No Result
View All Result
Monday, July 28, 2025
No Result
View All Result
  • Login
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US
No Result
View All Result
Ozi News
No Result
View All Result
Home BREAKING

30 ਸਾਲਾਂ ਦੇ ਅਰਸੇ ਤੋਂ ਬਾਅਦ ਪਵਿੱਤਰ ਸਰੋਵਰ ਨੂੰ ਮਿਲੇਗੀ ਨਵੀਂ ਦਿੱਖ: ਭਗਵੰਤ ਮਾਨ

admin by admin
May 26, 2025
in BREAKING, COVER STORY, INDIA, National, PUNJAB
0
30 ਸਾਲਾਂ ਦੇ ਅਰਸੇ ਤੋਂ ਬਾਅਦ ਪਵਿੱਤਰ ਸਰੋਵਰ ਨੂੰ ਮਿਲੇਗੀ ਨਵੀਂ ਦਿੱਖ: ਭਗਵੰਤ ਮਾਨ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਪਟਿਆਲਾ, 25 ਮਈ-

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਸ਼੍ਰੀ ਕਾਲੀ ਮਾਤਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਲੋੜੀਂਦੇ ਸਰੋਤਾਂ ਨਾਲ ਮੰਦਰ ਦੀ ਕਾਇਆਕਲਪ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ 30 ਸਾਲਾਂ ਤੋਂ ਮੰਦਰ ਦੇ ਸੁੱਕੇ ਪਏ ਸਰੋਵਰ ‘ਚ ਤਾਜ਼ਾ ਪਾਣੀ ਭਰਕੇ ਇਸਨੂੰ ਸੁਰਜੀਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਮੰਦਰ ਦੇ ਸਰੋਵਰ ਦਾ ਪੂਰੀ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ, ਜਿਸ ਵਿੱਚ ਗਾਰ ਕੱਢਣਾ, ਵਾਟਰਪ੍ਰੂਫਿੰਗ, ਕਿਨਾਰਿਆਂ ‘ਤੇ ਪੱਥਰ ਲਗਾਉਣਾ ਅਤੇ ਰਸਤਿਆਂ ਨੂੰ ਹੋਰ ਵਧੀਆ ਦਿੱਖ ਦੇਣਾ ਸ਼ਾਮਲ ਹੈ।

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਹ ਇਸਦੀ ਪਵਿੱਤਰਤਾ ਨੂੰ ਬਰਕਰਾਰ ਰੱਖੇਗਾ ਅਤੇ ਇਸਨੂੰ ਵਿਰਾਸਤੀ ਵਾਸਤੂਕਲਾ ਨਾਲ ਹੋਰ ਆਕਰਸ਼ਕ ਦਿੱਖ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਿਛਲਾ ਗੇਟ, ਜੋ ਸ਼ਰਧਾਲੂਆਂ ਦੀ ਵਧੇਰੇ ਆਮਦ ਦੇ ਸਮੇਂ ਦੌਰਾਨ ਇੱਕ ਮੁੱਖ ਪਹੁੰਚ ਦੁਆਰ ਵਜੋਂ ਕੰਮ ਕਰਦਾ ਹੈ, ਨੂੰ ਦੁਬਾਰਾ ਖੋਲ੍ਹਣ ਅਤੇ ਇਸਦੇ ਨਵੀਨੀਕਰਨ ਦਾ ਪ੍ਰਸਤਾਵ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਾਰੇ ਮੰਦਰ ਪ੍ਰਵੇਸ਼ ਦੁਆਰਾਂ ਨੂੰ ਇੱਕੋ ਸਮੇਂ ਨਵੀਂ ਦਿੱਖ ਵਿੱਚ ਬਹਾਲ ਕੀਤਾ ਜਾਵੇਗਾ ਤਾਂ ਜੋ ਵਾਸਤੂਕਲਾ ਦੀ ਸਮਰੂਪਤਾ ਕਾਇਮ ਰੱਖਦਿਆਂ ਸ਼ਰਧਾਲੂਆਂ ਦੀ ਆਮਦ ਨੂੰ ਵਧੇਰੇ ਸੁਚਾਰੂ ਬਣਾਇਆ ਜਾ ਸਕੇ।

