸਖ਼ਤ ਕਾਰਵਾਈ ਦੀ ਚੇਤਾਵਨੀ

admin by admin
June 13, 2020
in PUNJAB
0
ਕੋਵਿਡ ਮਰੀਜ਼ ਪ੍ਰਬੰਧਨ ਬਾਰੇ ਪੰਜਾਬ ਸਰਕਾਰ ਨੇ 19 ਆੱਨਲਾਈਨ ਸੈਸ਼ਨ ਆਯੋਜਿਤ ਕੀਤੇ – ਓਪੀ ਸੋਨੀ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ, 13 ਜੂਨ (ਨਾਗਪਾਲ) : ਸੂਬੇ ਵਿੱਚ ਕੁਝ ਨਿੱਜੀ ਹਸਪਤਾਲਾਂ ਦੁਆਰਾ ਕੋਵਿਡ ਦੇ ਮਰੀਜ਼ਾਂ ਤੋਂ ਹੱਦ ਤੋਂ ਵੱਧ ਪੈਸੇ ਵਸੂਲਣ ਦੀਆਂ ਰਿਪੋਰਟਾਂ ਦਾ ਸਖ਼ਤ ਨੋਟਿਸ ਲੈਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਅਜਿਹੇ ਸਾਰੇ ਹਸਪਤਾਲਾਂ ਜੋ ਇਸ ਮਹਾਂਮਾਰੀ ਕਰਕੇ ਬਣੇ ਹਾਲਾਤਾਂ ਦਾ ਫਾਇਦਾ ਉਠਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਵਿਰੁੱਧ ਸਖ਼ਤ ਕਾਰਵਾਈ ਅਤੇ ਅਜਿਹੇ ਹਸਪਤਾਲਾਂ ਦੇ ਲਾਇਸੰਸ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ।
ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਮਰੀਜ਼ਾਂ ਅਤੇ ਨਿੱਜੀ ਹਸਪਤਾਲਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਜਲਦ ਹੀ ਕੋਵਿਡ ਦੇ ਇਲਾਜ ਲਈ ਖਰਚੇ ਤੈਅ ਕਰੇਗੀ।ਉਨ੍ਹਾਂ ਅੱਗੇ ਕਿਹਾ, “ਪਰ ਸਰਕਾਰ ਇਨ੍ਹਾਂ ਗੰਭੀਰ ਹਾਲਾਤਾਂ ਦੌਰਾਨ ਕਿਸੇ ਵੀ ਕੀਮਤ `ਤੇ ਨਿੱਜੀ ਹਸਪਤਾਲਾਂ ਦੁਆਰਾ ਮਰੀਜ਼ਾਂ ਦੇ ਸ਼ੋਸ਼ਣ ਦੀ ਆਗਿਆ ਨਹੀਂ ਦੇਵੇਗੀ। ”

ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸ. ਸਿੱਧੂ ਨੇ ਕਿਹਾ, “ਇਹ ਬਿਪਤਾ ਦੀ ਘੜੀ ਹੈੈ ਜਦੋਂ ਹਰ ਕੋਈ ਬਚਾਅ ਲਈ ਲੜ ਰਿਹਾ ਹੈ ਅਤੇ ਅਜਿਹੇ ਨਾਜ਼ੁਕ ਸਮੇਂ ਵਿੱਚ ਕੁਝ ਨਿੱਜੀ ਹਸਪਤਾਲ ਮਜਬੂਰ ਤੇ ਬੇਵੱਸ ਮਰੀਜ਼ਾਂ ਤੋਂ ਅੰਨ੍ਹੇਵਾਹ ਪੈਸੇ ਵਸੂਲ ਰਹੇ ਹਨ।”
ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਲਈ ਨਿੱਜੀ ਹਸਪਤਾਲਾਂ ਦੁਆਰਾ ਹੱਦ ਤੋਂ ਜ਼ਿਆਦਾ ਪੈਸੇ ਵਸੂਲਣ ਦਾ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ। ਉਨ੍ਹਾਂ ਕਿਹਾ, “ਇਹ ਬੜੇ ਦੁੱਖ ਅਤੇ ਸ਼ਰਮ ਦੀ ਗੱਲ ਹੈ ਕਿ ਇਸ ਮਹਾਂਮਾਰੀ ਵਿਰੁੱਧ ਲੜਾਈ ਵਿੱਚ ਸਕਾਰਾਤਮਕ ਯੋਗਦਾਨ ਪਾਉਣ ਦੀ ਬਜਾਏ, ਕੁਝ ਨਿੱਜੀ ਹਸਪਤਾਲ ਅੰਨ੍ਹੇਵਾਹ ਪੈਸੇ ਵਸੂਲ ਕੇ ਮਰੀਜ਼ਾਂ ਨੂੰ ਲੁੱਟ ਰਹੇ ਹਨ ਜਿਸਦੀ ਕਿਸੇ ਵੀ ਕੀਮਤ `ਤੇ ਆਗਿਆ ਨਹੀਂ ਦਿੱਤੀ ਜਾਵੇਗੀ।”
   ਸਿੱਧੂ ਨੇ ਚੇਤਾਵਨੀ ਦਿੱਤੀ ਕਿ ਅਜਿਹੇ ਸਾਰੇ ਹਸਪਤਾਲਾਂ ਦੇ ਲਾਇਸੈਂਸ ਰੱਦ ਕੀਤੇ ਜਾਣਗੇ ਅਤੇ ਉਨ੍ਹਾਂ ਦੀਆਂ ਸਾਰੀਆਂ ਸਹੂਲਤਾਂ ਵਾਪਸ ਲੈ ਲਈਆਂ ਜਾਣਗੀਆਂ। ਇਸ ਤੋਂ ਇਲਾਵਾ, ਉਨ੍ਹਾਂ ਅੱਗੇ ਕਿਹਾ ਕਿ ਸਰਕਾਰ ਕੋਲ ਇਨ੍ਹਾਂ ਹਸਪਤਾਲਾਂ ਨੂੰ ਮੁਹੱਈਆ ਕਰਵਾਈ ਗਈ ਜ਼ਮੀਨ ਨੂੰ ਬਹੁਤ ਰਿਆਇਤੀ ਦਰਾਂ `ਤੇ ਵਾਪਸ ਲੈਣ ਦਾ ਅਧਿਕਾਰ ਹੈ।

ਮੰਤਰੀ ਨੇ ਕੋਵਿਡ ਦੇ ਮਰੀਜ਼ਾਂ ਦੇ ਇਲਾਜ ਸਬੰਧੀ ਫੀਸ ਦਾ ਫ਼ੈਸਲਾ ਕਰਨ ਹਿੱਤ ਸੋਮਵਾਰ ਨੂੰ ਇੱਕ ਵਿਸ਼ੇਸ਼ ਮੀਟਿੰਗ ਸੱਦੀ ਹੈ। ਉਨ੍ਹਾਂ ਕਿਹਾ ਕਿ ਸਾਰੇ ਪੱਖਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਅਸੀਂ ਨਹੀਂ ਚਾਹੁੰਦੇ ਕਿ ਪ੍ਰਾਈਵੇਟ ਹਸਪਤਾਲਾਂ ਨੂੰ ਕੋਈ ਵਿੱਤੀ ਨੁਕਸਾਨ ਹੋਵੇ, ਪਰ ਅਸੀਂ ਕਿਸੇ ਵੀ ਕੀਮਤ ‘ਤੇ  ਲੁੱਟ ਮਚਾਉਣ ਵੀ ਦੀ ਇਜਾਜ਼ਤ ਨਹੀਂ ਦੇਵਾਂਗੇ ਅਤੇ ਉਹ ਵੀ ਅਜਿਹੀ ਸੰਕਟਕਾਲੀ ਘੜੀ ਦੌਰਾਨ।

