No Result
View All Result
Tuesday, March 3, 2026
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

ਇਤਿਹਾਸਕ ਵੇਰਵੇ ਇਕੱਤਰ ਕਰਨ ਲਈ ਦੇਸ਼ ਦੀਆਂ ਸਮੂਹ ਰਾਜ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਇਤਿਹਾਸ ਵਿੱਚ ਪਹਿਲੀ ਕਿਤਾਬ

admin by admin
May 30, 2023
in BREAKING, CHANDIGARH, COVER STORY, POLITICS, PUNJAB
0
ਇਤਿਹਾਸਕ ਵੇਰਵੇ ਇਕੱਤਰ ਕਰਨ ਲਈ ਦੇਸ਼ ਦੀਆਂ ਸਮੂਹ ਰਾਜ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਇਤਿਹਾਸ ਵਿੱਚ ਪਹਿਲੀ ਕਿਤਾਬ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਚੰਡੀਗੜ੍ਹ,30-05-2023(ਪ੍ਰੈਸ ਕੀ ਤਾਕਤ) -ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਵਿਧਾਨ ਸਭਾ ਦੀਆਂ ਕਾਰਵਾਈਆਂ ਸਬੰਧੀ ਕਿਤਾਬ “ਪੰਜਾਬ ਵਿਧਾਨ ਸਭਾ ਦੀਆਂ ਬੈਠਕਾਂ ਦੇ ਬੁਲੇਟਿਨ (1960-2021)” ਆਪਣੇ ਦਫ਼ਤਰ ਵਿਖੇ ਜਾਰੀ ਕੀਤੀ। ਸ. ਕੁਲਤਾਰ ਸਿੰਘ ਸੰਧਵਾਂ ਨਾਲ ਇਸ ਮੌਕੇ ਡਿਪਟੀ ਸਪੀਕਰ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ ਅਤੇ ਸਕੱਤਰ ਸ੍ਰੀ ਸੁਰਿੰਦਰ ਪਾਲ ਮੌਜੂਦ ਸਨ।

ਪੰਜਾਬ ਵਿਧਾਨ ਸਭਾ ਸਕੱਤਰੇਤ ਵੱਲੋਂ ਤਿੰਨ ਭਾਗਾਂ ਵਿੱਚ ਪ੍ਰਕਾਸ਼ਿਤ ਕਰਵਾਈ ਗਈ ਇਸ ਕਿਤਾਬ ਨੂੰ ਇਤਿਹਾਸਿਕ ਦਸਤਾਵੇਜ਼ ਕਰਾਰ ਦਿੰਦਿਆਂ ਸਪੀਕਰ ਸ. ਸੰਧਵਾਂ ਨੇ ਕਿਤਾਬ ਛਪਵਾਉਣ ਵਾਲੀ ਰਿਪੋਰਟਰ ਸ਼ਾਖਾ ਨੂੰ ਇਸ ਕਾਰਜ ਲਈ ਵਧਾਈ ਦਿੱਤੀ।

ਸਪੀਕਰ ਨੇ ਦੱਸਿਆ ਕਿ ਇਹ ਕਿਤਾਬ ਦੇਸ਼ ਦੀਆਂ ਸਮੂਹ ਰਾਜ ਵਿਧਾਨ ਸਭਾਵਾਂ ਅਤੇ ਪਾਰਲੀਮੈਂਟ ਦੇ ਇਤਿਹਾਸ ਵਿੱਚ ਅਜਿਹੀ ਪਹਿਲੀ ਕਿਤਾਬ ਹੈ ਜਿਸ ਵਿੱਚੋਂ ਸਾਲ 1960 ਤੋਂ ਲੈ ਕੇ ਹੁਣ ਤੱਕ ਦੀ ਕੋਈ ਵੀ ਸੂਚਨਾ ਸਾਰ-ਅੰਸ਼ ਦੇ ਰੂਪ ਵਿੱਚ ਸਹਿਜੇ ਹੀ ਪ੍ਰਾਪਤ ਕੀਤੀ ਜਾ ਸਕੇਗੀ।

ਉਨ੍ਹਾਂ ਦੱਸਿਆ ਕਿ ਇਸ ਕਿਤਾਬ ਵਿੱਚ ਸਾਲ 1960 ਤੋਂ 2021 ਦੇ ਸਾਰੇ ਬੁਲੇਟਿਨ ਨੂੰ ਇੱਕ ਥਾਂ ਇਕੱਤਰ ਕੀਤਾ ਗਿਆ ਹੈ ਅਤੇ ਪਾਠਕਾਂ ਦੀ ਜਾਣਕਾਰੀ ਲਈ ਪੰਜਾਬ ਦੇ ਹੁਣ ਤੱਕ ਦੇ ਰਾਜਪਾਲਾਂ, ਮੁੱਖ ਮੰਤਰੀਆਂ, ਸਪੀਕਰਾਂ, ਡਿਪਟੀ ਸਪੀਕਰਾਂ, ਵਿਧਾਨ ਸਭਾ ਸਕੱਤਰਾਂ ਦੇ ਨਾਂ ਤੇ ਉਨ੍ਹਾਂ ਦੇ ਕਾਰਜਕਾਲ ਦਾ ਸਮਾਂ, ਵਿਧਾਨ ਸਭਾ ਦੀ ਪਹਿਲੀ ਅਸੈਂਬਲੀ ਤੋਂ ਲੈ ਕੇ 16ਵੀਂ ਅਸੈਂਬਲੀ ਤੱਕ ਦੇ ਸਾਰੇ ਕਾਰਜਕਾਲ ਅਤੇ ਸਮੇਂ-ਸਮੇਂ ‘ਤੇ ਰਹੇ ਰਾਸ਼ਟਰਪਤੀ ਰਾਜ ਦਾ ਸਮਾਂ ਵੀ ਦਰਸਾਇਆ ਗਿਆ ਹੈ।

ਦੱਸ ਦੇਈਏ ਕਿ ਵਿਧਾਨ ਸਭਾ ਵੱਲੋਂ ਇਸ ਤੋਂ ਪਹਿਲਾਂ ਤਿੰਨ ਕਿਤਾਬਾਂ “ਚੇਅਰ ਵੱਲੋਂ ਲਏ ਫ਼ੈਸਲੇ”, “ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਮਤੇ” ਅਤੇ “ਪੰਜਾਬ ਵਿਧਾਨ ਸਭਾ ਦੇ ਮੈਂਬਰ ਸਾਹਿਬਾਨ ਦੇ ਵੇਰਵਿਆਂ ਦਾ ਸੰਗ੍ਰਹਿ” ਪ੍ਰਕਾਸ਼ਿਤ ਕੀਤੀਆਂ ਜਾ ਚੁੱਕੀਆਂ ਹਨ।

Post Views: 108
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: current affairs 2021current affairs 2021 wifistudycurrent affairs 2022current affairs 2023current affairs january 2021daily current affairs 2021employment news april 2021employment news april 2021 2 nd weekemployment news of this week 03 to 09 april 2021employment news of this week 3rd to 9th april 2021hindu analysis 17 july 2022january 2021 current affairsjanuary current affairs 2021november2021punjab current affairs 2022rojgar samachar 2021
Previous Post

ਨਗਰ ਕੌਂਸਲ ਦੇ ਨਵੇਂ ਪ੍ਰਧਾਨ

Next Post

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

Next Post
ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਪਟਿਆਲਾ ਜ਼ਿਲ੍ਹੇ ਦੀਆਂ ਜੇਲ੍ਹਾਂ ਦਾ ਅਚਾਨਕ ਨਿਰੀਖਣ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800