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਿੱਖ ਅਤੇ ਹਿੰਦੂ ਪਰੰਪਰਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਸ਼ਰਧਾਲੂਆਂ, ਖਾਸ ਕਰਕੇ ਦੂਰ-ਦੁਰਾਡੇ ਤੋਂ ਆਉਣ ਵਾਲੇ ਜਾਂ ਆਰਥਿਕ ਤੌਰ ‘ਤੇ ਕਮਜ਼ੋਰ ਸ਼ਰਧਾਲੂਆਂ ਲਈ ਰੋਜ਼ਾਨਾ ਲੰਗਰ ਸੇਵਾ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸ਼ਹਿਰੀ ਅਤੇ ਧਾਰਮਿਕ ਯੋਜਨਾ ਮਾਹਿਰਾਂ ਨਾਲ ਸਲਾਹ-ਮਸ਼ਵਰਾ ਕਰਕੇ ਭਵਿੱਖ ਵਿੱਚ ਹੋਣ ਵਾਲੀਆਂ ਉਸਾਰੀਆਂ, ਵਿਰਾਸਤੀ ਸਾਂਭ-ਸੰਭਾਲ, ਤੀਰਥ ਯਾਤਰਾ ਸੇਵਾਵਾਂ, ਸੈਨੀਟੇਸ਼ਨ, ਪਾਰਕਿੰਗ ਅਤੇ ਟ੍ਰੈਫਿਕ ਦੇ ਸੁਚਾਰੂ ਪ੍ਰਬੰਧਨ ਲਈ ਇੱਕ ਵਿਆਪਕ ਮਾਸਟਰ ਪਲਾਨ ਤਿਆਰ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਜ਼ੁਰਗ ਨਾਗਰਿਕਾਂ, ਬੱਚਿਆਂ ਵਾਲੀਆਂ ਔਰਤਾਂ ਅਤੇ ਦਿਵਿਆਂਗ ਸ਼ਰਧਾਲੂਆਂ ਨੂੰ ਖਾਸ ਤੌਰ ‘ਤੇ ਬਦਲਦੇ ਮੌਸਮੀ ਹਾਲਾਤਾਂ ਦੌਰਾਨ ਆਰਾਮ ਪ੍ਰਦਾਨ ਕਰਨ ਲਈ ਸ਼ਰਧਾਲੂ ਹਾਲ ਨੂੰ ਪੂਰੀ ਤਰ੍ਹਾਂ ਏਅਰ-ਕੰਡੀਸ਼ਨਡ ਏਸੀ ਹਾਲ ਨਾਲ ਅਪਗ੍ਰੇਡ ਕੀਤਾ ਜਾਵੇਗਾ।