ਸਰਕਾਰ , ਮਰੀਜ਼ਾਂ ਦੇ ਇਲਾਜ ਲਈ ਇੱਕ ਵਿਸ਼ੇਸ਼ ਫੀਸ ਤੈਅ ਕਰੇਗੀ ਜਿਸਦਾ ਪ੍ਰਚਾਰ ਕੀਤਾ ਜਾਵੇਗਾ ਅਤੇ ਜਿਸ ਨੂੰ ਪ੍ਰਾਈਵੇਟ ਹਸਪਤਾਲਾਂ ਨੂੰ ਪ੍ਰਦਰਸ਼ਤ ਕਰਨਾ ਲਾਜ਼ਮੀ ਹੋਵੇਗਾ । ਉਨ੍ਹਾਂ ਸਪੱਸ਼ਟ ਕੀਤਾ ਕਿ  ਯਕੀਨਨ, ਕੋਵਿਡ ਦੇ ਇਕ ਮਰੀਜ਼ ਦੇ ਇਲਾਜ ਲਈ  ਲੱਖਾਂ ਰੁਪਏ ਖਰਚ ਨਹੀਂ ਹੋਣੇ ਚਾਹੀਦੇ।

ਉਨ੍ਹਾਂ ਕਿਹਾ ਕਿ ਕੋਵਿਡ ਦੇ ਬਹੁਤੇ ਮਰੀਜ਼ਾਂ ਨੂੰ ਕਿਸੇ ਵਿਸ਼ੇਸ਼ ਇਲਾਜ ਜਾਂ ਕਿਸੇ ਵਿਸ਼ੇਸ਼ ਦਖਲ ਦੀ ਜ਼ਰੂਰਤ ਨਹੀਂ ਹੁੰਦੀ ਅਤੇ ਉਨ੍ਹਾਂ ਨੂੰ ਨਿਗਰਾਨੀ ਹੇਠ ਰੱਖਿਆ ਜਾਣਾ,ਸਿਰਫ ਚੰਗਾ ਖਾਣਾ ਅਤੇ ਦਵਾਈਆਂ ਦੀ ਹੀ ਲੋੜ ਹੁੰਦੀ ਹੈ। ਉਨ੍ਹਾਂ ਕਿਹਾ, ਇਸ ਲਈ ਹਸਪਤਾਲਾਂ ਨੂੰ ਓਨੇ ਪੈਸੇ ਵਸੂਲ ਕਰਨ ਦੀ ਜ਼ਰੂਰਤ ਨਹੀਂ ਹੋਣੀ ਚਾਹੀਦੀ ਜਿੰਨੀ ਉਹ ਇਸ ਵੇਲੇ ਵਸੂਲ ਰਹੇ ਹਨ।

Post Views: 26
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Previous Post

ਪੰਜਾਬ ਪੁਲਿਸ ਨੇ ਹਥਿਆਰਾਂ ਸਮੇਤ ਪਠਾਨਕੋਟ ਤੋਂ ਦਬੋਚਿਆ ਲਸ਼ਕਰ-ਏ-ਤੋਇਬਾ ਦਾ ਤੀਜਾ ਕਾਰਕੁਨ

Next Post

ਪਟਿਆਲਾ ਪੁਲਿਸ ਨੇ 8 ਟਨ ਸਰੀਏ ਦੀ ਡਕੈਤੀ ਦਾ ਮਾਮਲਾ ਸੁਲਝਾਇਆ -ਪਾਰਵਤੀ ਮਿਲ ਦੇ ਮਾਲਕ ਸਣੇ 3 ਗ੍ਰਿਫ਼ਤਾਰ-ਐਸ.ਪੀ. ਚੀਮਾ

Next Post
ਪਟਿਆਲਾ ਪੁਲਿਸ ਨੇ 8 ਟਨ ਸਰੀਏ ਦੀ ਡਕੈਤੀ ਦਾ ਮਾਮਲਾ ਸੁਲਝਾਇਆ -ਪਾਰਵਤੀ ਮਿਲ ਦੇ ਮਾਲਕ ਸਣੇ 3 ਗ੍ਰਿਫ਼ਤਾਰ-ਐਸ.ਪੀ. ਚੀਮਾ

ਪਟਿਆਲਾ ਪੁਲਿਸ ਨੇ 8 ਟਨ ਸਰੀਏ ਦੀ ਡਕੈਤੀ ਦਾ ਮਾਮਲਾ ਸੁਲਝਾਇਆ -ਪਾਰਵਤੀ ਮਿਲ ਦੇ ਮਾਲਕ ਸਣੇ 3 ਗ੍ਰਿਫ਼ਤਾਰ-ਐਸ.ਪੀ. ਚੀਮਾ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800