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੰਦਰ ਦੀ ਮਹੱਤਤਾ ਇਸ ਤੱਥ ਤੋਂ ਝਲਕਦੀ ਹੈ ਕਿ ਰੋਜ਼ਾਨਾ ਲਗਭਗ 25,000 ਸ਼ਰਧਾਲੂ, ਜਦੋਂ ਕਿ ਸ਼ਨੀਵਾਰ ਨੂੰ ਲਗਭਗ ਇੱਕ ਲੱਖ ਅਤੇ ਨਵਰਾਤਰੀ ਤਿਉਹਾਰਾਂ ਦੌਰਾਨ ਲਗਭਗ 1.5 ਲੱਖ ਸ਼ਰਧਾਲੂ ਇੱਥੇ ਦਰਸ਼ਨ ਲਈ ਆਉਂਦੇ ਹਨ। ਉਨ੍ਹਾਂ ਕਿਹਾ ਕਿ ਇਹ ਉਹ ਸੁਭਾਗੇ ਹਨ ਕਿ ਉਨ੍ਹਾਂ ਨੂੰ ਇਸ ਪਵਿੱਤਰ ਅਸਥਾਨ ‘ਤੇ ਮੱਥਾ ਟੇਕਣ ਦਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸੱਭਿਆਚਾਰਕ ਰਾਜਧਾਨੀ ਪਟਿਆਲਾ ਵਿੱਚ ਸਥਿਤ ਸ਼੍ਰੀ ਕਾਲੀ ਮਾਤਾ ਮੰਦਰ ਉੱਤਰੀ ਭਾਰਤ ਦੇ ਸਭ ਤੋਂ ਵੱਧ ਮੰਨਤਾ ਵਾਲੇ ਅਤੇ ਇਤਿਹਾਸਕ ਮੰਦਰਾਂ ਵਿੱਚੋਂ ਇੱਕ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਮੰਦਰ ਪੰਜਾਬ ਦੀ ਅਮੀਰ ਅਧਿਆਤਮਿਕ ਵਿਰਾਸਤ ਅਤੇ ਸ਼ਾਹੀ ਸਰਪ੍ਰਸਤੀ ਦਾ ਪ੍ਰਮਾਣ ਹੈ।

ਮੁੱਖ ਮੰਤਰੀ ਅਤੇ ‘ਆਪ’ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਮੰਦਿਰ ਵਿੱਚ ਕਾਲੀ ਮਾਤਾ ਦੀ ਛੇ ਫੁੱਟ ਉੱਚੀ ਮੂਰਤੀ ਅਤੇ ਬੰਗਾਲ ਦੀ ਪਵਿੱਤਰ ਪਾਵਨ ਜੋਤ ਸਥਾਪਤ ਹੈ। ਉਨ੍ਹਾਂ ਕਿਹਾ ਕਿ ਕਾਲੀ ਮਾਤਾ ਦੇ ਮੁੱਖ ਪਵਿੱਤਰ ਸਥਾਨ ਤੋਂ ਇਲਾਵਾ, ਮੰਦਿਰ ਕੰਪਲੈਕਸ ਵਿੱਚ ਸ਼ਕਤੀ ਦੇ ਰੂਪ ਸ਼੍ਰੀ ਰਾਜ ਰਾਜੇਸ਼ਵਰੀ ਜੀ ਦਾ ਇੱਕ ਪੁਰਾਣਾ ਮੰਦਿਰ ਵੀ ਹੈ। ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਦੋਹਰੀ ਸ਼ਰਧਾ ਇਸ ਕੰਪਲੈਕਸ ਨੂੰ ਅਧਿਆਤਮਿਕ ਅਤੇ ਵਾਸਤੂਕਲਾ ਦੋਵਾਂ ਪੱਖਾਂ ਤੋਂ ਵਿਲੱਖਣ ਬਣਾਉਂਦੀ ਹੈ ਅਤੇ ਸਦੀਆਂ ਪੁਰਾਣੀਆਂ ਭਗਤੀ ਪ੍ਰਥਾਵਾਂ ਨੂੰ ਆਧੁਨਿਕ ਯੁੱਗ ਦੇ ਬੁਨਿਆਦੀ ਢਾਂਚੇ ਨਾਲ ਜੋੜਦੀ ਹੈ। ਉਨ੍ਹਾਂ ਕਿਹਾ ਕਿ ਇਹ ਸਰਕਾਰ ਦਾ ਸਭ ਤੋਂ ਵੱਡਾ ਫਰਜ਼ ਹੈ ਕਿ ਉਹ ਸੂਬੇ ਦੀ ਸੱਭਿਆਚਾਰਕ ਵਿਰਾਸਤ ਨੂੰ ਸੁਰੱਖਿਅਤ ਰੱਖੇ ਤਾਂ ਜੋ ਸਾਡੇ ਨੌਜਵਾਨਾਂ ਨੂੰ ਸਾਡੇ ਸ਼ਾਨਦਾਰ ਅਤੀਤ ਤੋਂ ਜਾਣੂ ਕਰਵਾਇਆ ਜਾ ਸਕੇ।
ਇਸ ਮੌਕੇ ਕੈਬਨਿਟ ਮੰਤਰੀ ਡਾ ਬਲਬੀਰ ਸਿੰਘ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਨੀਨਾ ਮਿੱਤਲ, ਹਰਮੀਤ ਸਿੰਘ ਪਠਾਣਮਾਜਰਾ, ਕੁਲਵੰਤ ਸਿੰਘ ਬਾਜ਼ੀਗਰ, ਗੁਰਲਾਲ ਘਨੌਰ, ਪੀਆਰਟੀਸੀ ਚੇਅਰਮੈਨ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਆਪ ਜਿਲ੍ਹਾ ਪ੍ਰਧਾਨ ਮੇਘ ਚੰਦ ਸ਼ੇਰਮਾਜਰਾ ਤੇ ਤੇਜਿੰਦਰ ਮਹਿਤਾ, ਜਗਦੀਪ ਸਿੰਘ ਜੱਗਾ, ਇੰਦਰਜੀਤ ਸਿੰਘ ਸੰਧੂ ਅਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।

Post Views: 11
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Arvind KejriwalHoly lakekali mata mandirkejriwalPatiala
Previous Post

ਭਾਰਤੀਆ ਸੰਸਕ੍ਰਿਤੀ ਅਤੇ ਚੰਗੇ ਸੰਸਕਾਰਾਂ ਦੇ ਮਹੱਤਵ ਬਾਰੇ ਜਾਣਕਾਰੀ

Next Post

ਭਾਰਤੀ ਮਿਆਰ ਬਿਊਰੋ ਵੱਲੋਂ ਬਲਾਕ ਪਟਿਆਲਾ (ਦਿਹਾਤੀ) ਵਿਖੇ ਪੰਚਾਂ ਸਰਪੰਚਾਂ ਤੇ ਸਕੱਤਰਾਂ ਲਈ ਜਾਗਰੂਕਤਾ ਲੜੀ ਅਧੀਨ ਦਸਵਾਂ ਤੇ ਆਖਰੀ ਜਾਗਰੂਕਤਾ ਪ੍ਰੋਗਰਾਮ

Next Post
ਭਾਰਤੀ ਮਿਆਰ ਬਿਊਰੋ ਵੱਲੋਂ ਬਲਾਕ ਪਟਿਆਲਾ (ਦਿਹਾਤੀ) ਵਿਖੇ ਪੰਚਾਂ ਸਰਪੰਚਾਂ ਤੇ ਸਕੱਤਰਾਂ ਲਈ ਜਾਗਰੂਕਤਾ ਲੜੀ ਅਧੀਨ ਦਸਵਾਂ ਤੇ ਆਖਰੀ ਜਾਗਰੂਕਤਾ ਪ੍ਰੋਗਰਾਮ

ਭਾਰਤੀ ਮਿਆਰ ਬਿਊਰੋ ਵੱਲੋਂ ਬਲਾਕ ਪਟਿਆਲਾ (ਦਿਹਾਤੀ) ਵਿਖੇ ਪੰਚਾਂ ਸਰਪੰਚਾਂ ਤੇ ਸਕੱਤਰਾਂ ਲਈ ਜਾਗਰੂਕਤਾ ਲੜੀ ਅਧੀਨ ਦਸਵਾਂ ਤੇ ਆਖਰੀ ਜਾਗਰੂਕਤਾ ਪ੍ਰੋਗਰਾਮ

Ozi News

© 2024 www.ozinews.in - Powered by Ozi Broadcasters Private Limited+91093170-88800

Navigate Site

  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • DELHI
  • INDIA
  • WORLD
  • SPORTS
  • ENTERTAINMENT
  • CONTACT US

© 2024 www.ozinews.in - Powered by Ozi Broadcasters Private Limited+91093170-88800

Welcome Back!

Login to your account below

Forgotten Password?

Retrieve your password

Please enter your username or email address to reset your password.

Log In